ਗੈਂਗਸਟਰਾਂ ਵੱਲੋਂ ਕਾਰੋਬਾਰੀ ਦੀ ਗੋਲੀਆਂ ਮਾਰ ਕੇ ਹੱਤਿਆ

ਤਰਨ ਤਾਰਨ, 3 ਮਈ (ਖਬਰ ਖਾਸ ਬਿਊਰੋ)

ਪੱਟੀ ਇਲਾਕੇ ਦੇ ਪਿੰਡ ਦੁੱਬਲੀ ਦੇ ਇਕ ਕਾਰੋਬਾਰੀ ਦੀ ਅੱਜ ਸਵੇਰ ਵੇਲੇ ਗੈਗਸਟਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਕਾਰੋਬਾਰੀ ਦੀ ਸ਼ਨਾਖ਼ਤ ਜਸਵੰਤ ਸਿੰਘ ਬਿੱਟੂ (45) ਵਜੋਂ ਹੋਈ ਹੈ। ਉਸ ਤੋਂ ਗੈਂਗਸਟਰ ਬੀਤੇ ਸਮੇਂ ਤੋਂ 50 ਲੱਖ ਰੁਪਏ ਫ਼ਿਰੌਤੀ ਦੀ ਮੰਗ ਕਰਦੇ ਆ ਰਹੇ ਸਨ।

ਜਾਣਕਾਰੀ ਮੁਤਾਬਕ ਉਸ ਦਾ ਕਾਰੋਬਾਰ ਗੈਗਸਟਰਾਂ ਦੀ ਮੰਗ ਦੀ ਪੂਰਤੀ ਕਰਨ ਤੋਂ ਅਸਮਰਥ ਸੀ। ਆੜ੍ਹਤੀ ਜਸਵੰਤ ਸਿੰਘ ਆਪਣੇ ਜੱਦੀ ਪਿੰਡ ਦੁੱਬਲੀ ਤੋਂ ਇਲਾਵਾ ਕੋਟ ਬੁੱਢਾ ਵਿਖੇ ਆੜ੍ਹਤ ਦਾ ਕਰੋਬਾਰ ਕਰਦਾ ਸੀ। ਉਹ ਅੱਜ ਤੜਕਸਾਰ ਆਪਣੀ ਆੜ੍ਹਤ ਦੀ ਦੁਕਾਨ ’ਤੇ ਕੰਮ ਕਰ ਰਿਹਾ ਸੀ।ਮੌਕੇ ’ਤੇ ਇਕ ਮੋਟਰ ਸਾਈਕਲ ਉਤੇ ਸਵਾਰ ਹੋ ਕੇ ਦੋ ਹਥਿਆਰਬੰਦ ਹਮਲਾਵਰ ਆਏ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਇਕ ਹਮਲਾਵਰ ਉਸ ਦੀ ਦੁਕਾਨ ਦੇ ਅੰਦਰ ਚਲਾ ਗਿਆ ਅਤੇ ਉਸ ਤੇ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਉਪਰੰਤ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ| ਪਰਿਵਾਰ ਉਸ ਨੂੰ ਨੇੜੇ ਦੇ ਹਸਪਤਾਲ ਲੈ ਕੇ ਗਿਆ ਜਿਥੇ ਡਾਕਟਰਾਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਥਾਣਾ ਸਦਰ ਪੱਟੀ ਦੇ ਐਸਐਚਓ ਇੰਸਪੈਕਟਰ ਗੁਰਚਰਨ ਸਿੰਘ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਕਿਹਾ ਕਿ ਇਸ ਸਬੰਧੀ ਪਰਿਵਾਰ ਵਲੋਂ ਦਰਜ ਕਰਵਾਏ ਬਿਆਨਾਂ ਦੇ ਅਧਾਰ ’ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

Leave a Reply

Your email address will not be published. Required fields are marked *