ਮਾਨਸਾ 4 ਅਪ੍ਰੈਲ (ਖ਼ਬਰ ਖਾਸ ਬਿਊਰੋ)
ਪੰਜਾਬ ਭਰ ਵਿਚ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜਨ ਲਈ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਧਰਨੇ ਲਾਏ ਗਏ ਹਨ। ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਇਹ ਪ੍ਰਦਰਸ਼ਨ ਕੀਤਾ ਜਾਣਾ ਹੈ।
ਇਸ ਦੌਰਾਨ ਅੱਜ ਮਾਨਸਾ ਦੀਆਂ ਜ਼ਿਲ੍ਹਾ ਕਚਹਿਰੀਆਂ ਵਿਚ ਅੱਜ ਜਥੇਬੰਦੀਆਂ ਦਾ ਇੱਕਠ ਕੀਤਾ ਗਿਆ ਹੈ ਅਤੇ ਬਾਅਦ ਦੁਪਹਿਰ ਇਹ ਪੁਤਲੇ ਸਾੜੇ ਜਾਣੇ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਅੱਜ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜਨ ਤੋਂ ਬਾਅਦ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ।