ਅੰਮ੍ਰਿਤਸਰ ’ਚ ਫ਼ਰਜ਼ੀ ਮਹਿਲਾ ਪੁਲਿਸ ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ 

ਅੰਮ੍ਰਿਤਸਰ 4 ਅਪ੍ਰੈਲ (ਖ਼ਬਰ ਖਾਸ ਬਿਊਰੋ)

ਅੰਮ੍ਰਿਤਸਰ ’ਚ ਇਕ ਅਜਿਹੀ ਘਟਨਾ ਸਾਹਮਣੇ ਆਈ ਹੈ, ਜਿਸ ਨੇ ਔਰਤਾਂ ਦੇ ਕਿਰਦਾਰ ਨੂੰ ਢੇਸ ਪਹੁੰਚਾਈ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ’ਚ ਇਕ ਔਰਤ ਅਪਣੇ ਆਪ ਨੂੰ ਪੁਲਿਸ ਇੰਸਪੈਕਟਰ ਦੱਸ ਕੇ ਸਰਕਾਰੀ ਅਧਿਕਾਰੀਆਂ ਨੂੰ ਬਲੈਕਮੇਲ ਕਰਦੀ ਸੀ।

ਪੁਲਿਸ ਨੇ ਰਣਜੀਤ ਕੌਰ ਨਾਮ ਦੀ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਅਪਣੇ ਆਪ ਨੂੰ ਪੁਲਿਸ ਇੰਸਪੈਕਟਰ ਦੱਸ ਕੇ ਸਰਕਾਰੀ ਅਧਿਕਾਰੀਆਂ ਨੂੰ ਬਲੈਕਮੇਲ ਕਰਦੀ ਸੀ। ਇਸ ਦੌਰਾਨ ਔਰਤ ਨੇ ਇਕ ਫ਼ਰਜ਼ੀ ਪਛਾਣ ਪੱਤਰ ਵੀ ਬਣਵਾਇਆ ਸੀ। ਪੁਲਿਸ ਨੇ ਉਸ ਨੂੰ ਵੀ ਜ਼ਬਤ ਕਰ ਲਿਆ ਹੈ।

ਹੋਰ ਪੜ੍ਹੋ 👉  ਸਿਹਤ ਮੰਤਰੀ ਨੇ 46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਨੂੰ ਦਿਖਾਈ ਝੰਡੀ

ਹੈਰਾਨੀ ਦੀ ਗੱਲ ਹੈ ਕਿ ਪੁਲਿਸ ਨੂੰ ਮਿਲੀ ਸ਼ਿਕਾਇਤ ਦੇ ਅਨੁਸਾਰ, ਉਸ ਨੇ ਡੀਸੀ ਦਫ਼ਤਰ ਦੇ ਅਧਿਕਾਰੀਆਂ ਨੂੰ ਅਪਣਾ ਸ਼ਿਕਾਰ ਬਣਾਇਆ ਹੈ। ਪੁਲਿਸ ਨੇ ਡੀਸੀ ਦਫ਼ਤਰ ਦੇ ਇਕ ਸੀਨੀਅਰ ਅਧਿਕਾਰੀ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਉਕਤ ਫ਼ਰਜ਼ੀ ਮਹਿਲਾ ਪੁਲਿਸ ਇੰਸਪੈਕਟਰ ਨੂੰ ਗ੍ਰਿਫ਼ਤਾਰ ਕਰ ਲਿਆ।

Leave a Reply

Your email address will not be published. Required fields are marked *