ਭੂ-ਮਾਫ਼ੀਆ ਵੱਲੋਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ’ਤੇ ਕਾਤਲਾਨਾ ਹਮਲਾ

ਲਹਿਰਾਗਾਗਾ, 25 ਅਪ੍ਰੈਲ (ਖਬਰ ਖਾਸ ਬਿਊਰੋ)

: ਨੇੜਲੇ ਪਿੰਡ ਖਾਈ ਦੇ ਇੱਕ ਪਰਿਵਾਰ ਦੀ ਜ਼ਮੀਨ ਨੂੰ ਇਕ ਸਿਆਸੀ ਆਗੂ ਦੀ ਕਥਿਤ ਸ਼ਹਿ ’ਤੇ ਲਹਿਰਾਗਾਗਾ ਇਲਾਕੇ ਵਿੱਚ ਸਰਗਰਮ ਭੂ-ਮਾਫ਼ੀਆ ਧੱਕੇ ਨਾਲ ਦੱਬਣੀ ਚਾਹੁੰਦਾ ਸੀ। ਇਸ ਦੇ ਖਿਲਾਫ ਕੱਲ੍ਹ ਪਿੰਡ ਖਾਈ ਦਾ ਇਕੱਠ ਹੋਇਆ ਸੀ। ਪਿੰਡ ਅਤੇ ਕਿਰਤੀ ਕਿਸਾਨ ਯੂਨੀਅਨ ਨੇ ਗਰੀਬ ਪਰਿਵਾਰ ਦੇ ਹੱਕ ਵਿੱਚ ਸਟੈਂਡ ਲੈਂਦਿਆਂ ਭੂ-ਮਾਫ਼ੀਆ ਗਰੋਹ ਨੂੰ ਕਬਜ਼ਾ ਕਰਨ ਤੋਂ ਵਰਜਿਆ ਸੀ।

ਇਸ ਮਾਮਲੇ ਦੀ ਪੈਰਵੀ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਜ਼ਿਲ੍ਹਾ ਕਨਵੀਨਰ ਨਿਰਭੈ ਸਿੰਘ ਖਾਈ ਕਰ ਰਹੇ ਸਨ। ਆਪਣੇ ਮਨਸੂਬੇ ਸਫਲ ਨਾ ਹੁੰਦਿਆਂ ਦੇਖ ਕੇ ਕਥਿਤ ਭੂ-ਮਾਫ਼ੀਆ ਗਰੋਹ ਦੇ ਗੁੰਡਿਆਂ ਨੇ ਅੱਜ ਸਵੇਰੇ ਜਦੋਂ ਨਿਰਭੈ ਸਿੰਘ ਖਾਈ ਆਪਣੀ ਸਰਕਾਰੀ ਡਿਊਟੀ ਕਰਨ ਸਕੂਲ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਰਸਤੇ ਵਿੱਚ ਇੱਕ ਗੱਡੀ ਰਾਹੀਂ ਅੱਗਿਓਂ ਫੇਟ ਮਾਰੀ ਤੇ ਇੱਕ ਗੱਡੀ ਨਾਲ ਪਿੱਛੋਂ ਫੇਟ ਮਾਰੀ ਅਤੇ ਘੇਰ ਕੇ ਬੁਰੀ ਤਰ੍ਹਾਂ ਲੋਹੇ ਦੀਆਂ ਰਾਡਾ ਨਾਲ ਬੁਰੀ ਤਰ੍ਹਾਂ ਕੁੱਟਿਆ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਹਮਲਾਵਰਾਂ ਨੇ ਉਨ੍ਹਾਂ ਦੀਆਂ ਦੋਵੇਂ ਲੱਤਾਂ ਤੇ ਇੱਕ ਬਾਹ ਤੋੜ ਦਿੱਤੀ ਗਈ ਅਤੇ ਗੱਡੀ ਦੀ ਵੀ ਬੁਰੀ ਤਰ੍ਹਾਂ ਭੰਨਤੋੜ ਕੀਤੀ। ਹਮਲਾਵਰ ਨਿਰਭੈ ਸਿੰਘ ਨੂੰ ਮਾਰ ਦੇਣ ਦੀ ਨੀਅਤ ਨਾਲ ਅਗਵਾਹ ਕਰ ਕੇ ਲੈ ਕੇ ਜਾ ਰਹੇ ਸਨ ਪਰ ਆਲੇ ਦੁਆਲੇ ਲੋਕ ਇਕੱਠੇ ਹੋਣ ’ਤੇ ਕੁੱਟਮਾਰ ਕਰਕੇ ਛੱਡ ਕੇ ਭੱਜ ਗਏ। ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਕੁੰਨਰਾ, ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਕੁਲਦੀਪ ਸਿੰਘ ਚੂਲੜ ਨੇ ਦੱਸਿਆ ਕਿ ਨਿਰਭੈ ਸਿੰਘ ’ਤੇ ਇਹ ਹਮਲਾ ਗਰੀਬ ਪਰਿਵਾਰ ਦੀ ਜ਼ਮੀਨ ’ਤੇ ਭੂ-ਮਾਫ਼ੀਆ ਨੂੰ ਕਬਜ਼ੇ ਤੋਂ ਰੋਕਣ ਦੀ ਰੰਜਿਸ਼ ਹੇਠ ਕੀਤਾ ਗਿਆ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਜਥੇਬੰਦੀ ਨੇ ਪੁਲੀਸ ਤੋਂ ਮੰਗ ਕੀਤੀ ਕਿ ਫੌਰੀ ਬਣਦੀ ਕਾਰਵਾਈ ਕਰ ਕੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ ਤੇ ਦੋਸ਼ੀਆਂ ਨੂੰ ਫੌਰੀ ਗ੍ਰਿਫ਼ਤਾਰ ਕੀਤਾ ਜਾਵੇ। ਜ਼ਖ਼ਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਲਹਿਰਾਗਾਗਾ ਦਾਖ਼ਲ ਕਰਵਾਇਆ ਗਿਆ, ਜਿਥੋਂ ਉਨ੍ਹਾਂ ਨੂੰ ਡੀਐਮਸੀ ਹਸਪਤਾਲ ਭੇਜਿਆ ਗਿਆ ਹੈ। ਇਸ ਬਾਰੇ ਏਐਸਆਈ ਹਰਿੰਦਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *