ਭਤੀਜੇ ਦੇ ਪਿਆਰ ’ਚ ਪਾਗਲ ਹੋਈ ਮਾਸੀ ਨੇ ਪਤੀ ਦਾ ਕੀਤਾ ਕਤਲ

ਯੂਪੀ 21 ਅਪ੍ਰੈਲ (ਖਬਰ ਖਾਸ ਬਿਊਰੋ)

ਯੂਪੀ ਦੇ ਮੇਰਠ ਦੀ ਨੀਲੀ ਢੋਲ ਵਾਲੀ ਘਟਨਾ ਨੂੰ ਪੂਰੇ ਦੇਸ਼ ਅਤੇ ਦੁਨੀਆਂ ਨੇ ਦੇਖਿਆ ਅਤੇ ਸੁਣਿਆ ਸੀ। ਜਿੱਥੇ ਇਕ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿਤਾ ਅਤੇ ਉਸ ਨੂੰ ਨੀਲੇ ਰੰਗ ਦੇ ਡਰੰਮ ਵਿਚ ਭਰ ਦਿਤਾ ਸੀ। ਅਜਿਹਾ ਹੀ ਇਕ ਹੋਰ ਮਾਮਲਾ ਦੇਵਰੀਆ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ, ਉਸ ਨੂੰ ਸੂਟਕੇਸ ਵਿਚ ਭਰ ਕੇ ਸੁੱਟ ਦਿਤਾ।

ਸੂਟਕੇਸ ਵਿਚ ਪਾਉਣ ਤੋਂ ਪਹਿਲਾਂ ਉਸ ਨੂੰ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿਤਾ ਗਿਆ।  ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਇਹ ਕਤਲ ਕੀਤਾ। ਉਸ ਦਾ ਪ੍ਰੇਮੀ ਉਸ ਦਾ ਭਤੀਜਾ ਹੈ। ਪਤਨੀ ਅਤੇ ਉਸ ਦੇ ਪ੍ਰੇਮੀ ਨੇ ਲਾਸ਼ ਨੂੰ ਸੂਟਕੇਸ ਵਿਚ ਪੈਕ ਕਰ ਕੇ ਲਗਭਗ 50 ਕਿਲੋਮੀਟਰ ਦੀ ਦੂਰੀ ’ਤੇ ਸੁੱਟ ਦਿਤਾ ਸੀ। ਜਿਸ ਵਿਅਕਤੀ ਦਾ ਕਤਲ ਕੀਤਾ ਗਿਆ ਸੀ, ਉਹ ਸਾਊਦੀ ਅਰਬ ਵਿਚ ਕੰਮ ਕਰਦਾ ਸੀ ਅਤੇ ਇਕ ਹਫ਼ਤਾ ਪਹਿਲਾਂ ਹੀ ਉੱਥੋਂ ਘਰ ਪਰਤਿਆ ਸੀ।

ਹੋਰ ਪੜ੍ਹੋ 👉  ਸਰਕਾਰ ਚੜ੍ਹਦੀਕਲਾ ਫੰਡ ਰਾਹੀਂ ਇਕੱਠੇ ਕੀਤੇ ਪੈਸੇ ਦੇ ਵੇਰਵੇ ਜਨਤਕ ਕਰੇ: ਅਕਾਲੀ ਦਲ

ਉਹ ਆਪਣੀ ਪਤਨੀ ਦੇ ਅਫੇਅਰ ਵਿਚ ਰੁਕਾਵਟ ਬਣ ਰਿਹਾ ਸੀ। ਇਸ ਲਈ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਉਸ ਨੂੰ ਮਾਰਨ ਦੀ ਯੋਜਨਾ ਬਣਾਈ ਤੇ ਉਸ ਨੇ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿਤਾ। ਤੁਹਾਨੂੰ ਦੱਸ ਦੇਈਏ ਕਿ ਕੱਲ੍ਹ ਸਵੇਰੇ ਕੁਝ ਲੋਕਾਂ ਨੇ ਦੇਵਰੀਆ ਦੇ ਤਾਰਕੂਵਾ ਥਾਣਾ ਖੇਤਰ ਦੇ ਪਕੜੀ ਛਪਰ ਪਠਖੌਲੀ ਪਿੰਡ ਦੇ ਕਣਕ ਦੇ ਖੇਤ ਵਿਚ ਇਕ ਸੂਟਕੇਸ ਪਿਆ ਦੇਖਿਆ। ਲੋਕਾਂ ਨੇ ਇਸ ਸੂਟਕੇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ।

ਜਦੋਂ ਪੁਲਿਸ ਤੁਰੰਤ ਮੌਕੇ ’ਤੇ ਪਹੁੰਚੀ ਤਾਂ ਉਨ੍ਹਾਂ ਨੇ ਸੂਟਕੇਸ ਖੇਤ ਵਿਚ ਪਿਆ ਦੇਖਿਆ। ਜਦੋਂ ਪੁਲਿਸ ਨੇ ਸੂਟਕੇਸ ਖੋਲ੍ਹਿਆ ਤਾਂ ਉਸ ਵਿਚ ਇਕ 30 ਸਾਲਾ ਵਿਅਕਤੀ ਦੀ ਲਾਸ਼ ਸੀ ਅਤੇ ਨੌਜਵਾਨ ਦੇ ਸਿਰ ਦੁਆਲੇ ਸੱਟਾਂ ਦੇ ਨਿਸ਼ਾਨ ਸਨ। ਘਟਨਾ ਵਾਲੀ ਥਾਂ ਦਾ ਨਿਰੀਖਣ ਦੇਵਰੀਆ ਦੇ ਐਸਪੀ ਵਿਕਰਾਂਤ ਵੀਰ ਨੇ ਫੋਰੈਂਸਿਕ ਟੀਮ, ਡੌਗ ਸਕੁਐਡ ਅਤੇ ਨਿਗਰਾਨੀ ਟੀਮ ਨਾਲ ਕੀਤਾ।

ਹੋਰ ਪੜ੍ਹੋ 👉  ਮੀਡੀਆ ਦੀ ਚੁਣੌਤੀਆਂ ਅਤੇ ਪੱਤਰਕਾਰਾਂ ਦੀਆਂ ਮੰਗਾਂ ਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਫ਼ੈਸਲਾ

ਜਦੋਂ ਪੁਲਿਸ ਨੇ ਲਾਸ਼ ਦੀ ਪਛਾਣ ਕੀਤੀ ਅਤੇ ਮਾਮਲੇ ਦੀ ਜਾਂਚ ਕੀਤੀ ਤਾਂ ਮਿਲੇ ਦਸਤਾਵੇਜ਼ਾਂ ਦੇ ਆਧਾਰ ’ਤੇ ਪਤਾ ਲੱਗਾ ਕਿ ਇਹ ਲਾਸ਼ ਦੇਵਰੀਆ ਦੇ ਮੇਲ ਥਾਣਾ ਖੇਤਰ ਦੇ ਅਧੀਨ ਆਉਂਦੇ ਪਿੰਡ ਭਟੌਲੀ ਦੇ ਰਹਿਣ ਵਾਲੇ ਨੌਸ਼ਾਦ ਦੀ ਹੈ। ਜਿਸ ਦੀ ਉਮਰ ਲਗਭਗ 30 ਸਾਲ ਹੈ। ਪੁਲਿਸ ਨੂੰ ਇਹ ਵੀ ਜਾਣਕਾਰੀ ਮਿਲੀ ਸੀ ਕਿ ਨੌਸ਼ਾਦ ਇਕ ਹਫ਼ਤਾ ਪਹਿਲਾਂ ਹੀ ਸਾਊਦੀ ਅਰਬ ਤੋਂ ਪੈਸੇ ਕਮਾਉਣ ਤੋਂ ਬਾਅਦ ਵਾਪਸ ਆਇਆ ਸੀ।

ਜਾਂਚ ਦੌਰਾਨ ਪੁਲਿਸ ਨੂੰ ਉਸਦੀ ਪਤਨੀ ’ਤੇ ਸ਼ੱਕ ਹੋਇਆ ਅਤੇ ਜਦੋਂ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਸਾਰਾ ਮਾਮਲਾ ਸਾਹਮਣੇ ਆਇਆ। ਉਸ ਨੇ ਸਾਰੀ ਸੱਚਾਈ ਦੱਸ ਦਿਤੀ। ਨੌਸ਼ਾਦ ਦੀ ਪਤਨੀ ਦੇ ਉਸ ਦੇ ਭਤੀਜੇ ਨਾਲ ਨਾਜਾਇਜ਼ ਸਬੰਧ ਸਨ। ਜਦੋਂ ਉਸ ਦਾ ਪਤੀ ਸਾਊਦੀ ਅਰਬ ਤੋਂ ਪੈਸਾ ਕਮਾ ਕੇ ਵਾਪਸ ਆਇਆ ਤਾਂ ਉਹ ਉਸ ਦੇ ਪਿਆਰ ਵਿਚ ਰੁਕਾਵਟ ਬਣਨ ਲੱਗਾ।

ਹੋਰ ਪੜ੍ਹੋ 👉  ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਮੁੱਖ ਮੰਤਰੀ ਨੇ ਲਿਆ ਜਾਇਜਾ, ਕਹੀ ਇਹ ਗੱਲ

ਇਸੇ ਕਾਰਨ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਨੂੰ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਮਾਰ ਦਿਤਾ। ਕਤਲ ਤੋਂ ਬਾਅਦ, ਨੌਸ਼ਾਦ ਦੀ ਲਾਸ਼ ਨੂੰ ਇਕ ਸੂਟਕੇਸ ਵਿਚ ਪੈਕ ਕਰ ਕੇ ਘਰ ਤੋਂ 50 ਕਿਲੋਮੀਟਰ ਦੂਰ ਲਿਜਾ ਕੇ ਖੇਤਾਂ ਵਿੱਚ ਇਕ ਸੁੰਨਸਾਨ ਜਗ੍ਹਾ ’ਤੇ ਸੁੱਟ ਦਿੱਤਾ ਗਿਆ ਅਤੇ ਉਹ ਮੌਕੇ ਤੋਂ ਭੱਜ ਗਿਆ।  ਫਿਲਹਾਲ ਦੋਸ਼ੀ ਔਰਤ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਪ੍ਰੇਮੀ ਫਰਾਰ ਹੈ। ਪੁਲਿਸ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ।

Leave a Reply

Your email address will not be published. Required fields are marked *