ਮੁੱਖ ਮੰਤਰੀ ਵੱਲੋਂ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਨੂੰ ਹਰੀ ਝੰਡੀ

ਚੰਡੀਗੜ੍ਹ, 9 ਅਪ੍ਰੈਲ ( ਖ਼ਬਰ ਖਾਸ ਬਿਊਰੋ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਨੂੰ ਹਰੀ ਝੰਡੀ ਦੇ ਦਿੱਤੀ ਹੈ, ਜਿਸ ਤਹਿਤ 4000 ਕਰੋੜ ਰੁਪਏ ਦੀ ਲਾਗਤ ਨਾਲ 20,000 ਕਿਲੋਮੀਟਰ ਲਿੰਕ ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ ’ਤੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਆਮ ਲੋਕਾਂ ਖਾਸ ਕਰਕੇ ਪੇਂਡੂ ਵਸੋਂ ਨੂੰ ਸਹੂਲਤ ਪ੍ਰਦਾਨ ਕਰਨਾ ਹੈ ਕਿਉਂਕਿ ਸ਼ਹਿਰਾਂ ਵੱਲ ਆਉਣ-ਜਾਣ ਅਤੇ ਵਸਤਾਂ ਦੀ ਢੋਆ ਢੁਆਈ ਲਈ ਲਿੰਕ ਸੜਕਾਂ ਬਹੁਤ ਮਹੱਤਵਪੂਰਨ ਭੂਮਿਕਾ ਅਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲਿੰਕ ਸੜਕਾਂ ਸੂਬੇ ਦੇ ਅਰਥਚਾਰੇ ਦੀ ਜੀਵਨ ਰੇਖਾ ਹਨ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਲਿੰਕ ਸੜਕਾਂ ਦੇ ਨਿਰਮਾਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਨ੍ਹਾਂ ਵਿੱਚੋਂ ਬਹੁਤੀਆਂ ਸੜਕਾਂ ਦੀ ਪਿਛਲੇ ਛੇ ਸਾਲਾਂ ਤੋਂ ਵੱਧ ਸਮੇਂ ਤੋਂ ਰਿਪੇਅਰ ਹੀ ਨਹੀਂ ਹੋਈ ਹੈ।

Leave a Reply

Your email address will not be published. Required fields are marked *