ਚੰਡੀਗੜ੍ਹ, 11 ਅਪ੍ਰੈਲ (ਖ਼ਬਰ ਖਾਸ ਬਿਊਰੋ)
ਪੰਜਾਬ ਸਰਕਾਰ ਨੇ ਅੱਜ ਤਿੰਨ ਆਈਏਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਕਮਲ ਕਿਸ਼ੋਰ ਯਾਦਵ ਨੂੰ ਉਦਯੋਗ ਵਿਭਾਗ ਦਾ ਪ੍ਰਬੰਧਕੀ ਸਕੱਤਰ ਲਗਾਇਆ ਗਿਆ ਹੈ।
ਇਸ ਤੋਂ ਇਲਾਵਾ ਵਰੁਣ ਰੂਜ਼ਮ ਨੂੰ ਟਰਾਂਸਪੋਰਟ ਵਿਭਾਗ ਦਾ ਪ੍ਰਬੰਧਕੀ ਸਕੱਤਰ ਲਾਇਆ ਗਿਆ ਹੈ । ਵਧੀਕ ਮੁੱਖ ਸਕੱਤਰ ਡੀਕੇ ਤਿਵਾੜੀ ਨੂੰ ਪਾਰਲੀਮੈਂਟਰੀ ਮਾਮਲਿਆ ਦਾ ਜ਼ਿੰਮਾ ਦਿੱਤਾ ਗਿਆ ਹੈ।