ਚੰਡੀਗੜ੍ਹ, 7 ਅਪ੍ਰੈਲ (ਖ਼ਬਰ ਖਾਸ ਬਿਊਰੋ)
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਪਿਛਲੇ ਦਿਨੀਂ ਵਿਦਿਆਰਥੀ ਆਦਿੱਤਿਆ ਠਾਕੁਰ ਕਤਲ ਕਾਂਡ ਵਿੱਚ ਅਥਾਰਿਟੀ ਵੱਲੋਂ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਵਿਦਿਆਰਥੀਆਂ ਵੱਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਯੂਨੀਵਰਸਿਟੀ ਦਾ ਗੇਟ ਨੰਬਰ 2 ਵੀ ਬੰਦ ਕਰ ਦਿੱਤਾ ਹੈ।

ਯੂਨੀਵਰਸਿਟੀ ਅਥਾਰਿਟੀਜ਼ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਵਿਦਿਆਰਥੀ।ਸਾਂਝੀ ਵਿਦਿਆਰਥੀ ਸੰਘਰਸ਼ ਕਮੇਟੀ ਦੇ ਬੈਨਰ ਹੇਠ ਇਕੱਠੇ ਹੋਏ ਵਿਦਿਆਰਥੀਆਂ ਨੇ ਸਟੂਡੈਂਟਸ ਸੈਂਟਰ ਵਿੱਚ ਅਥਾਰਿਟੀ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪੀਯੂ ਦੀ ਅਥਾਰਿਟੀ ਇੱਕ ਵਿਦਿਆਰਥੀ ਦੇ ਕਤਲ ਵਾਸਤੇ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਬਣਦੀ ਵਿਭਾਗੀ ਅਤੇ ਪੁਲੀਸ ਕਾਰਵਾਈ ਨਹੀਂ ਕਰਵਾ ਰਹੀ। ਉਨ੍ਹਾਂ ਕਿਹਾ ਕਿ ਅਥਾਰਿਟੀ ਦੇ ਵਿਦਿਆਰਥੀਆਂ ਪ੍ਰਤੀ ਅਜਿਹੇ ਵਤੀਰੇ ਅਤੇ ਘਟੀਆ ਸਕਿਓਰਿਟੀ ਪ੍ਰਬੰਧਾਂ ਕਰਕੇ ਪੰਜਾਬ ਯੂਨੀਵਰਸਿਟੀ ਦਾ ਸਮੁੱਚਾ ਵਿਦਿਆਰਥੀ ਵਰਗ ਪ੍ਰੇਸ਼ਾਨ ਹੈ।