ਸਿੱਖਿਆ ਕ੍ਰਾਂਤੀ ਪ੍ਰਸਿੱਧੀ ਹਾਸਲ ਕਰਨ ਦਾ ‘ਆਪ’ ਦਾ ਘਟੀਆ ਡਰਾਮਾ -ਬਾਜਵਾ

ਚੰਡੀਗੜ੍ਹ, 7 ਅਪ੍ਰੈਲ (ਖ਼ਬਰ ਖਾਸ ਬਿਊਰੋ)

ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਕਲੀ ਸਿੱਖਿਆ ਮਾਡਲ ‘ਤੇ ਸਵਾਲ ਉਠਾਉਂਦਿਆਂ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੀ ਨਵੀਂ ਸਿੱਖੀ ਕ੍ਰਾਂਤੀ ਨੂੰ ਝੂਠੀ ਪ੍ਰਸਿੱਧੀ ਹਾਸਲ ਕਰਨ ਦਾ ਘਟੀਆ ਨਾਟਕ ਕਰਾਰ ਦਿੱਤਾ।

ਉਨ੍ਹਾਂ ਕਿਹਾ ਕਿ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਅਤੇ ਅਧਿਆਪਕਾਂ ਅਤੇ ਹੋਰ ਸਟਾਫ਼ ਦੀ ਭਰਤੀ ਕਰਨ ਦੀ ਬਜਾਏ ‘ਆਪ’ ਸਰਕਾਰ ਨੇ ਉਦਘਾਟਨ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਕ ਨਿਊਜ਼ ਰਿਪੋਰਟ ਅਨੁਸਾਰ, ਚਾਰਦੀਵਾਰੀ, ਕਲਾਸ-ਰੂਮ, ਵਾਸ਼ਰੂਮ ਆਦਿ ਵਰਗੇ ਮਾਮੂਲੀ ਕੰਮਾਂ ਲਈ ਵੀ ਉਦਘਾਟਨ ਦੀਆਂ ਤਖ਼ਤੀਆਂ ਲਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਬਾਜਵਾ ਨੇ ਕਿਹਾ ਕਿ ਅਧਿਆਪਕਾਂ ਨੂੰ ਲਿਖਤੀ ਆਦੇਸ਼ ਅਨੁਸਾਰ ਹਰੇਕ ਕੰਮ ‘ਤੇ ਇਕ ਵੱਖਰੀ ਤਖ਼ਤੀ ਲਾਈ ਜਾਵੇਗੀ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਬਾਜਵਾ ਨੇ ਕਿਹਾ ਕਿ ਉਦਘਾਟਨ ਸਮਾਰੋਹਾਂ ਲਈ ਤਖ਼ਤੀਆਂ ਅਤੇ ਹੋਰ ਪ੍ਰਬੰਧਾਂ ਦੀ ਕੁੱਲ ਲਾਗਤ ਲਗਭਗ 20.93 ਕਰੋੜ ਰੁਪਏ ਹੋਵੇਗੀ। ਇਸ ਵਿੱਚ ਉਦਘਾਟਨ ਪ੍ਰੋਗਰਾਮਾਂ ਲਈ 8.43 ਕਰੋੜ ਰੁਪਏ ਅਤੇ ਉਦਘਾਟਨੀ ਪਲੇਕਾਂ ਲਈ 12.50 ਕਰੋੜ ਰੁਪਏ ਸ਼ਾਮਲ ਹਨ। ਕੀ ਉਨ੍ਹਾਂ ਦਾ ਬਹੁ-ਚਰਚਿਤ ਸਿੱਖਿਆ ਮਾਡਲ ਇਹੀ ਸੀ?

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਕਹਾਣੀ ਇੱਥੇ ਹੀ ਖ਼ਤਮ ਨਹੀਂ ਹੋਈ, ‘ਆਪ’ ਸਰਕਾਰ ਨੇ ਅਧਿਆਪਕਾਂ ਨੂੰ ਆਪਣੀ ਪ੍ਰਚਾਰ ਮਸ਼ੀਨਰੀ ਵਜੋਂ ਦੁਰਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਪ੍ਰਿੰਸੀਪਲਾਂ, ਹੈੱਡਮਾਸਟਰਾਂ ਅਤੇ ਅਧਿਆਪਕਾਂ ਨੂੰ ਐਕਸ ਅਕਾਊਂਟਸ ਬਣਾਉਣ ਅਤੇ ਹੈਸ਼ਟੈਗ #PunjabSikhyaKranti ਨਾਲ ਫ਼ੋਟੋਆਂ ਅਤੇ ਹੋਰ ਅੱਪਡੇਟ ਪੋਸਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਕੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਪੜ੍ਹਾਉਣਾ ਚਾਹੀਦਾ ਹੈ ਜਾਂ ‘ਆਪ’ ਦੇ ਏਜੰਡੇ ਨੂੰ ਫੈਲਾਉਣਾ ਚਾਹੀਦਾ ਹੈ?

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੂਲਾਂ ਵਿਚ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ 12 ਲੱਖ ਵਿਦਿਆਰਥੀਆਂ ਦਾ ਭਵਿੱਖ ਫ਼ੰਡਾਂ ਦੀ ਘਾਟ ਅਤੇ ਸਟਾਫ਼ ਦੀ ਕਮੀ ਕਾਰਨ ਦਾਅ ‘ਤੇ ਲੱਗਾ ਹੋਇਆ ਹੈ, ਦੂਜੇ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਅਧਿਆਪਕਾਂ ਦੀ ਦੁਰਵਰਤੋਂ ਕਰਨ ਤੋਂ ਪਿੱਛੇ ਨਹੀਂ ਹਟਦੀ। ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਆਪਣੇ ਪ੍ਰਚਾਰ ਦਾ ਇਕ ਵੀ ਮੌਕਾ ਨਹੀਂ ਗੁਆਉਂਦੀ, ਹਾਲਾਂਕਿ ਉਹ ਪਿਛਲੇ ਤਿੰਨ ਸਾਲਾਂ ‘ਚ ਪ੍ਰਦਰਸ਼ਨ ਕਰਨ ‘ਚ ਬੁਰੀ ਤਰ੍ਹਾਂ ਅਸਫਲ ਰਹੀ ਹੈ।

ਬਾਜਵਾ ਨੇ ਕਿਹਾ ਕਿ ਇਹ ਇਕ ਵਾਰ ਫਿਰ ਸਾਬਤ ਹੋ ਗਿਆ ਹੈ ਕਿ ‘ਆਪ’ ਸਰਕਾਰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਤੇ ਬਾਅਦ ਵਿਚ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਆਪਣੇ ਜਾਅਲੀ ਪ੍ਰਚਾਰ ‘ਤੇ ਨਿਰਭਰ ਕਰਦੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਕਈ ਮੀਡੀਆ ਅਦਾਰਿਆਂ ਵਿੱਚ ਗੁਮਰਾਹਕੁਨ ਇਸ਼ਤਿਹਾਰਾਂ ‘ਤੇ ਪੰਜਾਬ ਦੇ ਟੈਕਸ ਭਰਨ ਵਾਲਿਆਂ ਦੇ ਕਰੋੜਾਂ ਰੁਪਏ ਬਰਬਾਦ ਕਰ ਰਹੀ ਹੈ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

Leave a Reply

Your email address will not be published. Required fields are marked *