ਭਾਜਪਾ ਪੰਜਾਬ ‘ਚ 2027 ਦੀਆਂ ਚੋਣਾਂ ਇਕੱਲੇ ਲੜੇਗੀ- ਇਕਬਾਲ ਸਿੰਘ ਚੰਨੀ

ਚੰਡੀਗੜ੍ਹ 17 ਅਪਰੈਲ (ਖਬਰ ਖਾਸ ਬਿਊਰੋ)

ਹੁਣ ਪੰਜਾਬ ਵਿਚ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਗੱਠਜੋੜ ਦੀਆ ਸੰਭਾਵਨਾਵਾਂ ਮੱਧਮ ਪੈ ਗਈਆਂ ਹਨ।  ਹੁਣ ਇਹ ਨਹੁੰ-ਮਾਸ ਦਾ ਰਿਸ਼ਤਾ ਪੰਜਾਬ ਦੀ ਸਿਆਸਤ ਵਿਚ ਨਹੀਂ ਦਿਖਾਈ ਦੇਵੇਗਾ। ਭਾਵੇਂ ਕਈ ਵਾਰ ਦੋਹਾਂ ਪਾਰਟੀਆਂ ਦੇ ਆਗੂ ਇਹ ਬਿਆਨਬਾਜ਼ੀ ਕਰ ਚੁੱਕੇ ਹਨ ਕਿ ਉਹ ਹੁਣ ਇੱਕ  ਦੂਜੇ ਦੇ ਨੇੜੇ ਨਹੀਂ ਆਉਣਗੇ। ਪਰ ਤਾਜ਼ਾ ਬਿਆਨ ਭਾਜਪਾ ਆਗੂ ਇਕਬਾਲ ਸਿੰਘ ਚੰਨੀ ਦਾ ਸਾਹਮਣੇ ਆਇਆ ਹੈ ਜਿਸ ਵਿਚ ਉਹ ਸਾਫ਼ ਕਹਿ ਰਹੇ ਹਨ ਅਕਾਲੀ ਭਾਜਪਾ ਗੱਠਜੋੜ ਅਤੀਤ ਦਾ ਹਿੱਸਾ ਬਣ ਚੁੱਕਾ ਹੈ।

ਭਾਜਪਾ ਆਗੂ ਇਕਬਾਲ ਸਿੰਘ ਚੰਨੀ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਭਾਜਪਾ ਪੰਜਾਬ ‘ਚ 2027 ਦੀਆਂ ਚੋਣਾਂ ਇਕੱਲੇ ਲੜੇਗੀ।’ ਇਕਬਾਲ ਚੰਨੀ ਨੇ ਕਿਹਾ ਕਿ ਸਾਡੀ ਪਾਰਟੀ ਨੇ ਸਾਫ਼ ਕਿਹਾ ਹੋਇਆ ਹੈ ‘ ਅਸੀਂ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਨਹੀਂ ਕਰਾਂਗੇ। ’ ਬੀਜੇਪੀ ਆਪਣੇ ਤੌਰ ’ਤੇ ਸਰਕਾਰ ਬਣਾਏਗੀ।  ਸਾਡੀ ਪੂਰੀ ਹਾਈਕਮਾਂਡ ਨੇ ਫ਼ੈਸਲਾ ਲਿਆ ਹੈ ਕਿ ‘ਭਾਜਪਾ ਆਪਣੇ ਦਮ ‘ਤੇ ਪੰਜਾਬ ‘ਚ ਸਰਕਾਰ ਬਣਾਏਗੀ’। ਸਾਨੂੰ ਕਿਸੇ ਭਾਗੇਦਾਰੀ ਦੀ ਲੋੜ ਹੀ ਨਹੀਂ ਪੈਣੀ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

Leave a Reply

Your email address will not be published. Required fields are marked *