ਨਵੀਂ ਦਿੱਲੀ, 18 ਅਪ੍ਰੈਲ (ਖਬਰ ਖਾਸ ਬਿਊਰੋ)
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਅਮਰੀਕੀ ਪ੍ਰਸ਼ਾਸਨ ਵਿਚ ਮਜ਼ਬੂਤ ਪ੍ਰਭਾਵ ਰੱਖਣ ਵਾਲੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਐਲਨ ਮਸਕ ਨਾਲ ਗੱਲਬਾਤ ਕੀਤੀ। ਮੋਦੀ ਨੇ ਮਸਕ ਨਾਲ ਗੱਲ ਕਰਨ ਤੋਂ ਬਾਅਦ ਐਕਸ ’ਤੇ ਕਿਹਾ ਕਿ ਉਨ੍ਹਾਂ ਨੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਇਸ ਸਾਲ ਦੇ ਸ਼ੁਰੂ ਵਿਚ ਵਾਸ਼ਿੰਗਟਨ ਡੀਸੀ ਵਿਚ ਸਾਡੀ ਮੀਟਿੰਗ ਦੌਰਾਨ ਅਸੀਂ ਜਿਨ੍ਹਾਂ ਵਿਸ਼ਿਆਂ ਨੂੰ ਰੱਖਿਆ ਗਿਆ ਸੀ, ਉਹ ਇਸ ਗੱਲਬਾਤ ਦੇ ਮੁੱਖ ਬਿੰਦੂ ਸਨ।
ਮੋਦੀ ਨੇ ਕਿਹਾ, ‘‘ਅਸੀਂ ਤਕਨਾਲੋਜੀ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਸਹਿਯੋਗ ਲਈ ਅਥਾਹ ਸੰਭਾਵਨਾਵਾਂ ‘ਤੇ ਚਰਚਾ ਕੀਤੀ। ਭਾਰਤ ਇਨ੍ਹਾਂ ਖੇਤਰਾਂ ਵਿੱਚ ਅਮਰੀਕਾ ਨਾਲ ਭਾਈਵਾਲੀ ਨੂੰ ਅੱਗੇ ਵਧਾਉਣ ਲਈ ਵਚਨਬੱਧ ਹੈ।’’
ਜ਼ਿਕਰਯੋਗ ਹੈ ਕਿ ਮਸਕ ਨੂੰ ਡੋਨਲਡ ਟਰੰਪ ਪ੍ਰਸ਼ਾਸਨ ਵਿਚ ਸਭ ਤੋਂ ਪ੍ਰਭਾਵਸ਼ਾਲੀ ਵਿਅਕਤੀਆਂ ਵਿੱਚੋਂ ਇਕ ਮੰਨਿਆ ਜਾਂਦਾ ਹੈ ਅਤੇ ਉਹ ਸਰਕਾਰੀ ਖਰਚਿਆਂ ਨੂੰ ਘਟਾਉਣ ਅਤੇ ਸੰਘੀ ਕਾਰਜਬਲ ਨੂੰ ਘਟਾਉਣ ਦੇ ਉਦੇਸ਼ ਨਾਲ ਸਰਕਾਰੀ ਕੁਸ਼ਲਤਾ ਵਿਭਾਗ (DOGE) ਦੀ ਅਗਵਾਈ ਕਰ ਰਿਹਾ ਹੈ।