ਆਸਟਰੇਲੀਆ 12 ਅਪਰੈਲ (ਖ਼ਬਰ ਖਾਸ ਬਿਊਰੋ)
ਅੱਜ ਦੇ ਦੌਰ ਵਿਚ ਹਰ ਕੋਈ ਵਿਦੇਸ਼ ਜਾਣਾ ਚਾਹੁੰਦਾ ਹੈ। ਮੁੰਡਾ ਹੋਵੇ ਜਾਂ ਕੁੜੀ ਲੱਖਾਂ ਰੁਪਏ ਖਰਚ ਕਰ ਕੇ ਵਿਦੇਸ਼ਾਂ ਵਿਚ ਹੀ ਪੱਕੇ ਹੋਣਾ ਚਾਹੁੰਦੇ ਹਨ ਪਰ ਉਹਨਾਂ ਨੂੰ ਨਹੀਂ ਪਤਾ ਹੁੰਦਾ ਬਾਹਰ ਉਹਨਾਂ ਨਾਲ ਕੀ ਅਣਹੋਣੀ ਵਾਪਰ ਜਾਵੇ।
ਅਜਿਹਾ ਹੀ ਮਾਮਲਾ ਆਸਟਰੇਲੀਆ ਤੋਂ ਸਾਹਮਣੇ ਆਇਆ ਹੈ। ਜਿਥੇ ਮੈਲਬੋਰਨ ਗਏ ਪੰਜਾਬੀ ਟਰੱਕ ਡਰਾਈਵਰ ਦੀ ਸੜਕ ਹਾਦਸੇ ’ਚ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਹਰਨੂਰ ਸਿੰਘ ਪੁੱਤਰ ਹਰਪਾਲ ਸਿੰਘ ਵਜੋਂ ਹੋਈ ਹੈ। ਜੋ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਬਰਾੜ ਦਾ ਰਹਿਣ ਵਾਲਾ ਸੀ।
ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਹਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਇਕਲੌਤਾ ਪੁੱਤਰ 2018 ਵਿਚ ਮੈਲਬੋਰਨ ਗਿਆ ਸੀ। ਉਹ ਪੀ. ਆਰ ਸੀ। ਬੀਤੇ ਦਿਨੀਂ ਉਹ ਟਰੱਕ ਲੈ ਕੇ ਸਿਡਨੀ ਤੋਂ ਐਡੀਲੇਡ ਜਾ ਰਿਹਾ ਸੀ। ਰਸਤੇ ਵਿਚ ਹੀ ਵਾਪਰੇ ਟਰੱਕ ਹਾਦਸੇ ’ਚ ਹਰਨੂਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਹਰਨੂਰ ਸਿੰਘ ਦੀ ਮੌਤ ਦੀ ਖ਼ਬਰ ਸੁਣਦਿਆਂ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰ ਨੇ ਉਸ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਸਰਕਾਰ ਤੋਂ ਸਹਿਯੋਗ ਦੀ ਮੰਗ ਕੀਤੀ ਹੈ।