ਦਿੱਲੀ 29 ਅਪਰੈਲ (ਖਬਰ ਖਾਸ ਬਿਊਰੋ) ਸੁਪਰੀਮ ਕੋਰਟ ਨੇ ਜਾਸੂਸੀ ਲਈ ਇਜ਼ਰਾਈਲੀ ਸਾਫ਼ਟਵੇਅਰ ਪੈਗਾਸਸ ਦੀ ਕਥਿਤ ਵਰਤੋਂ ਦੇ ਦੋਸ਼ਾਂ ਦੀ ਜਾਂਚ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਲਈ 30 ਜੁਲਾਈ ਦੀ ਤਰੀਕ ਨਿਰਧਾਰਤ ਕੀਤੀ ਹੈ।
ਸੁਪਰੀਮ ਕੋਰਟ ਨੇ ਕਿਹਾ ਕਿ ਜੇ ਕੋਈ ਦੇਸ਼ ਸਪਾਈਵੇਅਰ ਦੀ ਵਰਤੋਂ ਕਰ ਰਿਹਾ ਹੈ ਤਾਂ ਇਸ ਵਿਚ ਗਲਤ ਕੀ ਹੈ? ਕੋਰਟ ਨੇ ਕਿਹਾ ਕਿ ਸਪਾਈਵੇਅਰ ਰੱਖਣ ਵਿਚ ਕੁੱਝ ਵੀ ਗਲਤ ਨਹੀਂ ਹੈ, ਸਵਾਲ ਇਹ ਹੈ ਕਿ ਤੁਸੀਂ ਇਸ ਨੂੰ ਕਿਸ ਦੇ ਵਿਰੁਧ ਵਰਤ ਰਹੇ ਹੋ। ਤੁਸੀਂ ਦੇਸ਼ ਦੀ ਸੁਰੱਖਿਆ ਦੀ ਕੁਰਬਾਨੀ ਨਹੀਂ ਦੇ ਸਕਦੇ।
ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਜੇ ਸਿਵਲ ਸਮਾਜ ਦੇ ਕਿਸੇ ਵੀ ਵਿਅਕਤੀ ਵਿਰੁਧ ਸਪਾਈਵੇਅਰ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਇਸ ਦੀ ਜਾਂਚ ਕੀਤੀ ਜਾਵੇਗੀ।