ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ਵਿੱਚ ਈਡੀ ਦਫਤਰ ਅੱਗੇ ਧਰਨਾ

ਚੰਡੀਗੜ੍ਹ, 16 ਅਪਰੈਲ (ਖਬਰ ਖਾਸ ਬਿਊਰੋ)

ਪੰਜਾਬ ਕਾਂਗਰਸ ਨੇ ਅੱਜ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਚੰਡੀਗੜ੍ਹ ਦੇ ਸੈਕਟਰ ਨੌਂ ਵਿਚਲੇ ਈਡੀ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਨੇ ਸ਼ਮੂਲੀਅਤ ਕਰਦਿਆਂ ਕੇਂਦਰ ਸਰਕਾਰ ਉੱਤੇ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਸਰਕਾਰ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵਿਰੁੱਧ ਝੂਠੇ ਕੇਸ ਦਰਜ ਕਰਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਧੱਕੇਸ਼ਾਹੀਆਂ ਨੂੰ ਕਾਂਗਰਸ ਪਾਰਟੀ ਹਰਗਿਜ਼ ਬਰਦਾਸ਼ਤ ਨਹੀਂ ਕਰੇਗੀ ਅਤੇ ਦੇਸ਼ ਭਰ ਵਿੱਚ ਵੱਡੇ ਪੱਧਰ ਉੱਤੇ ਸੰਘਰਸ਼ ਕਰਕੇ ਇਸ ਮੰਦਭਾਗੀ ਕਾਰਵਾਈ ਦਾ ਵਿਰੋਧ ਕਰੇਗੀ। ਉਨ੍ਹਾਂ ਕਿਹਾ, ‘‘ਅਸੀਂ ਕਿਸੇ ਵੀ ਤਾਨਾਸ਼ਾਹੀ ਤਾਕਤ ਅੱਗੇ ਗੋਡੇ ਨਹੀਂ ਟੇਕਾਂਗੇ।’’

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

Leave a Reply

Your email address will not be published. Required fields are marked *