ਰਾਜਪਾਲ ਦੀ ਨਸ਼ਿਆਂ ਖ਼ਿਲਾਫ਼ ਯਾਤਰਾ ਦਾ ਲੋਕਾਂ ਵੱਲੋਂ ਥਾਂ-ਥਾਂ ਨਿੱਘਾ ਸਵਾਗਤ

ਚੇਤਨਪੁਰਾ, 5 ਅਪ੍ਰੈਲ (ਖ਼ਬਰ ਖਾਸ  ਬਿਊਰੋ)

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਨਸ਼ਿਆਂ ਖ਼ਿਲਾਫ਼ ਕੀਤੀ ਜਾ ਰਹੀ ਪੈਦਲ ਯਾਤਰਾ ਅੱਜ ਤੀਜੇ ਦਿਨ ਨਵਾਂ ਪਿੰਡ (ਫਤਿਹਗੜ੍ਹ ਚੂੜੀਆਂ ਰੋਡ) ਤੋਂ ਸ਼ੁਰੂ ਹੋਈ।

ਰਾਜਪਾਲ ਦੀ ਨਸ਼ਿਆਂ ਖਿਲਾਫ ਪੈਦਲ ਯਾਤਰਾ ਦਾ ਥਾਂ-ਥਾਂ ਸਕੂਲਾਂ-ਕਾਲਜਾਂ ਦੇ ਬੱਚਿਆਂ ਅਤੇ ਆਮ ਲੋਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਸ਼ਾਸਨ ਦੀ ਅਧਿਕਾਰੀ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ ਅਤੇ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਹੋਏ ਹਨ।

ਇਸ ਮੌਕੇ ਰਾਜਪਾਲ ਪੰਜਾਬ ਨੇ ਕਿਹਾ ਹੈ ਕਿ ਨਸ਼ਿਆਂ ਨੂੰ ਪੂਰੀ ਤਰ੍ਹਾਂ ਮੁੱਢ ਤੋਂ ਖਤਮ ਕਰਨ ਲਈ ਲੋਕਾਂ ਦਾ ਵੱਡਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਅਲਾਮਤ ਨੂੰ ਸਾਰਿਆਂ ਦੇ ਸਹਿਯੋਗ ਨਾਲ ਹੀ ਖ਼ਤਮ ਕੀਤਾ ਜਾ ਸਕਦਾ ਹੈ।

ਹੋਰ ਪੜ੍ਹੋ 👉  ਲੂਅ (ਗਰਮੀ) ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥ ਪੀਓ: ਸਿਵਲ ਸਰਜਨ
ਯਾਤਰਾ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ

ਯਾਤਰਾ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ

Leave a Reply

Your email address will not be published. Required fields are marked *