Breaking News
ਸ਼ੇਰਪੁਰ, 19 ਅਪ੍ਰੈਲ (ਖਬਰ ਖਾਸ ਬਿਊਰੋ)
ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜਾਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਪਿੰਡ ਘਨੌਰੀ ਕਲਾਂ ਅਤੇ ਕਾਤਰੋਂ ਵਿੱਚ ਖੇਤਾਂ ਦਾ ਦੌਰਾ ਕਰਕੇ ਅੱਗ ਦੀ ਭੇਟ ਚੜ੍ਹੀ ਫ਼ਸਲ ਸਬੰਧੀ ਪੀੜਤ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹਰ ਮੁਆਵਜ਼ਾ ਜਾਰੀ ਕਰਵਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਨਾਇਬ ਤਹਿਸੀਲਦਾਰ ਸ਼ੇਰਪੁਰ ਕੁਲਵੀਰ ਸਿੰਘ ਅਤੇ ਪਟਵਾਰੀ ਸਵਰਨ ਸਿੰਘ ਦੀ ਰਿਪੋਰਟ ਦੇ ਆਧਾਰ ’ਤੇ ਐੱਸਡੀਐੱਮ ਵਿਕਾਸ ਹੀਰਾ ਦੱਸਿਆ ਕਿ ਤਕਰੀਬਨ ਦੋ ਸੌ ਵਿੱਘੇ ਕਣਕ ਅੱਗ ਦੀ ਭੇਟ ਚੜ੍ਹ ਗਈ ਹੈ ਅਤੇ ਹੋਰ ਵੇਰਵੇ ਇਕੱਤਰ ਕੀਤੇ ਜਾ ਰਹੇ ਹਨ। ਚੇਅਰਮੈਨ ਲਘੂ ਉਦਯੋਗ ਪੰਜਾਬ ਦਲਵੀਰ ਸਿੰਘ ਢਿੱਲੋਂ ਅਤੇ ਚੇਅਰਮੈਨ ਮਾਰਕੀਟ ਕਮੇਟੀ ਸ਼ੇਰਪੁਰ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਸਰਕਾਰੀ ਨਿਯਮਾਂ ਮੁਤਾਬਕ ਕਿਸਾਨਾਂ ਨੂੰ ਸੜ ਚੁੱਕੀ ਫਸਲ ਦਾ ਪੂਰਾ ਮੁਆਵਜ਼ਾ ਦਿਵਾਇਆ ਜਾਵੇਗਾ।
ਉਨ੍ਹਾਂ ਕੱਲ੍ਹ ਅੱਗ ਬੁਝਾਉਣ ਲਈ ਦੇਰੀ ਨਾਲ ਪੁੱਜੀਆਂ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਬਾਰੇ ਕਿਹਾ ਕਿ ਸੀਜ਼ਨ ਦੇ ਦਿਨਾਂ ਵਿੱਚ ਧੂਰੀ ਦੀਆਂ ਦੋ ਫਾਇਰ ਬ੍ਰਿਗੇਡ ਗੱਡੀਆਂ ’ਚੋਂ ਇੱਕ ਗੱਡੀ ਸ਼ੇਰਪੁਰ ਵਿੱਚ ਖੜ੍ਹੀ ਕੀਤੀ ਜਾਵੇਗੀ। ਪੀੜਤ ਕਿਸਾਨਾਂ ਲਖਵੀਰ ਸਿੰਘ, ਰਣਜੀਤ ਸਿੰਘ ਤੇ ਹੋਰਨਾ ਨੇ ਦੁੱਖ ਵੰਡਾਉਣ ਵਾਲੇ ਆਗੂਆਂ ਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ।
Your email address will not be published. Required fields are marked *
Comment *
Name *
Email *
Website
Save my name, email, and website in this browser for the next time I comment.