ਕੈਨੇਡਾ ਸੰਘੀ ਚੋਣਾਂ ਦੌਰਾਨ 22 ਪੰਜਾਬੀਆਂ ਨੇ ਜਿੱਤ ਹਾਸਲ ਕੀਤੀ

ਬਠਿੰਡਾ, 29 ਅਪਰੈਲ (ਖਬਰ ਖਾਸ ਬਿਊਰੋ)

ਕੈਨੇਡਾ ਵਿੱਚ ਹਾਲ ਹੀ ਵਿਚ ਹੋਈਆਂ ਸੰਘੀ ਚੋਣਾਂ ਵਿਚ ਹਾਊਸ ਆਫ਼ ਕਾਮਨਜ਼ ਲਈ ਰਿਕਾਰਡ 22 ਪੰਜਾਬੀ ਚੁਣੇ ਗਏ ਹਨ। ਇਸ ਤੋਂ ਪਹਿਲਾਂ 2021 ਵਿਚ 18 ਪੰਜਾਬੀਆਂ ਨੇ ਜਿੱਤ ਪ੍ਰਾਪਤ ਕੀਤੀ, ਜਦੋਂ ਕਿ 2019 ਦੀਆਂ ਚੋਣਾਂ ਵਿੱਚ 20 ਪੰਜਾਬੀ ਚੁਣੇ ਗਏ ਸਨ।

ਇਸ ਦੌਰਾਨ ਬਰੈਂਪਟਨ ਵਿੱਚ ਵੱਖ-ਵੱਖ ਪਾਰਟੀਆਂ ਤੋਂ ਪੰਜਾਬੀਆਂ ਨੇ ਪੰਜ ਸੀਟਾਂ ਜਿੱਤੀਆਂ ਹਨ। ਲਿਬਰਲ ਪਾਰਟੀ ਦੀ ਰੂਬੀ ਸਹੋਤਾ ਨੇ ਬਰੈਂਪਟਨ ਨੌਰਥ ਤੋਂ ਕੰਜ਼ਰਵੇਟਿਵ ਅਮਨਦੀਪ ਜੱਜ ਨੂੰ ਹਰਾਇਆ ਹੈ। ਲਿਬਰਲ ਉਮੀਦਵਾਰ ਮਨਿੰਦਰ ਸਿੱਧੂ ਨੇ ਬਰੈਂਪਟਨ ਈਸਟ ਤੋਂ ਕੰਜ਼ਰਵੇਟਿਵ ਉਮੀਦਵਾਰ ਬੌਬ ਦੋਸਾਂਝ ਨੂੰ ਹਰਾਇਆ ਹੈ। ਇਸ ਤੋਂ ਇਲਾਵਾ ਲਿਬਰਲ ਉਮੀਦਵਾਰ ਅਮਨਦੀਪ ਸੋਹੀ ਨੇ ਬਰੈਂਪਟਨ ਸੈਂਟਰ ਤੋਂ ਤਰਨ ਚਾਹਲ ਨੂੰ ਹਰਾਇਆ ਹੈ। ਉਧਰ ਇੱਥੋਂ 2 ਕੰਜ਼ਵੇਟਿਵ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ, ਜਿੰਨ੍ਹਾ ਵਿਚ ਕੰਜ਼ਰਵੇਟਿਵ ਉਮੀਦਵਾਰ ਸੁਖਦੀਪ ਕੰਗ ਨੇ ਬਰੈਂਪਟਨ ਸਾਊਥ ਤੋਂ ਲਿਬਰਲ ਉਮੀਦਵਾਰ ਸੋਨੀਆ ਸਿੱਧੂ ਨੂੰ ਅਤੇ ਅਮਰਜੀਤ ਗਿੱਲ ਨੇ ਬਰੈਂਪਟਨ ਵੈਸਟ ਤੋਂ ਮੌਜੂਦਾ ਮੰਤਰੀ ਕਮਲ ਖੇੜਾ ਨੂੰ ਹਰਾਇਆ ਹੈ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਹਾਲਾਂਕਿ ਇਕ ਵੱਡੇ ਰਾਜਨੀਤਿਕ ਘਟਨਾਕ੍ਰਮ ਵਿਚ ਐੱਨਡੀਪੀ ਪ੍ਰਧਾਨ ਅਤੇ ਦੋ ਵਾਰ ਮੌਜੂਦਾ ਸੰਸਦ ਮੈਂਬਰ ਜਗਮੀਤ ਸਿੰਘ ਆਪਣੀ ਬਰਨਬੀ ਸੈਂਟਰਲ ਰਾਈਡਿੰਗ ਵਿਚ ਬੁਰੀ ਤਰ੍ਹਾਂ ਹਾਰ ਗਏ ਅਤੇ ਤੀਜੇ ਸਥਾਨ ‘ਤੇ ਰਹੇ। ਆਪਣੀ ਹਾਰ ਤੋਂ ਬਾਅਦ ਉਨ੍ਹਾਂ ਐਨਡੀਪੀ ਪ੍ਰਧਾਨ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ। ਇਸ ਤੋਂ ਇਲਾਵਾ ਸਿਹਤ ਮੰਤਰੀ ਅਤੇ ਦੋ ਵਾਰ ਦੇ ਸੰਸਦ ਮੈਂਬਰ ਕਮਲ ਖੇੜਾ ਬਰੈਂਪਟਨ ਵੈਸਟ ਰਾਈਡਿੰਗ ਵਿੱਚ ਅਮਰਜੀਤ ਗਿੱਲ ਤੋਂ ਹਾਰ ਗਏ ਹਨ।

ਇਨ੍ਹਾਂ ਚੋਣਾਂ ਵਿੱਚ ਲਿਬਰਲ ਪਾਰਟੀ ਦੇ ਪ੍ਰਮੁੱਖ ਜੇਤੂਆਂ ਵਿੱਚ ਸ਼ਾਮਲ ਹਨ:
  • ਓਕਵਿਲ ਈਸਟ ਤੋਂ ਅਨੀਤਾ ਆਨੰਦ
  • ਵਾਟਰਲੂ ਤੋਂ ਬਰਦੀਸ਼ ਚੱਗਰ
  • ਡੋਰਵਲ ਲਾਚੀਨ ਤੋਂ ਅੰਜੂ ਢਿੱਲੋਂ
  • ਸਰੀ ਨਿਊਟਨ ਤੋਂ ਸੁਖ ਧਾਲੀਵਾਲ
  • ਮਿਸੀਸਾਗਾ ਮਾਲਟਨ ਤੋਂ ਇਕਵਿੰਦਰ ਸਿੰਘ ਗਹੀਰ
  • ਸਰੀ ਸੈਂਟਰ ਤੋਂ ਰਣਦੀਪ ਸਰਾਏ
  • ਫਲੀਟਵੁੱਡ ਪੋਰਟ ਕੈਲਸ ਤੋਂ ਗੁਰਬੈਕਸ ਸੈਣੀ
  • ਰਿਚਮੰਡ ਈਸਟ ਸਟੀਵਨਸਟਨ ਤੋਂ ਪਰਮ ਬੈਂਸ
ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ
ਕੰਜ਼ਰਵੇਟਿਵ ਪਾਰਟੀ ਦੇ ਪ੍ਰਮੁੱਖ ਜੇਤੂਆਂ ਵਿੱਚ ਸ਼ਾਮਲ ਹਨ:
  • ਕੈਲਗਰੀ ਈਸਟ ਤੋਂ ਜਸਰਾਜ ਹਾਲਨ
  • ਕੈਲਗਰੀ ਮੈਕਨਾਈਟ ਤੋਂ ਦਲਵਿੰਦਰ ਗਿੱਲ
  • ਕੈਲਗਰੀ ਸਕਾਈਵਿਊ ਤੋਂ ਅਮਨਪ੍ਰੀਤ ਗਿੱਲ
  • ਆਕਸਫੋਰਡ ਤੋਂ ਅਰਪਨ ਖੰਨਾ
  • ਐਡਮਿੰਟਨ ਗੇਟਵੇ ਤੋਂ ਟਿਮ ਉੱਪਲ
  • ਮਿਲਟਨ ਈਸਟ ਤੋਂ ਪਰਮ ਗਿੱਲ
  • ਐਬਟਸਫੋਰਡ ਸਾਊਥ ਲੈਂਗਲੀ ਤੋਂ ਸੁਖਮਨ ਗਿੱਲ
  • ਐਡਮਿੰਟਨ ਸਾਊਥਈਸਟ ਤੋਂ ਜਗਸ਼ਰਨ ਸਿੰਘ ਮਾਹਲ
  • ਵਿੰਡਸਰ ਵੈਸਟ ਤੋਂ ਹਰਬ ਗਿੱਲ

Leave a Reply

Your email address will not be published. Required fields are marked *