ਪਾਕਿਸਤਾਨ ਨੂੰ ਗੁਪਤ ਸੂਚਨਾਵਾਂ ਭੇਜਣ ਦੇ ਦੋਸ਼ ’ਚ ਬਠਿੰਡਾ ਕੈਂਟ ਤੋਂ ਮੋਚੀ ਗ੍ਰਿਫ਼ਤਾਰ

ਬਠਿੰਡਾ, 29 ਅਪਰੈਲ (ਖਬਰ ਖਾਸ ਬਿਊਰੋ)

ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਭਾਰਤੀ ਫੌਜ ਅਤੇ ਪੁਲੀਸ ਵੱਲੋਂ ਸ਼ੱਕੀ ਕਿਸਮ ਦੇ ਲੋਕਾਂ ਦੀ ਚੈਕਿੰਗ ਲਗਾਤਾਰ ਜਾਰੀ ਹੈ। ਇਸ ਦੌਰਾਨ ਬਠਿੰਡਾ ਕੈਂਟ ਤੋਂ ਇਕ ਮੋਚੀ ਨੂੰ ਪਾਕਿਸਤਾਨ ਦੀ ਇਕ ਮਹਿਲਾ ਨਾਲ ਸੰਪਰਕ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਦੀ ਪਛਾਣ ਸੁਨੀਲ ਕੁਮਾਰ ਵਜੋਂ ਹੋਈ ਹੈ, ਜੋ ਕਿ ਸਮਸਤੀਪੁਰ ਬਿਹਾਰ ਦਾ ਰਹਿਣ ਵਾਲਾ ਹੈ। ਉਹ ਪਿਛਲੇ 10 ਸਾਲਾਂ ਤੋਂ ਬੇਅੰਤ ਨਗਰ, ਬਠਿੰਡਾ ਵਿਚ ਰਹਿ ਰਿਹਾ ਸੀ ਅਤੇ ਬਠਿੰਡਾ ਛਾਉਣੀ ਵਿਚ ਮੋਚੀ ਦਾ ਕੰਮ ਕਰਦਾ ਸੀ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਫੌਜ ਦੀ ਖੁਫੀਆ ਏਜੰਸੀ ਨੇ ਇਕ ਆਪਰੇਸ਼ਨ ਦੌਰਾਨ ਉਸ ਦੇ ਮੋਬਾਈਲ ਦੀ ਜਾਂਚ ਕੀਤੀ, ਜਿਸ ਵਿਚ ਪਾਕਿਸਤਾਨ ਦੀ ਇਕ ਔਰਤ ਨਾਲ ਸ਼ੱਕੀ ਵਟਸਐਪ ਚੈਟ ਮਿਲੀ। ਪੁਲੀਸ ਨੇ ਸੁਨੀਲ ਕੁਮਾਰ ਖ਼ਿਲਾਫ਼ ਜਾਸੂਸੀ ਦਾ ਮਾਮਲਾ ਦਰਜ ਕਰ ਲਿਆ ਹੈ। ਫੌਜ ਵੱਲੋਂ ਇਸ ਸਬੰਧੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਗੌਰਤਲਬ ਹੈ ਬੀਤੇ 4 ਵਰ੍ਹੇ ਪਹਿਲਾ ਬਠਿੰਡਾ ਫੌਜੀ ਸਟੇਸ਼ਨ ਵਿੱਚ ਕੰਮ ਕਰਦੇ ਇਕ ਦਰਜਾ ਚਾਰ ਮੁਲਾਜਮ ਨੂੰ ਪਾਕਿਸਤਾਨੀ ਖੁਫੀਆ ਏਜੰਸੀ ISI ਦੀ ਇਕ ਔਰਤ ਵੱਲੋਂ ਹਨੀ-ਟ੍ਰੈਪ ਕਰਨ ਦੌਰਾਨ ਗੁਪਤ ਦਸਤਾਵੇਜ਼ ਭੇਜਣ ਦੇ ਦੋਸ਼ਾਂ ‘ਚ ਗ੍ਰਿਫਤਾਰ ਕੀਤਾ ਗਿਆ ਸੀ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

Leave a Reply

Your email address will not be published. Required fields are marked *