ਅੰਮ੍ਰਿਤਸਰ, 11 ਅਪ੍ਰੈਲ (ਖ਼ਬਰ ਖਾਸ ਬਿਊਰੋ)
ਬੀਐੱਸਐੱਫ ਨੇ ਅੰਮ੍ਰਿਤਸਰ ਸੈਕਟਰ ਵਿਚ ਸਰਹੱਦ ਤੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਡਰੱਗ ਮਨੀ ਸਮੇਤ ਦੋ ਮੋਬਾਇਲ ਫੋਨ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਬੀਐੱਸਐੱਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਅਗਾਊ ਸੂਚਨਾ ਦੇ ਅਧਾਰ ਤੇ ਅੰਮ੍ਰਿਤਸਰ ਸੈਕਟਰ ਦੇ ਸਰਹੱਦੀ ਇਲਾਕੇ ਵਿਚ ਨਜ਼ਰ ਰੱਖੀ ਜਾ ਰਹੀ ਸੀ।
ਇਸ ਦੌਰਾਨ ਜਵਾਨਾਂ ਨੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਸ਼ੱਕੀ ਸਥਿਤੀ ਵਿਚ ਦੇਖਿਆ। ਅਧਿਕਾਰੀਆਂ ਵੱਲੋ ਰੋਕੇ ਜਾਣ ’ਤੇ ਉਨ੍ਹਾ ਭੱਜਣ ਦਾ ਯਤਨ ਕੀਤਾ, ਪਰ ਜਵਾਨਾਂ ਨੇ ਇਨ੍ਹਾਂ ਨੂੰ ਕਾਬੂ ਕਰ ਲਿਆ। ਉਹਨਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਕੋਲੋਂ ਡਰੱਗ ਮਨੀ ਵਜੋਂ 1 ਲੱਖ 260 ਰੁਪਏ ਦੀ ਭਾਰਤੀ ਕਰੰਸੀ ਬਰਾਮਦ ਹੋਈ ਹੈ। ਇਸ ਤੋਂ ਇਲਾਵਾ ਦੋ ਮੋਬਾਈਲ ਫੋਨ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੁੱਛਗਿਛ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਦੋਵੇਂ ਸਰਹੱਦੀ ਪਿੰਡ ਦਾਉਕੇ ਦੇ ਵਾਸੀ ਹਨ ਉਨ੍ਹਾਂ ਕਿਹਾ ਕਿ ਮਾਮਲੇ ਵਿਚ ਅਗਲੇਰੀ ਕੀਤੀ ਜਾ ਰਹੀ ਹੈ।