ਸੈਕਟਰ 38 ਵੈਸਟ ਦੀ ਸੰਗਤ ਵੱਲੋਂ ਵਿਸਾਖੀ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ ਗਏ

ਚੰਡੀਗੜ੍ਹ, 20 ਅਪਰੈਲ (ਖ਼ਬਰ ਖਾਸ ਬਿਊਰੋ)
ਸਰਬੱਤ ਸੇਵਾ ਸਭਾ ਵੱਲੋਂ ਸੈਕਟਰ 38 ਵੈਸਟ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਸਥਾਨਕ ਤਿਕੋਣਾ ਪਾਰਕ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ।

ਧਾਰਮਿਕ ਦੀਵਾਨ ਸਜਾਏ ਗਏ ਜਿੱਥੇ ਬੀਬੀਆਂ ਦੇ ਜੱਥੇ ਵੱਲੋਂ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ। ਰਾਜਵਿੰਦਰ ਸਿੰਘ ਸਮਰਾਲਾ ਵਾਲਿਆਂ ਅਤੇ ਰਾਜਿੰਦਰ ਸਿੰਘ ਸ਼ਾਹਪੁਰ ਵਾਲਿਆਂ ਦੇ ਜੱਥਿਆਂ ਵੱਲੋਂ ਕੀਰਤਨ ਕੀਤਾ ਗਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਚਿਤਰੰਜਨ ਸਿੰਘ ਨੇ ਸਭਨਾਂ ਦਾ ਧੰਨਵਾਦ ਕਰਦਿਆਂ ਵਿਸਾਖੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਤਿਉਹਾਰ ਰਲ-ਮਿਲ ਕੇ ਮਨਾਉਣ ਨਾਲ ਆਪਸੀ ਏਕਤਾ ਤੇ ਭਾਈਚਾਰਕ ਸਾਂਝ ਹੋਰ ਵਧਦੀ ਹੈ। ਉਨ੍ਹਾਂ ਕਿਹਾ ਕਿ ਸੈਕਟਰ 38 ਵੈਸਟ ਦੀ ਸੰਗਤ ਸਾਰੇ ਧਰਮਾਂ ਦੇ ਤਿਉਹਾਰ ਹਮੇਸ਼ਾ ਮਿਲ ਕੇ ਮਨਾਉਂਦੀ ਹੈ। ਸਤਵਿੰਦਰ ਸਿੰਘ ਸੈਣੀ ਨੇ ਆਪਣੇ ਸੰਬੋਧਨ ਵਿੱਚ ਸਿੱਖ ਧਰਮ ਦੀਆਂ ਮਹਾਨ ਕੁਰਬਾਨੀਆਂ ਨੂੰ ਵੀ ਯਾਦ ਕਰਦਿਆਂ ਆਉਣ ਵਾਲੀ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਦੀ ਅਪੀਲ ਕੀਤੀ।ਉਨ੍ਹਾਂ ਵਿਸਾਖੀ ਦੀ ਧਾਰਮਿਕ ਤੇ ਇਤਿਹਾਸਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਭਾਗ ਸਿੰਘ, ਨਰਿੰਦਰ ਸਿੰਘ ਵਿਰਦੀ, ਬਲਬੀਰ ਸਿੰਘ, ਨਵਦੀਪ ਸਿੰਘ ਗਿੱਲ, ਭੁਪਿੰਦਰ ਸਿੰਘ ਹਾਜ਼ਰ ਸਨ।

Leave a Reply

Your email address will not be published. Required fields are marked *