ਪੰਚਕੂਲਾ 9 ਅਪ੍ਰੈਲ ( ਖ਼ਬਰ ਖਾਸ ਬਿਊਰੋ)
ਪੰਚਕੂਲਾ ਸੈਕਟਰ 23 ਡੰਪਿੰਗ ਗਰਾਊਂਡ ਦੇ ਪਿੱਛੇ ਲੱਖ ਦਾਤਾ ਪੀਰ ਦਰਗਾਹ ਨੇੜੇ ਸ਼ੱਕੀ ਹਾਲਾਤਾਂ ਵਿੱਚ ਇੱਕ ਨੌਜਵਾਨ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪਰਮਜੀਤ ਵਜੋਂ ਹੋਈ ਹੈ, ਜੋ ਪਿੰਡ ਬਾਗ ਵਾਲੀ ਦਾ ਰਹਿਣ ਵਾਲਾ ਹੈ। ਮ੍ਰਿਤਕ ਦਾ ਸੈਕਟਰ 21 ਵਿੱਚ ਇੱਕ ਮੈਡੀਕਲ ਸਟੋਰ ਹੈ ਅਤੇ ਜਿਸ ਥਾਂ ‘ਤੇ ਨੌਜਵਾਨ ਦੀ ਲਾਸ਼ ਮਿਲੀ ਉੱਥੇ ਉਸਦੀ ਮੋਟਰਸਾਈਕਲ ਵੀ ਪਈ ਮਿਲੀ ਅਤੇ ਨੌਜਵਾਨ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਹਨ।
ਫਿਲਹਾਲ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ, ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਤੋਂ ਬਾਅਦ ਹੀ ਲੱਗੇਗਾ।