ਗੁਰਦੁਆਰਾ ਸਿੰਘ ਸਭਾ ਕਸਤਲਗੋਬੈਂਰਤੋ ਵਿਖੇ ਖਾਲਸਾ ਸਾਜਨਾ ਦਿਵਸ ਮੌਕੇ ਕਰਵਾਇਆ ਅੰਮ੍ਰਿਤ ਸੰਚਾਰ

ਮਿਲਾਨ, 24 ਅਪ੍ਰੈਲ (ਖਬਰ ਖਾਸ ਬਿਊਰੋ)

ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਸਜਾਏ ਖਾਲਸਾ ਸਾਜਨਾ ਦਿਵਸ ਦੀਆ ਬਾਤਾਂ ਅੱਜ ਪੂਰੀ ਦੁਨੀਆ ਵਿੱਚ ਪੈ ਰਹੀਆ ਹਨ।ਮਹਾਨ ਸਿੱਖ ਧਰਮ ਦੀ ਚੜ੍ਹਦੀ ਕਲਾ,ਪ੍ਰਸਾਰ ਤੇ ਪ੍ਰਚਾਰ ਲਈ ਵਿਦੇਸ਼ਾ ਵਿੱਚ ਵੱਸਦੇ ਸਿੱਖਾਂ ਵੱਲੋਂ ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਅੰਮ੍ਰਿਤ ਸੰਚਾਰ, ਗੁਰਮਤਿ ਸਮਾਗਮ ਅਤੇ ਨਗਰ ਕੀਰਤਨ ਨਾਲ ਖਾਲਸਾ ਪੰਥ ਦੀਆ ਜੜ੍ਹਾਂ ਨੂੰ ਹੋਰ ਮਜਬੂਤ ਕਰਨ ਲਈ ਵੱਖ ਵੱਖ ਉਪਰਾਲੇ ਕੀਤੇ ਜਾਂਦੇ ਹਨ।ਇਟਲੀ ਵਿੱਚ ਸਿੱਖ ਧਰਮ ਰਜਿਸਟਰ ਕਰਵਾਉਣ ਦਾ ਕਾਰਜ ਕਰ ਰਹੀ ਸੰਸਥਾ ਯੂਨੀਅਨ ਸਿੱਖ ਇਟਲੀ ਦੁਆਰਾ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵੱਖ-ਵੱਖ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀਆਂ ਸੰਗਤਾਂ ਦੇ ਸਹਿਯੋਗ ਨਾਲ ਅੰਮ੍ਰਿਤ ਸੰਚਾਰ ਸਮਾਗਮਾਂ ਦਾ  ਆਯੋਜਨ ਕੀਤਾ ਜਾ ਰਿਹਾ ਹੈ ।ਜਿਸਦੇ ਤਹਿਤ ਗੁਰਦੁਆਰਾ ਸਿੰਘ ਸਭਾ ਕਸਤਲਗੋਬੈਂਰਤੋ ਵਿਖੇ ਵੀ ਅੰਮ੍ਰਿਤ ਸੰਚਾਰ ਕਰਵਾਇਆ ਗਿਆ।

ਹੋਰ ਪੜ੍ਹੋ 👉  ਕਾਂਗਰਸ ਦੀਆਂ ਦੋਗਲੀਆਂ ਤੇ ਸਵਾਰਥੀ ਨੀਤੀਆਂ ਨੇ ਪੰਜਾਬ ਨੂੰ ਭਾਰੀ ਨੁਕਸਾਨ ਪਹੁੰਚਾਇਆ: ਸੌਂਦ 

ਜਾਣਕਾਰੀ ਦਿੰਦਿਆ ਯੂਨੀਅਨ ਸਿੱਖ ਇਟਲੀ ਦੇ ਮੁੱਖ ਸੇਵਾਦਾਰ ਭਾਈ ਸਤਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਅੰਮ੍ਰਿਤ ਸੰਚਾਰ ਮੌਕੇ 25 ਦੇ ਕਰੀਬ ਪ੍ਰਾਣੀਆ ਨੇ ਅੰਮ੍ਰਿਤਪਾਣ ਕੀਤਾ।  ਇਸ ਅੰਮ੍ਰਿਤ ਸੰਚਾਰ ’ਚ ਗੁਰੂ ਵਾਲੇ ਬਣਨ ਵਾਲੇ ਸਿੰਘਾਂ ਲਈ ਕੱਕਾਰਾਂ ਦੀ ਸੇਵਾ ਗੁਰਦੁਆਰਾ ਸਾਹਿਬ ਵੱਲੋਂ ਕੀਤੀ ਗਈ।ਉਹਨਾਂ ਕਿਹਾ ਕਿ ਇਟਲੀ ਵਿੱਚ ਵੱਧ ਤੋਂ ਵੱਧ ਸਿੱਖ ਸੰਗਤ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ। ਗੁਰਦੁਆਰਾ ਸਾਹਿਬ  ਵੱਲੋਂ ਅੰਮ੍ਰਿਤ ਦੀ ਦਾਤ ਛਕਾਉਣ ਵਾਲੇ ਪੰਜ ਪਿਆਰਿਆਂ ਦਾ ਗੁਰੂ ਦੀ ਬਖ਼ਸ਼ਿਸ਼ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ । ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਅੰਮ੍ਰਿਤਪਾਣ ਕਰਨ ਵਾਲਿਆਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ  26 ਅਪ੍ਰੈਲ ਨੂੰ ਨਗਰ ਕੀਰਤਨ ਸ਼ਹਿਰ ਕਸਤਲਗੌਂਬੇਰਤੋ ਵਿਖੇ ਹੋਣਗੇ। ਉਹਨਾਂ ਕਿਹਾ ਕਿ ਵੱਧ ਤੋਂ ਵੱਧ ਸੰਗਤ ਇਹਨਾਂ ਸਮਾਗਮਾਂ ਵਿੱਚ ਹਾਜਰੀ ਭਰੇ।ਜਿਕਰਯੋਗ ਹੈ ਕਿ ਗੁਰਦੁਆਰਾ ਸਿੰਘ ਸਭਾ ਕਸਤਲਗੌਂਬੇਰਤੋ ਵਿਖੇ ਪਿਛਲੇ ਲੰਬੇ ਸਮੇਂ ਤੋਂ ਸਿੱਖ ਧਰਮ ਦੀ ਚੜ੍ਹਦੀ ਕਲਾ,ਪ੍ਰਸਾਰ ਤੇ ਪ੍ਰਚਾਰ ਲਈ  ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਜਿਸਦੀ ਇਲਾਕੇ ਵਿਚਲੀਆਂ ਸੰਗਤਾਂ ਵੱਲੋਂ ਬੇਹੱਦ ਸ਼ਲਾਘਾ ਕੀਤੀ ਜਾਂਦੀ ਹੈ।

ਹੋਰ ਪੜ੍ਹੋ 👉  ਸੁਪਰੀਮ ਕੋਰਟ ਨੇ ਅਪਾਹਜਾਂ ਦਾ ਮਜ਼ਾਕ ਉਡਾਉਣ ਲਈ ਸਮੈ ਰੈਨਾ ਸਮੇਤ 5 ਹੋਰਾਂ ਦੀ ਮੌਜੂਦਗੀ ਮੰਗੀ

 

Leave a Reply

Your email address will not be published. Required fields are marked *