‘ਆਪ’ ਦੀ ਸਿੱਖਿਆ ਕ੍ਰਾਂਤੀ ਸਕੂਲਾਂ ਦੇ ਪਖਾਨਿਆਂ  ਦੇ ਉਦਘਾਟਨਾਂ ਤੱਕ ਰਹਿ ਗਈ-ਭਾਜਪਾ

ਚੰਡੀਗੜ੍ਹ 10 ਅਪ੍ਰੈਲ (ਖ਼ਬਰ ਖਾਸ ਬਿਊਰੋ)

ਪੰਜਾਬ ਦਾ ਵਿਕਾਸ ਸਿਰਫ਼ ਇਸ਼ਤਿਹਾਰਾਂ ਵਿੱਚ ਹੀ ਦਿਖਾਈ ਦਿੰਦਾ ਹੈ, ਜ਼ਮੀਨੀ ਪੱਧਰ ‘ਤੇ ਹਾਲਾਤ ਅਜਿਹੇ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਮੰਤਰੀ ਅਤੇ ਵਿਧਾਇਕ ਪਖਾਨਿਆਂ ਦੀ ਮੁਰੰਮਤ ਅਤੇ ਸੜਕਾਂ ‘ਤੇ ਪਏ ਟੋਇਆਂ ਨੂੰ ਭਰਨ ਦਾ ਉਦਘਾਟਨ ਕਰ ਰਹੇ ਹਨ। ਇਹ ਗੱਲ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਕਹੀ। ਉਨ੍ਹਾਂ ਨੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਵਿਖੇ ਆਮ ਆਦਮੀ ਨੂੰ ਪਾਰਟੀ ਨੂੰ ਖੂਬ ਖਰੀ ਖੋਟੀ ਸੁਣਾਈ |

ਸਰੀਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਪੰਜਾਬ ਦੀ ਸੱਤਾ ਆਮ ਆਦਮੀ ਪਾਰਟੀ ਨੂੰ ਸੌਂਪੀ ਸੀ, ਪਰ ਅੱਜ ਲੋਕ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। 9 ਅਪ੍ਰੈਲ 2025 ਨੂੰ, ਬਰਨਾਲਾ ਜ਼ਿਲ੍ਹੇ ਦੇ ਪਿੰਡ ਘੁੰਨਸ ਦੇ ਸ਼ਹੀਦ ਸਿਪਾਹੀ ਦਿਲੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਲਗਾਏ ਗਏ ਉਦਘਾਟਨੀ ਤਖ਼ਤੀ ਦੇ ਅਨੁਸਾਰ, ਟਾਇਲਟ (ਪਖਾਨਾ) ਦੀ ਮੁਰੰਮਤ ਪੂਰੀ ਹੋਣ ਤੋਂ ਬਾਅਦ ਜਨਤਾ ਨੂੰ ਸਮਰਪਿਤ ਕੀਤਾ ਗਿਆ ਸੀ। ਇਸ ਤਰਹ ਦਾ ਸਾਰੇ ਪੰਜਾਬ ਵਿੱਚ ਕੀਤਾ ਜਾ ਰਿਹਾ ਹੈ।  ਇਸ ਦੌਰਾਨ ਮੀਤ ਪ੍ਰਧਾਨ ਜਗਦੀਪ ਸਿੰਘ ਨਕਈ, ਜਨਰਲ ਸਕੱਤਰ ਜਗਮੋਹਨ ਰਾਜੂ, ਪਾਰਟੀ ਬੁਲਾਰੇ ਐਸ ਐਸ ਚੰਨੀ ਅਤੇ ਪੰਜਾਬ ਮੀਡੀਆ ਮੁਖੀ ਵਿਨੀਤ ਜੋਸ਼ੀ ਵੀ ਮੌਜੂਦ ਸਨ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਸਰੀਨ ਨੇ ਕਿਹਾ ਕਿ ਪੰਜਾਬ ਸਰਕਾਰ ਇੰਨੀ ਨਿਕਮੀ ਅਤੇ ਬੇਅਸਰ ਹੈ ਕਿ ਇਹ ਕੇਂਦਰ ਵੱਲੋਂ ਭੇਜੇ ਗਏ ਪੈਸੇ ਨੂੰ ਖਰਚ ਨਹੀ ਕਰ ਪਾ ਰਹੀ ਹੈ| ਆਲਮ ਇਹ ਹਨ ਕਿ ਪਹਿਲਾ ਤੋਂ ਬਿਹਤਰ ਤੋਂ ਵਧੀਆ ਸਕੂਲਾਂ ਨੂੰ ਪੇਂਟ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਨਾਮ ਸਕੂਲ ਆਫ਼ ਐਮੀਨੈਂਸ ਰੱਖਿਆ ਜਾ ਰਿਹਾ ਹੈ । ਜ਼ਮੀਨੀ ਹਕੀਕਤ ਇਹ ਹੈ ਕਿ ਕੇਂਦਰ ਸਰਕਾਰ ਨੇ ਸਮਗ੍ਰ ਸਿੱਖਿਆ ਅਭਿਆਨ ਦੇ ਤਹਿਤ

ਪੰਜਾਬ ਨੂੰ ਸਾਲ 2022-23 ਵਿੱਚ 1127.37 ਕਰੋੜ ਰੁਪਏ, ਸਾਲ 2023-24 ਵਿੱਚ 1298.30 ਕਰੋੜ ਅਤੇ ਸਾਲ 2024-25 ਵਿੱਚ 1240 ਕਰੋੜ ਭੇਜੇ | ਇਹ ਪੈਸਾ ਸਰਕਾਰੀ ਸਕੂਲਾਂ ਨੂੰ ਅਪਗ੍ਰੇਡ ਕਰਨ, ਨਵੇਂ ਸਕੂਲ ਖੋਲ੍ਹਣ ਅਤੇ ਡਿਜੀਟਲ ਸਿੱਖਿਆ ਪ੍ਰਦਾਨ ਕਰਨ ‘ਤੇ ਖਰਚ ਕੀਤਾ ਜਾਣਾ ਸੀ। ਇਹ ਪੈਸਾ ਸਿੱਖਿਆ ਦੇ ਪੱਧਰ ਨੂੰ ਸੁਧਾਰਨ ਲਈ ਵਰਤਿਆ ਜਾਣਾ ਚਾਹੀਦਾ ਸੀ, ਪਰ ‘ਆਪ’ ਸਰਕਾਰ ਇਸ਼ਤਿਹਾਰਬਾਜ਼ੀ ‘ਤੇ ਜ਼ਿਆਦਾ ਅਤੇ ਸਿਰਜਣਾ ‘ਤੇ ਘੱਟ ਖਰਚ ਕਰ ਰਹੀ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਪੀਐਮ ਸ਼੍ਰੀ ਦੇ ਅਧੀਨ 198.82 ਕਰੋੜ ਰੁਪਏ ਪੰਜਾਬ ਭੇਜੇ ਗਏ ਸਨ, ਪਰ ਪੰਜਾਬ ਸਰਕਾਰ ਸਿਰਫ 66.80 ਕਰੋੜ ਰੁਪਏ ਹੀ ਖਰਚ ਕਰ ਸਕੀ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਜੇ ਕੇਂਦਰ ਸਰਕਾਰ ਅਜਿਹੀ ਬੇਅਸਰ ਸਰਕਾਰ ਲਈ ਫੰਡ ਨਹੀਂ ਰੋਕਦੀ, ਤਾਂ ਉਹ ਇਸਦੀ ਪ੍ਰਸ਼ੰਸਾ ਕਰੇਗੀ।  ਇਸੇ ਤਰ੍ਹਾਂ ਦੀ ਚਾਲਾਕੀ ‘ਆਪ’ ਸਰਕਾਰ ਨੇ ਦਿਖਾਈ ਜਦੋਂ ਇਸਨੇ ਆਯੁਸ਼ਮਾਨ ਅਰੋਗਿਆ ਕੇਂਦਰ ਨੂੰ ਆਮ ਆਦਮੀ ਕਲੀਨਿਕ ਵਿੱਚ ਬਦਲ ਦਿੱਤਾ। ਜਦੋਂ ਕੇਂਦਰ ਨੇ ਗ੍ਰਾਂਟ ਬੰਦ ਕਰ ਦਿੱਤੀ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਮਗਰਮੱਛ ਦੇ ਹੰਝੂ ਵਹਾਉਣੇ ਸ਼ੁਰੂ ਕਰ ਦਿੱਤੇ।

ਸਰੀਨ ਨੇ ਕਿਹਾ ਕਿ ਇਸ ਸਮੇਂ ਸਤੇਂਦਰ ਜੈਨ, ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਦੀ ਤਿੱਕੜੀ ਪੰਜਾਬ ਨੂੰ ਲੁੱਟਣ ਦੇ ਇਰਾਦੇ ਨਾਲ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਘੁੰਮ ਰਹੀ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਉਨ੍ਹਾਂ ਦੀ ਕਠਪੁਤਲੀ ਬਣੇ ਹੋਏ ਹਨ। ਪੰਜਾਬ ਦੇ ਲੋਕ ਸਭ ਕੁਝ ਦੇਖ ਰਹੇ ਹਨ ਅਤੇ ਹਰ ਫਰੰਟ ‘ਤੇ ਅਸਫਲ ਰਹੀ ਆਮ ਆਦਮੀ ਪਾਰਟੀ ਨੂੰ ਇਸਦਾ ਜਵਾਬ ਜ਼ਰੂਰ ਦੇਣਗੇ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

 

Leave a Reply

Your email address will not be published. Required fields are marked *