ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਸੰਗਰੂਰ ਵਿਚ ਨਾਈਟ ਡੋਮੀਨੇਸ਼ਨ ਆਪਰੇਸ਼ਨ ਦੀ ਅਗਵਾਈ ਕੀਤੀ

ਸੰਗਰੂਰ, 12 ਅਪਰੈਲ  (ਖ਼ਬਰ ਖਾਸ ਬਿਊਰੋ)

ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਨੇ ਬੀਤੀ ਦੇਰ ਰਾਤ ਸੰਗਰੂਰ ਵਿਚ ਨਾਈਟ ਡੋਮੀਨੇਸ਼ਨ ਆਪਰੇਸ਼ਨ ਦੀ ਅਗਵਾਈ ਕੀਤੀ। ਇਸ ਮੌਕੇ ਐਸਐਸਪੀ ਸੰਗਰੂਰ ਸਰਤਾਜ ਸਿੰਘ ਚਾਹਲ ਵੀ ਉਹਨਾਂ ਦੇ ਨਾਲ ਮੌਜੂਦ ਸਨ। ਸ਼ਹਿਰ ਦੇ ਫੁਹਾਰਾ ਚੌਂਕ ਨਜ਼ਦੀਕ ਪੁਲੀਸ ਵੱਲੋਂ ਕੀਤੀ ਗਈ ਨਾਕਾਬੰਦੀ ਦਾ ਅਚਨਚੇਤ ਨਿਰੀਖਣ ਕਰਦਿਆਂ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਕਾਬੂ ਵਿਚ ਰੱਖਣ ਲਈ ਪੰਜਾਬ ਪੁਲੀਸ 24 ਘੰਟੇ ਸਰਗਰਮ ਹੈ।

ਹੋਰ ਪੜ੍ਹੋ 👉  ਪੰਥ ਅਤੇ ਪੰਜਾਬ ਪ੍ਰਸਤ ਲੀਡਰਸ਼ਿਪ ਦਾ ਉਭਾਰ ਕਰਨਾ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਹਿਮ ਜ਼ਿੰਮੇਵਾਰੀ - ਗਿਆਨੀ ਹਰਪ੍ਰੀਤ ਸਿੰਘ

ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿਚ 26 ਥਾਵਾਂ ’ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਜਾਂਚ ਪ੍ਰਕਿਰਿਆ ਚੱਲ ਰਹੀ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਆਉਂਦੇ ਤਿਉਹਾਰਾਂ ਦੌਰਾਨ ਕਿਸੇ ਵੀ ਮਾੜੀ ਕਿਸਮ ਦੀ ਘਟਨਾ ਨੂੰ ਅੰਜਾਮ ਨਾ ਦੇ ਸਕਣ।

Leave a Reply

Your email address will not be published. Required fields are marked *