ਪਾਣੀਆਂ ਦਾ ਮਸਲਾ, ਸਰਬ ਪਾਰਟੀ ਮੀਟਿੰਗ ਅੱਜ, ਮੁੱਖ ਮੰਤਰੀ ਦਾ ਗਿਆਰਾਂ ਵਜੇ ਅੰਮ੍ਰਿਤਸਰ ਸਾਹਿਬ ਦਾ ਪ੍ਰੋਗਰਾਮ !

ਚੰਡੀਗੜ੍ਹ 2 ਮਈ, (ਖ਼ਬਰ ਖਾਸ ਬਿਊਰੋ)

ਹਰਿਆਣਾ ਵਲੋਂ 8500 ਕਿਊਸਿਕ ਪਾਣੀ ਦੀ ਮੰਗ ਨੇ ਦੇਸ਼ ਦੀ ਸਿਆਸਤ  ਉਬਾਲ ਦਿੱਤੀ ਹੈ। ਸੂਬੇ ਦੀ ਰਾਜਧਾਨੀ ਤੋ ਲੈ ਕੇ ਦੇਸ਼ ਦੀ ਰਾਜਧਾਨੀ ਤੱਕ ਠੰਡੇ ਪਾਣੀ ਨੇ ਦੇਸ਼ ਦੇ ਨੇਤਾ ਗਰਮ ਕਰ ਦਿੱਤੇ ਹਨ। ਇੱਥੇ ਦੱਸਿਆ ਜਾਂਦਾ ਹੈ ਕਿ ਹਰਿਆਣਾ ਦੀ ਅਬਾਦੀ ਦੇ ਅਨੁਪਾਤ ਅਨੁਸਾਰ 1700 ਕਿਊਸਿਕ ਪਾਣੀ ਬਣਦਾ ਹੈ ਅਤੇ ਪੰਜਾਬ ਵਲੋਂ ਮਾਨਵਤਾ ਦੇ ਆਧਾਰ ਉਤੇ 4000 ਹਜ਼ਾਰ ਕਿਊਸਿਕ ਪਾਣੀ ਦਿੱਤਾ ਜਾ ਰਿਹਾ ਹੈ। ਹਰਿਆਣਾ ਹੁਣ 8500 ਕਿਊਸਕ ਪਾਣੀ ਦੀ ਮੰਗ ਕਰ ਰਿਹਾ ਹੈ। ਪਿਛਲੇ ਦਿਨ ਮੀਟਿੰਗ ਦੌਰਾਨ ਕੇਂਦਰ ਸਰਕਾਰ ਦੇ ਦਬਾਅ ਹੇਠ ਬੀਬੀਐਮਬੀ ਨੇ ਪਾਣੀ ਦੇਣ ਦੀ ਹਾਮੀ ਵੀ ਭਰ ਦਿੱਤੀ ਹੈ। ਇਸ ਨਾਲ ਸੂਬੇ ਵਿਚ ਤਨਾਅ ਵਾਲੀ ਸਥਿਤੀ ਬਣ ਗਈ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

 

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸਵੇਰੇ ਦਸ ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਅਕਾਲੀ ਦਲ ਵਲੋ ਸਾਬਕਾ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਤੇ ਡਾ ਦਲਜੀਤ ਸਿੰਘ ਚੀਮਾ ਨੇ ਮੀਟਿੰਗ ਵਿਚ ਸ਼ਾਮਲ ਹੋਣ ਦੀ ਪੁਸ਼ਟੀ ਕਰ ਦਿੱਤੀ ਹੈ। ਭਾਜਪਾ, ਕਾਂਗਰਸ ਤੇ ਕੁੱਝ ਹੋਰ ਧਿਰਾਂ ਵੀ ਮੀਟਿੰਗ ਵਿਚ ਸ਼ਾਮਲ  ਹੋਣ ਲਈ ਰਾਜ਼ੀ ਹਨ।

ਵੱਖ ਵੱਖ ਪਾਰਟੀਆ ਦੇ ਆਗੂਆਂ ਨੂੰ ਸਰਬ ਪਾਰਟੀ ਮੀਟਿੰਗ ਨਾ ਹੋਣ ਦਾ ਖਦਸ਼ਾ ਹੈ। ਆਗੂਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੇ ਦਸ ਵਜੇ ਸਰਬ ਪਾਰਟੀ ਮੀਟਿੰਗ ਬੁਲਾ ਲਈ ਅਤੇ ਗਿਆਰਾਂ ਵਜੇ ਅੰਮ੍ਰਿਤਸਰ ਸਾਹਿਬ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਭ ਭਵਨ  ਵਿਖੇ ਵਿਲੇਜ ਲੈਵਲ ਡਿਫੈਂਸ ਕਮੇਟੀ ਦੇ ਆਗੂਆਂ ਨੂੰ ਸੰਬੋਧਨ ਕਰਨ ਦਾ ਪ੍ਰੋਗਰਾਮ ਹੈ। ਬਕਾਇਦਾ ਪਾਰਟੀ ਵਲੋਂ ਮੀਡੀਆ ਨੂੰ 11 ਵਜੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਦਾ ਸੱਦਾ ਦੇ ਦਿੱਤਾ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਸਿਆਸੀ ਆਗੂਆਂ ਦਾ ਮੰਨਣਾ ਹੈ ਕਿ ਪਾਣੀ ਦਾ ਮੁੱਦਾ ਪੰਜਾਬ ਤੇ ਪੰਜਾਬੀਅਤ ਲਈ ਬਹੁਤ ਵੱਡਾ ਹੈ। ਇਕ ਘੰਟੇ ਇਸ ਮੁੱਦੇ ਉਤੇ ਚਰਚਾ ਮੁਕੰਮਲ ਹੋਣੀ ਸੰਭਵ ਨਹੀ ਹੈ। ਇਸ ਮੁੱਦੇ ਉਤੇ ਲੰਬੀ ਚਰਚਾ ਕੀਤੀ ਜਾਣੀ ਬਣਦੀ ਹੈ। ਹੁਣ ਦੇਖਣਾ ਹੋਵੇਗਾ ਕਿ ਮੁੱਖ ਮੰਤਰੀ ਸਰਬ ਪਾਰਟੀ ਮੀਟਿੰਗ ਕਿੰਨੇ ਵਜੇ ਤੱਕ ਚਲਾਉਣਗੇ । ਇਹ ਵੀ ਦੇਖਣ ਵਾਲੀ ਗੱਲ ਹੋਵੇਗੀ ਕਿ ਕਿਹੜੀ ਪਾਰਟੀ ਦੇ ਕਿਹੜੇ ਆਗੂ ਮੀਟਿੰਗ ਵਿਚ ਸ਼ਾਮਲ ਹੁੰਦੇ ਹਨ। ਆਮ ਆਦਮੀ ਪਾਰਟੀ ਵਲੋ ਪਾਰਟੀ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਵਿਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆ ਹਾਜ਼ਰ ਹੋਣਗੇ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਭਾਜਪਾ ਨੇ ਅਜੇ ਤੱਕ ਆਪਣੇ੍ ਪੱਤੇ ਨਹੀਂ ਖੋਲੇ ਹਨ। ਜਦਕਿ ਕਾਂਗਰਸ ਵਲੋਂ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪਰਗਟ ਸਿੰਘ ਅਤੇ ਸੁਖਜਿੰਦਰ ਸਿੰਘ  ਰੰਧਾਵਾਂ ਦੇ ਮੀਟਿੰਗ ਵਿਚ ਹਾਜ਼ਰ ਹੋਣ ਦੀ ਸੰਭਾਵਨਾਂ ਹੈ। ਖੱਬੇ ਪੱਖੀ ਧਿਰਾਂ ਨਾਲ ਸਬੰਧਤ ਆਗੂ ਹਾਜ਼ਰ ਹੋਣਗੇ।

ਕੈਬਨਿਟ ਮੰਤਰੀ ਅਮਨ ਅਰੋੜਾ ਪਹਿਲਾਂ ਹੀ ਆਖ ਚੁੱਕੇ ਹਨ ਕਿ ਸਰਬ ਪਾਰਟੀ ਮੀਟਿੰਗ ਵਿਚ ਪਤਾ ਲੱਗ ਜਾਵੇਗਾ ਕਿ ਕਿਹੜਾ ਆਗੂ ਪੰਜਾਬ ਦੇ ਹੱਕ ਵਿਚ ਖੜਦਾ ਹੈ, ਕਿਹੜਾ ਨਹੀਂ।

Leave a Reply

Your email address will not be published. Required fields are marked *