ਜੰਮੂ ਕਸ਼ਮੀਰ ਵਿਧਾਨ ਸਭਾ ’ਚ ਵਕਫ਼ ਕਾਨੂੰਨ ਦੇ ਵਿਰੋਧ ’ਚ ਲਗਾਤਾਰ ਤੀਜੇ ਦਿਨ ਹੰਗਾਮਾ

ਜੰਮੂ ਕਸ਼ਮੀਰ 9 ਅਪ੍ਰੈਲ ( ਖ਼ਬਰ ਖਾਸ ਬਿਊਰੋ)

ਜੰਮੂ ਕਸ਼ਮੀਰ ਵਿਧਾਨ ਸਭਾ ਦੀ ਬੁੱਧਵਾਰ (9 ਅਪ੍ਰੈਲ) ਨੂੰ ਕਾਰਵਾਈ ਸ਼ੁਰੂ ਹੁੰਦੇ ਹੀ ਸਦਨ ਵਿੱਚ ਵਕਫ਼ ਐਕਟ ਵਿਰੁੱਧ ਫਿਰ ਤੋਂ ਹੰਗਾਮਾ ਹੋ ਗਿਆ। ਜਦੋਂ ਨੈਸ਼ਨਲ ਕਾਨਫਰੰਸ ਦੇ ਵਿਧਾਇਕ ਕਾਗਜ਼ ਲੈ ਕੇ ਵੈੱਲ ’ਤੇ ਪਹੁੰਚੇ ਤਾਂ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਵੀ ਸਦਨ ਵਿੱਚ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਸਥਿਤੀ ਲੜਾਈ ਤੱਕ ਪਹੁੰਚ ਗਈ। ਇਸ ਦੌਰਾਨ ਹੰਗਾਮੇ ਨੂੰ ਵੇਖਦਿਆਂ ਸਪੀਕਰ ਨੇ ਸਦਨ ਦੀ ਕਾਰਵਾਈ ਦੁਪਹਿਰ 1 ਵਜੇ ਤੱਕ ਮੁਲਤਵੀ ਕਰ ਦਿੱਤੀ।

ਦਰਅਸਲ, ਬੁੱਧਵਾਰ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਵਿੱਚ ਜਿਵੇਂ ਹੀ ਸਦਨ ਦੀ ਕਾਰਵਾਈ ਸ਼ੁਰੂ ਹੋਈ, ਨੈਸ਼ਨਲ ਕਾਨਫ਼ਰੰਸ ਦੇ ਵਿਧਾਇਕ ਮੁਬਾਰਕ ਗੁਲ ਨੇ ਵਕਫ਼ ਐਕਟ ’ਤੇ ਬਹਿਸ ਦੀ ਮੰਗ ਕੀਤੀ। ਜਦੋਂ ਕਿ ਭਾਜਪਾ ਵਿਧਾਇਕਾਂ ਨੇ ਬੇਰੁਜ਼ਗਾਰੀ ’ਤੇ ਬਹਿਸ ਦੀ ਮੰਗ ਕੀਤੀ। ਇਸ ਤੋਂ ਬਾਅਦ ਨੈਸ਼ਨਲ ਕਾਨਫ਼ਰੰਸ ਦੇ ਵਿਧਾਇਕਾਂ ਨੇ ‘ਅਸੀਂ ਵਕਫ਼ ਐਕਟ ’ਤੇ ਚਰਚਾ ਚਾਹੁੰਦੇ ਹਾਂ’ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿਤੇ। ਪੂਰਾ ਸਦਨ ਨਾਅਰਿਆਂ ਅਤੇ ਹੰਗਾਮੇ ਨਾਲ ਗੂੰਜ ਉੱਠਿਆ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਜਦੋਂ ਨੈਸ਼ਨਲ ਕਾਨਫ਼ਰੰਸ ਦੇ ਵਿਧਾਇਕ ਨਾਅਰੇ ਲਗਾਉਂਦੇ ਹੋਏ ਅਤੇ ਕਾਗ਼ਜ਼ਾਤ ਲੈ ਕੇ ਸਦਨ ਦੇ ਵੈੱਲ ਵੱਲ ਵਧੇ, ਤਾਂ ਮੁੱਖ ਮੰਤਰੀ ਉਮਰ ਅਬਦੁੱਲਾ ਉਸ ਸਮੇਂ ਸਦਨ ਵਿੱਚ ਮੌਜੂਦ ਨਹੀਂ ਸਨ। ਸਦਨ ’ਚ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਇਕ ਦੂਜੇ ਵਿਰੁਧ ਨਾਅਰੇਬਾਜ਼ੀ ਕੀਤੀ। ਨੈਸ਼ਨਲ ਕਾਨਫਰੰਸ ਦੇ ਵਿਧਾਇਕਾਂ ਦੇ ਨਾਅਰੇਬਾਜ਼ੀ ਦੇ ਵਿਚਕਾਰ, ਭਾਜਪਾ ਵਿਧਾਇਕਾਂ ਨੂੰ ਇਹ ਕਹਿੰਦੇ ਸੁਣਿਆ ਗਿਆ, ਡਰਾਮਾ ਬੰਦ ਕਰੋ। ਇਸ ਤੋਂ ਬਾਅਦ ਭਾਜਪਾ ਵਿਧਾਇਕ ਵੀ ਨਾਅਰੇ ਲਗਾਉਂਦੇ ਹੋਏ ਵੈੱਲ ’ਤੇ ਪਹੁੰਚ ਗਏ।

Leave a Reply

Your email address will not be published. Required fields are marked *