ਵਲਟੋਹਾ ਦੇ ਸਰਪੰਚ ’ਤੇ ਗੋਲੀਬਾਰੀ ਮਾਮਲੇ ਵਿੱਚ ਦੋ ਵਿਅਕਤੀ ਗ੍ਰਿਫਤਾਰ

ਚੰਡੀਗੜ੍ਹ, 21 ਅਪ੍ਰੈਲ (ਖ਼ਬਰ ਖਾਸ ਬਿਊਰੋ)

ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਵਲਟੋਹਾ ਸੰਧੂਆਂ ਵਿੱਚ ਵਾਪਰੀ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਦੋ ਮੁਲਜ਼ਮਾਂ – ਜਿਨ੍ਹਾਂ ਦੀ ਪਛਾਣ ਅਜੈਦੀਪ ਸਿੰਘ ਅਤੇ ਇੱਕ 17 ਸਾਲਾ ਨਾਬਾਲਗ ਵਜੋਂ ਹੋਈ ਹੈ – ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ ।

ਜਾਣਕਰੀ ਅਨੁਸਾਰ ਤਰਨਤਾਰਨ ਦੇ ਪਿੰਡ ਵਲਟੋਹਾ ਸੰਧੂਆਂ ਵਿੱਚ 11 ਮਾਰਚ, 2025 ਨੂੰ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲੀਬਾਰੀ ਕੀਤੀ ਸੀ ,ਜਿਸ ਵਿੱਚ ਸਰਪੰਚ ਝਰਮਲ ਸਿੰਘ ਅਤੇ ਉਸਦਾ ਦਾ ਡਰਾਈਵਰ ਜ਼ਖਮੀ ਹੋ ਗਏ ਸਨ।

ਹੋਰ ਪੜ੍ਹੋ 👉  ਕੈਬਨਿਟ ਦਾ ਫੈਸਲਾ, ਇੰਡਸਟਰੀ ਪਲਾਟਾਂ ਵਿਚ ਹੋਵੇਗੀ ਵੰਡ, ਜੇਲ੍ਹ ਵਿਭਾਗ ਵਿੱਚ 500 ਖ਼ਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਸ ਹਮਲੇ ਦੇ ਤਾਰ ਵਿਦੇਸ਼ੀ ਗੈਂਗਸਟਰ ਪ੍ਰਭਜੀਤ ਸਿੰਘ ਉਰਫ਼ ਪ੍ਰਭ ਦਾਸੂਵਾਲ ਵੱਲੋਂ ਕੀਤੀ ਗਈ ਫਿਰੌਤੀ ਦੀ ਕੋਸ਼ਿਸ਼ ਨਾਲ ਜੁੜਦੇ ਹਨ, ਜਿਸ ਨੇ ਪੀੜਤ ਤੋਂ 30 ਲੱਖ ਰੁਪਏ ਦੀ ਮੰਗ ਕੀਤੀ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਹੋਰ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਏਆਈਜੀ ਗੁਰਮੀਤ ਚੌਹਾਨ ਦੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਨੇ ਤਰਨਤਾਰਨ ਦੇ ਘੜਿਆਲਾ ਖੇਤਰ ਚੋਂ ਦੋਵੇਂ ਮੁਲਜ਼ਮਾਂ ਨੂੰ ਲੱਭ ਲਿਆ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ।

ਹੋਰ ਪੜ੍ਹੋ 👉  ਫੀਲਡ ਮੁਲਾਜ਼ਮ ਮੁੱਖ ਕਾਰਜਕਾਰੀ ਅਫਸਰ ਸੀਵਰੇਜ ਬੋਰਡ ਖਿਲਾਫ ਚੰਡੀਗੜ੍ਹ ਵਿਖੇ ਦੇਣਗੇ ਰੋਸ ਧਰਨਾਂ

ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨਤਾਰਨ ਅਭਿਮਨਿਊ ਰਾਣਾ ਨੇ ਕਿਹਾ ਕਿ ਇਸ ਕੇਸ ਵਿੱਚ ਦੋ ਹੋਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਦੇ ਨਾਲ, ਹੁਣ ਤੱਕ ਕੁੱਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਇਸ ਮਾਮਲੇ ਵਿੱਚ ਘੜਿਆਲਾ ਦੇ ਅਨਮੋਲ ਸਿੰਘ ਉਰਫ਼ ਮੋਲਾ ਨੂੰ ਗ੍ਰਿਫ਼ਤਾਰ ਕੀਤਾ ਸੀ।

ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਹਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਵੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ 👉  54,422 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ : ਮੁੱਖ ਮੰਤਰੀ

ਇਸ ਸਬੰਧ ਵਿੱਚ, ਤਰਨਤਾਰਨ ਦੇ ਵਲਟੋਹਾ ਪੁਲਿਸ ਸਟੇਸ਼ਨ ਬੀਐਨਐਸ ਦੀ ਧਾਰਾ 109, 308(4), 111, 324(2), 3(5) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਐਫਆਈਆਰ ਨੰਬਰ 21 ਮਿਤੀ 11-3-2025 ਅਧੀਨ ਪਹਿਲਾਂ ਹੀ ਕੇਸ ਦਰਜ ਹੈ।

Leave a Reply

Your email address will not be published. Required fields are marked *