ਹਰਿਆਣਾ ਨੂੰ 8500 ਕਿਊਸਿਕ ਪਾਣੀ ਦੇਣ ਦਾ ਤੁਗਲਕੀ ਫ਼ਰਮਾਨ, ਪੰਜਾਬੀਆਂ ਨਾਲ ਧੋਖਾ: ਹਰਜੋਤ ਬੈਂਸ

ਰੂਪਨਗਰ, 1 ਮਈ (ਖਬਰ ਖਾਸ ਬਿਊਰੋ)

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਹਰਿਆਣਾ ਦੀਆਂ ਸਰਕਾਰ ਵੱਲੋਂ ਪੰਜਾਬੀਆਂ ਦੇ ਪਾਣੀ ਦੇ ਹੱਕਾਂ ਉਤੇ ਡਾਕਾ ਮਾਰਨ ਦੀ ਸਾਜਿਸ਼ ਦਾ ਪਰਦਾਫਾਸ਼ ਕਰਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, ‘‘ਸੂਬੇ ਦੇ ਪਾਣੀ ਦੀ ਇਕ ਵੀ ਵਾਧੂ ਬੂੰਦ ਹਰਿਆਣਾ ਨਹੀਂ ਜਾਣ ਦੇਵਾਂਗੇ ਭਾਵੇਂ ਸਿਰ ਕਲਮ ਕਰਵਾਉਣਾ ਪਵੇ।’’

ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ 90 ਫੀਸਦ ਖੇਤਰ ਦਾ ਜ਼ਮੀਨੀ ਪਾਣੀ ਡੂੰਘਾ ਹੋਣ ਸਦਕਾ ਡਾਰਕ ਜ਼ੋਨ ਘੋਸ਼ਿਤ ਹੋ ਚੁੱਕਾ ਹੈ ਅਤੇ ਭਾਜਪਾ ਦੀ ਕੇਂਦਰ ਸਰਕਾਰ ਦਾ ਬੀਬੀਐੱਮਬੀ ਰਾਹੀਂ ਹਰਿਆਣਾ ਨੂੰ 8500 ਕਿਊਸਿਕ ਪਾਣੀ ਦੇਣ ਦਾ ਤੁਗਲਕੀ ਫ਼ਰਮਾਨ, ਸਿੱਧੇ ਤੌਰ ਉੱਤੇ ਪੰਜਾਬੀਆਂ ਨਾਲ ਧੋਖਾ ਹੈ ਜਿਸ ਨੂੰ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਇਸ ਨੂੰ ਨਾ ਮਨਜ਼ੂਰ ਕਰ ਦਿੱਤਾ ਗਿਆ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਸਿੱਖਿਆ ਮੰਤਰੀ ਨੇ ਕਿਹਾ ਕਿ ਪਾਣੀ ਦੀ ਇਹ ਸਮੱਸਿਆ ਇਸ ਕਰਕੇ ਪੈਦਾ ਹੋਈ ਹੈ ਕਿਉਂਕਿ ਹਰਿਆਣਾ ਨੇ ਆਪਣੇ ਪਾਣੀ ਦੀ ਵਰਤੋਂ ਸਹੀ ਢੰਗ ਨਾਲ ਨਹੀਂ ਕੀਤੀਠ ਜਦੋਂ ਕਿ ਪੰਜਾਬ ਅਪ੍ਰੈਲ ਮਹੀਨੇ ਤੋਂ ਰੋਜ਼ਾਨਾ ਇਹ ਪਾਣੀ ਦਿੰਦਾ ਆ ਰਿਹਾ ਹੈ।

ਹਰਜੋਤ ਬੈਂਸ ਨੇ ਖੁਲਾਸਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਹਰਿਆਣਾ ਸਰਕਾਰ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਕੋਲ ਪਾਣੀ ਦੀ ਇਕ ਵੀ ਵਾਧੂ ਬੂੰਦ ਕਿਸੇ ਹੋਰ ਸੂਬੇ ਨਾਲ ਸਾਂਝੀ ਕਰਨ ਲਈ ਨਹੀਂ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਹਰ ਸਾਲ ਪੰਜਾਬ, ਹਰਿਆਣਾ ਤੇ ਰਾਜਸਥਾਨ ਦਰਮਿਆਨ ਪਾਣੀ ਦੀ ਵੰਡ ਕਰਦਾ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਢਾਹਾ, ਚੇਅਰਮੈਨ ਮਾਰਕੀਟ ਕਮੇਟੀ ਭਾਗ ਸਿੰਘ ਮਦਾਨ, ਚੇਅਰਮੈਨ ਇੰਮਪਰੂਵਮੇਂਟ ਟਰੱਸਟ ਰੂਪਨਗਰ ਸ਼ਿਵ ਕੁਮਾਰ ਲਾਲਪੁਰਾ, ਯੁੱਧ ਨਸ਼ਿਆਂ ਵਿਰੁਧ ਦੇ ਹਲਕਾ ਕਾਰਡੀਨੇਟਰ ਅਵਤਾਰ ਕੂੰਨਰ, ਸਟੇਟ ਜੁਆਇੰਟ ਸੈਕਟਰੀ ਚੇਤਨ ਕਾਲੀਆ, ਆਪ ਆਗੂ ਕਮਿੱਕਰ ਸਿੰਘ ਢਾਡੀ, ਸਿੱਖਿਆ ਮੰਤਰੀ ਦੇ ਮੀਡੀਆ ਕੋਆਰਡੀਨੇਟਰ ਦੀਪਕ ਸੋਨੀ, ਜਸਪਾਲ ਸਿੰਘ ਢਾਹਾਂ, ਜੁਝਾਰ ਸਿੰਘ ਆਸਪੁਰ, ਸੰਦੀਪ ਜੋਸ਼ੀ ਅਤੇ ਹੋਰ ਵਰਕਰ ਹਾਜ਼ਰ ਸਨ।

Leave a Reply

Your email address will not be published. Required fields are marked *