ਲਹਿਰਾਗਾਗਾ, 18 ਅਪ੍ਰੈਲ (ਖਬਰ ਖਾਸ ਬਿਊਰੋ)
ਨਸ਼ਿਆਂ ਖ਼ਿਲਾਫ਼ ਜੰਗ ਤਹਿਤ ਪੁਲੀਸ ਨੇ 14.70 ਗ੍ਰਾਮ ਚਿੱਟਾ/ਹੈਰੋਇਨ ਬਰਾਮਦ ਕਰਦਿਆਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਇੰਸਪੈਕਟਰ ਰਵਨੀਤ ਸਿੰਘ ਨੇ ਦੱਸਿਆ ਕਿ ਥਾਣੇਦਾਰ ਜਤਿੰਦਰ ਕੌਰ ਦੀ ਅਗਵਾਈ ਵਿੱਚ ਗਸ਼ਤ ਦੌਰਾਨ ਇਹ ਕਾਰਵਾਈ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਗਸ਼ਤ ਦੌਰਾਨ ਪੁਲੀਸ ਪਾਰਟੀ ਨੇ ਦੇਖਿਆ ਕਿ ਵੇਰਕਾ ਪਲਾਂਟ ਦੇ ਨਾਲ ਕੱਟੀ ਕਾਲੋਨੀ ਵਿਚ ਸ਼ੱਕੀ ਵਿਅਕਤੀ ਮਿੱਠੂ ਸਿੰਘ ਵਾਸੀ ਭਾਈ ਕੀ ਪਿਸ਼ੌਰ ਖੜ੍ਹਾ ਸੀ। ਉਹ ਜਤਿੰਦਰ ਕੌਰ ਤੇ ਪੁਲੀਸ ਪਾਰਟੀ ਦੇਖ ਕੇ ਆਪਣਾ ਮੋਟਰਸਾਈਕਲ ਨੰਬਰੀ (ਪੀਬੀ 13 ਏਕੇ 50730 ਟੀਵੀਐਸ) ਸੁੱਟ ਕੇ ਭੱਜਣ ਲੱਗਾ ਤਾਂ ਪੁਲੀਸ ਨੇ ਉਸ ਨੂੰ ਕਾਬੂ ਕੀਤਾ।
ਤਲਾਸ਼ੀ ਦੌਰਾਨ ਪੁਲੀਸ ਨੇ ਉਸ ਕੋਲੋਂ ਕਾਲੇ ਲਿਫਾਫੇ ਵਿੱਚ 14.70 ਗ੍ਰਾਮ ਚਿੱਟਾ/ਹੈਰੋਇਨ ਬਰਾਮਦ ਕੀਤਾ। ਪੁਲੀਸ ਨੇ ਕੇਸ ਦਰਜ ਕਰ ਕੇ ਮੁਲਜ਼ਮ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ ਅਤੇ ਅਗਲੀ ਕਾਰਵਾਈ ਲਈ ਅਦਾਲਤ ਵਿੱਚ ਪੇਸ਼ ਕਰ ਦਿੱਤਾ ਹੈ।