ਮੋਗਾ 7 ਅਪ੍ਰੈਲ (ਖ਼ਬਰ ਖਾਸ ਬਿਊਰੋ)
ਪੰਜਾਬ ਵਿੱਚ ਵਾਪਰੇ 18 ਸਾਲ ਪੁਰਾਣੇ ਮੋਗਾ ਸੈਕਸ ਸਕੈਂਡਲ ਮਾਮਲੇ ਦਾ ਫ਼ੈਸਲਾ ਅੱਜ (7 ਅਪ੍ਰੈਲ) ਨੂੰ ਮੋਹਾਲੀ ਦੀ ਸੀਬੀਆਈ ਵਿਸ਼ੇਸ਼ ਅਦਾਲਤ ਵੱਲੋਂ ਸੁਣਾਇਆ ਗਿਆ। ਇਸ ਮਾਮਲੇ ਵਿੱਚ ਚਾਰ ਪੁਲਿਸ ਅਧਿਕਾਰੀਆਂ ਨੂੰ ਪਹਿਲਾਂ ਹੀ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ।
ਸਾਬਕਾ ਐਸਐਸਪੀ ਦਵਿੰਦਰ ਸਿੰਘ ਗਰਚਾ ਅਤੇ ਐਸਪੀ ਪਰਮਿੰਦਰ ਸਿੰਘ ਸੰਧੂ, ਥਾਣੇਦਾਰ ਅਮਰੀਕ ਸਿੰਘ ਅਤੇ ਰਮਨ ਕੁਮਾਰ ਨੂੰ ਹੋਈ 5-5 ਸਾਲ ਦੀ ਕੈਦ ਅਤੇ 2-2 ਲੱਖ ਰੁਪਏ ਜੁਰਮਾਨਾ ਲਗਾਇਆ ਗਿਆ ਹੈ।
ਇਸ ਤੋਂ ਇਲਾਵਾ ਥਾਣੇਦਾਰ ਰਮਨ ਕੁਮਾਰ ਨੂੰ ਐਕਸਟੋਰਸ਼ਨ ਐਕਟ ਦੀ ਧਾਰਾਵਾਂ ਦੇ ਤਹਿਤ ਤਿੰਨ ਸਾਲ ਦੀ ਹੋਰ ਸਜ਼ਾ ਅਤੇ ਇਕ ਲੱਖ ਰੁਪਏ ਜੁਰਮਾਨਾ ਸੁਣਾਇਆ ਗਿਆ।