ਸਮਾਜਿਕ ਸੁਰੱਖਿਆ ਵਿਭਾਗ ਦੀਆਂ ਸਕੀਮਾਂ ਲਾਗੂ ਕਰਨ ਵਿਚ ਪਾਰਦਰਸ਼ਤਾ ਵਰਤੀ ਜਾਵੇ -ਡਾ ਬਲਜੀਤ ਕੌਰ

ਚੰਡੀਗੜ੍ਹ, 21 ਅਪ੍ਰੈਲ (ਖ਼ਬਰ ਖਾਸ ਬਿਊਰੋ)

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਸੂਬੇ ਦੇ ਬਜ਼ੁਰਗਾਂ, ਵਿਧਵਾ ਅਤੇ ਬੇਸਹਾਰਾ ਮਹਿਲਾਵਾਂ, ਦਿਵਿਆਂਗਜਨਾਂ ਅਤੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਿਹਾ ਹੈ। ਇਸੇ ਦ੍ਰਿਸ਼ਟੀਕੋਣ ਨੂੰ ਧਿਆਨ ਵਿੱਚ ਰੱਖਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਭਲਾਈ ਦੀਆਂ ਸਕੀਮਾਂ ਨੂੰ ਪੂਰੀ ਪਾਰਦਰਸ਼ਤਾ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ।

ਹੋਰ ਪੜ੍ਹੋ 👉  ਨਾਇਬ ਤਹਿਸੀਲਦਾਰ, ਤਹਿਸੀਲਦਾਰ ਤੇ ਸਬ ਰਜਿਸਟਰਾਰਾਂ ਲਈ ਮਾਨ ਸਰਕਾਰ ਨੇ ਹੁਕਮ ਕੀਤੇ ਜਾਰੀ

ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰੀ ਕਮਰੇ ਵਿੱਚ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਕੀਮਾਂ ਸਿੱਧਾ ਆਮ ਜਨਤਾ ਨਾਲ ਸੰਬੰਧਿਤ ਹਨ, ਇਸ ਲਈ ਯਕੀਨੀ ਬਣਾਇਆ ਜਾਵੇ ਕਿ ਹਰ ਹੱਕਦਾਰ ਲਾਭਪਾਤਰੀ ਤੱਕ ਇਹਨਾਂ ਸਕੀਮਾਂ ਦਾ ਲਾਭ ਬਿਨਾ ਰੁਕਾਵਟ ਪਹੁੰਚੇ।

ਉਨ੍ਹਾਂ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਮੁੱਖ ਸਕੀਮਾਂ ਜਿਵੇਂ ਕਿ ਬੁਢਾਪਾ ਪੈਨਸ਼ਨ, ਵਿਧਵਾ ਤੇ ਬੇਸਹਾਰਾ ਮਹਿਲਾਵਾਂ, ਦਿਵਿਆਂਗਜਨਾਂ ਅਤੇ ਬੇਸਹਾਰਾ ਬੱਚਿਆਂ ਲਈ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਆਦਿ ‘ਤੇ ਵਿਸਤ੍ਰਿਤ ਚਰਚਾ ਕੀਤੀ। ਮੰਤਰੀ ਨੇ ਸਾਫ਼ ਕੀਤਾ ਕਿ ਇਹ ਸਕੀਮਾਂ ਹਾਸੀਏ ‘ਤੇ ਪਏ ਲੋਕਾਂ ਲਈ ਜੀਵਨ ਚੱਲਣ ਦਾ ਸਾਧਨ ਹਨ ਅਤੇ ਉਨ੍ਹਾਂ ਨੂੰ ਲਾਗੂ ਕਰਨ ਵਿੱਚ ਲਾਪਰਵਾਹੀ ਵਰਤਣ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨਾਲ ਰਿਆਯਤ ਨਹੀਂ ਕੀਤੀ ਜਾਵੇਗੀ।

ਹੋਰ ਪੜ੍ਹੋ 👉  ਸੁਪਰੀਮ ਕੋਰਟ ਨੇ NCR ਰਾਜਾਂ ਨੂੰ ਪਟਾਕਿਆਂ ’ਤੇ ਪਾਬੰਦੀ ਲਾਗੂ ਕਰਨ ਲਈ ਕਿਹਾ

ਡਾ. ਬਲਜੀਤ ਕੌਰ ਨੇ ਕਿਹਾ ਕਿ ਸਮਾਜਿਕ ਸੁਰੱਖਿਆ ਸਕੀਮਾਂ ਸਿਰਫ ਆਰਥਿਕ ਸਹਾਇਤਾ ਦਾ ਸਾਧਨ ਨਹੀਂ, ਸਗੋਂ ਇਹ ਲੋਕਾਂ ਦੀ ਆਤਮ-ਗਰਿਮਾ ਨਾਲ ਜੁੜੀਆਂ ਹੋਈਆਂ ਹਨ। ਸਰਕਾਰ ਦੀ ਕੋਸ਼ਿਸ਼ ਹੈ ਕਿ ਹਰੇਕ ਲੋੜਵੰਦ ਵਿਅਕਤੀ ਨੂੰ ਸਮਾਜ ਵਿੱਚ ਇੱਕ ਇਜ਼ਤਦਾਰ ਜੀਵਨ ਜਿਉਣ ਦਾ ਅਧਿਕਾਰ ਮਿਲੇ। ਉਨ੍ਹਾਂ ਕਿਹਾ ਕਿ ਜਦੋਂ ਲੋੜਵੰਦਾਂ ਤੱਕ ਸਰਕਾਰੀ ਲਾਭ ਪਹੁੰਚਦੇ ਹਨ ਤਾਂ ਨਾ ਕੇਵਲ ਉਹਨਾਂ ਦੇ ਜੀਵਨ ਵਿੱਚ ਸੁਧਾਰ ਆਉਂਦਾ ਹੈ, ਸਗੋਂ ਸਮੂਹ ਸਮਾਜ ਵਿੱਚ ਭਰੋਸੇ ਅਤੇ ਵਿਸ਼ਵਾਸ ਦਾ ਮਾਹੌਲ ਵੀ ਬਣਦਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੀਆਂ ਸਕੀਮਾਂ ਇਸ ਵਿਜ਼ਨ ਦੀ ਪ੍ਰਾਪਤੀ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ।

ਹੋਰ ਪੜ੍ਹੋ 👉  ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

ਇਸ ਮੀਟਿੰਗ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ਼੍ਰੀਵਾਸਤਵਾ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਵਿੰਮੀ ਭੁਲਰ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *