ਇਸਰੋ ਦੇ ਸਾਬਕਾ ਮੁਖੀ ਕੇ ਕਸਤੂਰੀਰੰਗਨ ਦਾ ਦੇਹਾਂਤ

ਨਵੀਂ ਦਿੱਲੀ, 25 ਅਪ੍ਰੈਲ (ਖਬਰ ਖਾਸ ਬਿਊਰੋ)

ਇਸਰੋ ਦੇ ਸਾਬਕਾ ਮੁਖੀ ਕੇ ਕਸਤੂਰੀਰੰਗਨ ਦਾ ਸ਼ੁੱਕਰਵਾਰ ਨੂੰ ਬੰਗਲੁਰੂ ਵਿੱਚ ਦੇਹਾਂਤ ਹੋ ਗਿਆ। ਅਧਿਕਾਰੀਆਂ ਨੇ ਕਿਹਾ ਕਿ 84 ਸਾਲਾ ਸਾਬਕਾ ਇਸਰੋ ਮੁਖੀ ਕਾਫ਼ੀ ਸਮੇਂ ਤੋਂ ਬਿਮਾਰ ਸਨ ਅਤੇ ਉਹ ਅੱਜ ਸਵੇਰੇ ਬੰਗਲੁਰੂ ਸਥਿਤ ਆਪਣੇ ਨਿਵਾਸ ਸਥਾਨ ’ਤੇ ਸਵਰਗਵਾਸ ਹੋ ਗਏ। ਉਨ੍ਹਾਂ ਦੀ ਦੇਹ ਨੂੰ 27 ਅਪਰੈਲ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਰਮਨ ਰਿਸਰਚ ਇੰਸਟੀਚਿਊਟ (ਆਰਆਰਆਈ) ਵਿਖੇ ਰੱਖਿਆ ਜਾਵੇਗਾ।

ਨਵੀਂ ਕੌਮੀ ਸਿੱਖਿਆ ਨੀਤੀ (ਐਨਈਪੀ) ਦੀ ਡਰਾਫਟਿੰਗ ਕਮੇਟੀ ਦੇ ਚੇਅਰਮੈਨ ਰਹੇ ਕਸਤੂਰੀਰੰਗਨ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਚਾਂਸਲਰ ਅਤੇ ਕਰਨਾਟਕ ਗਿਆਨ ਕਮਿਸ਼ਨ ਦੇ ਚੇਅਰਮੈਨ ਵਜੋਂ ਵੀ ਸੇਵਾ ਨਿਭਾਈ ਸੀ। ਉਨ੍ਹਾਂ ਨੇ ਰਾਜ ਸਭਾ (2003-09) ਦੇ ਮੈਂਬਰ ਅਤੇ ਭਾਰਤ ਦੇ ਤਤਕਾਲੀ ਯੋਜਨਾ ਕਮਿਸ਼ਨ ਦੇ ਮੈਂਬਰ ਵਜੋਂ ਵੀ ਸੇਵਾ ਨਿਭਾਈ ਸੀ।

ਹੋਰ ਪੜ੍ਹੋ 👉  ਕੇਂਦਰ ਵਿੱਚ ਭਾਜਪਾ ਹੋਵੇ ਜਾਂ ਕਾਂਗਰਸ, ਪੰਜਾਬ ਨਾਲ ਹਮੇਸ਼ਾ ਵਿਸ਼ਵਾਸਘਾਤ ਹੋਇਆ: ਅਮਨ ਅਰੋੜਾ

ਕਸਤੂਰੀਰੰਗਨ ਅਪਰੈਲ 2004 ਤੋਂ 2009 ਤੱਕ ਨੈਸ਼ਨਲ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਬੰਗਲੌਰ ਦੇ ਡਾਇਰੈਕਟਰ ਵੀ ਰਹੇ। ਉਨ੍ਹਾਂ ਨੇ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ), ਪੁਲਾੜ ਕਮਿਸ਼ਨ ਦੇ ਚੇਅਰਮੈਨ ਅਤੇ ਭਾਰਤ ਸਰਕਾਰ ਦੇ ਸਕੱਤਰ ਵਜੋਂ ਨੌਂ ਸਾਲਾਂ ਤੋਂ ਵੱਧ ਸਮੇਂ ਤੱਕ ਭਾਰਤੀ ਪੁਲਾੜ ਪ੍ਰੋਗਰਾਮ ਨੂੰ ਸ਼ਾਨਦਾਰ ਢੰਗ ਨਾਲ ਚਲਾਇਆ।

Leave a Reply

Your email address will not be published. Required fields are marked *