ਪੰਜਾਬ ਸਰਕਾਰ ਦਾ ਕਮਾਲ, ਅਧਿਆਪਕਾਂ ਦੀ ਭਰਤੀ ਵਿੱਚੋਂ 100 ਤੋਂ ਵੱਧ ਅਧਿਆਪਕ ਸੋਧੀਆਂ ਸੂਚੀਆਂ ‘ਚੋਂ ਬਾਹਰ

ਚੰਡੀਗੜ੍ਹ 27 ਅਪ੍ਰੈਲ (ਖ਼ਬਰ ਖਾਸ ਬਿਊਰੋ)

ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਚਾਰ ਸਾਲ ਪਹਿਲਾਂ ਪੂਰੀ ਹੋ ਚੁੱਕੀ ਭਰਤੀ ਦੇ 899 ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾਂ ਦੀਆਂ ਚੋਣ ਸੂਚੀਆਂ ਮੁੜ ਸੋਧੀਆਂ ਗਈਆਂ ਜਿਸ ਨਾਲ 100 ਤੋਂ ਵਧੇਰੇ ਅਧਿਆਪਕਾਂ ਨੂੰ ਸੋਧੀਆਂ ਸੂਚੀਆਂ ਵਿੱਚ ਚੋਣ ਤੋਂ ਬਾਹਰ ਕਰ ਦਿੱਤਾ ਗਿਆ ਹੈ ਜਿਸ ਨਾਲ ਇੰਨ੍ਹਾਂ ਅਧਿਆਪਕਾਂ ਅਤੇ ਇੰਨ੍ਹਾਂ ਨਾਲ ਸਬੰਧਤ ਪਰਿਵਾਰਾਂ ਨੂੰ ਮਾਨਸਿਕ ਤਣਾਅ ਵਿੱਚੋਂ ਗੁਜ਼ਰਨਾ ਪੈ ਰਿਹਾ ਹੈ।

ਆਗੂਆਂ ਨੇ ਦੱਸਿਆ ਕਿ 4 ਮਈ ਨੂੰ ਅਧਿਆਪਕ ਮੰਗਾਂ ਨੂੰ ਲੈ ਕੇ ਡੀ ਟੀ ਐੱਫ ਵੱਲੋਂ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਚਿਤਾਵਨੀ ਮਾਰਚ ਕੀਤਾ ਜਾ ਰਿਹਾ ਹੈ ਅਤੇ ਇਸ ਮੌਕੇ ਬਾਕੀ ਅਧਿਆਪਕ ਮੰਗਾਂ ਦੇ ਨਾਲ ਨਾਲ ਸੋਧੀਆਂ ਸੂਚੀਆਂ ਵਿੱਚੋਂ ਮੈਰਿਟ ਤੋਂ ਬਾਹਰ ਹੋਏ ਅਧਿਆਪਕਾਂ ਦਾ ਮਸਲਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਆਗੂਆਂ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 899 ਅੰਗਰੇਜ਼ੀ ਵਿਸ਼ੇ ਦੀ ਭਰਤੀ ਅਧੀਨ ਆਪਣਾ ਪਰਖ ਕਾਲ ਸਮਾਂ ਪੂਰਾ ਕਰ ਚੁੱਕੇ ਅਧਿਆਪਕਾਂ ਦੀਆਂ ਚੋਣ ਸੂਚੀਆਂ ਮੁੜ ਸੋਧੀਆਂ ਗਈਆਂ ਹਨ। ਇੰਨ੍ਹਾਂ ਸੋਧੀਆਂ ਸੂਚੀਆਂ ਵਿੱਚ 100 ਤੋਂ ਵਧੇਰੇ ਅਧਿਆਪਕਾਂ ਨੂੰ ਚੋਣ ਤੋਂ ਬਾਹਰ ਕਰ ਦਿੱਤਾ ਗਿਆ ਹੈ, ਜਿਸ ਨਾਲ ਇੰਨ੍ਹਾਂ ਅਧਿਆਪਕਾਂ ਦੀ ਨੌਕਰੀ ਨੂੰ ਖਤਰੇ ਵਿੱਚ ਪਾਇਆ ਗਿਆ ਹੈ। ਪਹਿਲਾਂ ਵੀ 3704 ਭਰਤੀ ਨਾਲ ਸਬੰਧਤ ਵੱਖ ਵੱਖ ਵਿਸ਼ਿਆਂ ਦੇ ਅਧਿਆਪਕਾਂ ਨੂੰ ਸੋਧੀਆਂ ਚੋਣ ਸੂਚੀਆਂ ਵਿੱਚ ਚੋਣ ਤੋਂ ਬਾਹਰ ਕੀਤਾ ਗਿਆ ਸੀ ਅਤੇ ਅਧਿਆਪਕਾਂ ਨੂੰ ਸੇਵਾਵਾਂ ਖਤਮ ਕਰਨ ਦੇ ਨੋਟਿਸ ਜਾਰੀ ਕੀਤੇ ਗਏ ਸਨ, ਪਰ ਬਾਅਦ ਵਿੱਚ ਉਹ ਨੋਟਿਸ ਵਾਪਸ ਲੈ ਲਏ ਗਏ ਸਨ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਭਰਤੀ ਨੂੰ ਬੰਦ ਕੀਤੇ ਜਾਣ ਦਾ ਨੋਟਿਸ ਵੀ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਇਸ ਤੋਂ ਬਾਅਦ ਅਧਿਆਪਕਾਂ ਦੀ ਨੌਕਰੀ ‘ਤੇ ਤਲਵਾਰ ਲਟਕਾਉਣਾ ਪੰਜਾਬ ਸਰਕਾਰ ਦਾ ਬੇਇਨਸਾਫ਼ੀ ਵਾਲਾ ਫੈਸਲਾ ਹੈ ਅਤੇ ਹੁਣ ਇੰਨ੍ਹਾਂ ਅਧਿਆਪਕਾਂ ਨੂੰ ਵਿਭਾਗ ਵੱਲੋਂ ਅਡਜਸਟ ਕੀਤਾ ਜਾਣਾ ਚਾਹੀਦਾ ਹੈ। ਡੀ ਟੀ ਐੱਫ ਦੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਭਰਤੀਆਂ ਨਾਲ ਸਬੰਧਤ ਸੋਧੀਆਂ ਸੂਚੀਆਂ ਰਾਹੀਂ ਅਧਿਆਪਕਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਕੋਈ ਸੁਹਿਰਦ ਕਦਮ ਨਾ ਚੁੱਕੇ ਜਾਣ ‘ਤੇ ਪ੍ਰਸ਼ਨ ਉਠਾਇਆ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਉਨ੍ਹਾਂ ਐਲਾਨ ਕੀਤਾ ਕਿ ਡੀ ਟੀ ਐੱਫ ਵੱਲੋਂ ਪੰਜਾਬ ਸਰਕਾਰ ਦੁਆਰਾ ਚਾਰ ਸਾਲ ਬਾਅਦ ਸੋਧ ਕੇ ਜਾਰੀ ਕੀਤੀਆਂ ਗਈਆਂ ਚੋਣ ਸੂਚੀਆਂ ‘ਚੋਂ ਬਾਹਰ ਹੋਏ ਅਧਿਆਪਕਾਂ ਦੇ ਹੱਕ ਵਿੱਚ ਪਹਿਰਾ ਦਿੱਤਾ ਜਾਵੇਗਾ ਅਤੇ ਕਿਸੇ ਵੀ ਅਧਿਆਪਕ ਦੀ ਨੌਕਰੀ ਖੁੱਸਣ ਨਹੀਂ ਦਿੱਤੀ ਜਾਵੇਗੀ।

Leave a Reply

Your email address will not be published. Required fields are marked *