ਮੁਹਾਲੀ, 9 ਅਪ੍ਰੈਲ ( ਖ਼ਬਰ ਖਾਸ ਬਿਊਰੋ)
ਈਟੀਟੀ 5994 ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਅੱਜ ਡੀਪੀਆਈ ਦਫ਼ਤਰ ਦਾ ਘਿਰਾਓ ਕੀਤਾ ਜਾ ਰਿਹਾ ਹੈ।
ਪੰਜਾਬ ਭਰ ’ਚੋਂ ਬੇਰੁਜ਼ਗਾਰ ਅਧਿਆਪਕ ਕਾਫ਼ਲਿਆਂ ਦੇ ਰੂਪ ਵਿੱਚ ਮੁਹਾਲੀ ਪਹੁੰਚਣੇ ਸ਼ੁਰੂ ਹੋ ਗਏ ਹਨ।
ਅਨਮੋਲ ਬੱਲੂਆਣਾ, ਨਿਤਿਨ ਭੱਟੀਵਾਲ ਅਤੇ ਸੁਖਜੀਤ ਸਿੰਘ ਮੱਟੂ ਨੇ ਦੱਸਿਆ ਕਿ ਜੁਆਇਨਿੰਗ ਤੋਂ ਵਾਂਝੇ ਰਹਿ ਗਏ ਅਧਿਆਪਕ ਆਪਣੇ ਪਰਿਵਾਰਾਂ ਸਮੇਤ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਨਗੇ।