ਚੰਡੀਗੜ੍ਹ, 24 ਅਪਰੈਲ (ਖਬਰ ਖਾਸ ਬਿਊਰੋ)
Punjab news ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਚਾਰ ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਹੋਵੇਗੀ। ਮੀਟਿੰਗ ਦਾ ਏਜੰਡਾ ਮੌਕੇ ’ਤੇ ਹੀ ਰੱਖਿਆ ਜਾਵੇਗਾ।
ਉਂਝ ਪਤਾ ਲੱਗਿਆ ਹੈ ਕਿ ਇਸ ਮੀਟਿੰਗ ਵਿਚ ਰੰਗਲਾ ਪੰਜਾਬ ਵਿਕਾਸ ਸਕੀਮ ’ਤੇ ਮੋਹਰ ਲੱਗੇਗੀ ਜਿਸ ਬਾਰੇ ਪਹਿਲਾਂ ਹੀ ਬਜਟ ਵਿੱਚ ਵਿਵਸਥਾ ਕੀਤੀ ਗਈ ਹੈ। ਇਸ ਸਕੀਮ ਤਹਿਤ ਹਰ ਐੱਮਐੱਲਏ ਨੂੰ ਆਪਣੇ ਹਲਕੇ ਦੇ ਵਿਕਾਸ ਲਈ 5 ਕਰੋੜ ਦਿੱਤੇ ਜਾਣੇ ਹਨ। ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ।