ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਮੁਰਮੂ ਨੂੰ ‘ਅਪ੍ਰੇਸ਼ਨ ਸਿੰਦੂਰ’ ਬਾਰੇ ਦਿੱਤੀ ਜਾਣਕਾਰੀ, ਪਾਕਿ ’ਚ ਹਮਲੇ ਲਈ ਫ਼ੌਜਾਂ ਦੀ ਕੀਤੀ ਸ਼ਲਾਘਾ

ਨਵੀਂ ਦਿੱਲੀ, 07 ਮਈ (ਖਬਰ ਖਾਸ ਬਿਊਰੋ)

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Droupadi Murmu) ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ (ਮਕਬੂਜ਼ਾ) ਕਸ਼ਮੀਰ (POK) ਵਿੱਚ ਅੱਤਵਾਦੀ ਟਿਕਾਣਿਆਂ ‘ਤੇ ਭਾਰਤੀ ਹਥਿਆਰਬੰਦ ਬਲਾਂ ਦੇ ਸਟੀਕ ਹਮਲਿਆਂ ਬਾਰੇ ਜਾਣਕਾਰੀ ਦਿੱਤੀ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਪਰੇਸ਼ਨ ਸਿੰਦੂਰ ਤੋਂ ਬਾਅਦ ਸੁਰੱਖਿਆ ਬਾਰੇ ਕੈਬਨਿਟ ਕਮੇਟੀ (CCS) ਤੇ ਫਿਰ ਕੇਂਦਰੀ ਕੈਬਨਿਟ ਦੀਆਂ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਕੈਬਨਿਟ ਮੀਟਿੰਗ ਵਿਚ ਅਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਮੋਦੀ ਨੇ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਅੱਤਵਾਦੀ ਢਾਂਚਿਆਂ ਵਿਰੁੱਧ ‘ਗੈਰ-ਵਧਾਊ ਅਤੇ ਗੈਰ-ਫੌਜੀ’ ਹਮਲੇ ਲਈ ਭਾਰਤੀ ਹਥਿਆਰਬੰਦ ਬਲਾਂ ਦੀ ਸ਼ਲਾਘਾ ਕੀਤੀ।

ਬੁੱਧਵਾਰ ਸਵੇਰੇ ਹੋਏ ਹਮਲਿਆਂ ਵਿੱਚ “ਅਪ੍ਰੇਸ਼ਨ ਸਿੰਦੂਰ” ਤਹਿਤ ਪਾਕਿਸਤਾਨ ਸਥਿਤ ਦਹਿਸ਼ਤੀ ਜਥੇਬੰਦੀਆਂ ਲਸ਼ਕਰ-ਏ-ਤਇਬਾ (LeT) ਅਤੇ ਜੈਸ਼-ਏ-ਮੁਹੰਮਦ (JeM) ਦੇ ਹੈੱਡਕੁਆਰਟਰਾਂ ਅਤੇ ਸਿਖਲਾਈ ਕੇਂਦਰਾਂ ਸਮੇਤ ਨੌਂ ਥਾਵਾਂ ਨੂੰ ਨਿਸ਼ਾਨਾ ਬਣਾਇਆ ਗਿਆ, ਜਿੱਥੋਂ ਭਾਰਤ ਵਿਰੁੱਧ ਅੱਤਵਾਦੀ ਹਮਲਿਆਂ ਦੀ ਸਾਜ਼ਿਸ਼ ਘੜੀ ਗਈ ਸੀ ਅਤੇ ਨਿਰਦੇਸ਼ਿਤ ਕੀਤਾ ਗਿਆ ਸੀ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਰਾਸ਼ਟਰਪਤੀ ਦਫ਼ਤਰ ਨੇ ਐਕਸ X ‘ਤੇ ਇੱਕ ਪੋਸਟ ਵਿੱਚ ਕਿਹਾ, “ਪ੍ਰਧਾਨ ਮੰਤਰੀ ਸ੍ਰੀ @narendramodi ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪ੍ਰੇਸ਼ਨ ਸਿੰਦੂਰ ਬਾਰੇ ਜਾਣਕਾਰੀ ਦਿੱਤੀ।”

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਵੱਲੋਂ ਕੇਂਦਰੀ ਕੈਬਨਿਟ ਦੀ ਮੀਟਿੰਗ ਦੌਰਾਨ ਅਪ੍ਰੇਸ਼ਨ ਸਿੰਦੂਰ ਦੇ ਵੇਰਵੇ ਸਾਂਝੇ ਕੀਤੇ ਜਾਣ ਤੋਂ ਬਾਅਦ ਕੈਬਨਿਟ ਨੇ ਉਨ੍ਹਾਂ ਦੀ ਅਗਵਾਈ ਦੀ ਸ਼ਲਾਘਾ ਕੀਤੀ। ਇਹ ਭਾਰਤੀ ਹਮਲਿਆਂ ਤੋਂ ਬਾਅਦ ਹੋਈ ਕੈਬਨਿਟ ਦੀ ਪਹਿਲੀ ਮੀਟਿੰਗ ਸੀ।

ਪ੍ਰਧਾਨ ਮੰਤਰੀ ਮੋਦੀ ਨੇ 22 ਅਪਰੈਲ ਨੂੰ ਹੋਏ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਕੌਮੀ ਫੌਜੀ ਪ੍ਰਤੀਕਿਰਿਆ ਦੇ ਟੀਚਿਆਂ, ਢੰਗ ਅਤੇ ਸਮਾਂ ਤੈਅ ਕਰਨ ਲਈ ਹਥਿਆਰਬੰਦ ਬਲਾਂ ਨੂੰ ਪਹਿਲਾਂ ਹੀ ਪੂਰੀ ਸੰਚਾਲਨ ਖੁੱਲ੍ਹ ਦੇ ਦਿੱਤੀ ਸੀ।

ਇਸ ਦੌਰਾਨ, ਸਰਕਾਰ ਨੇ ਵੀਰਵਾਰ ਨੂੰ ਇਸ ਮੁੱਦੇ ‘ਤੇ ਇੱਕ ਸਰਬ-ਪਾਰਟੀ ਮੀਟਿੰਗ ਸੱਦਣ ਦਾ ਵੀ ਫ਼ੈਸਲਾ ਕੀਤਾ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਕੈਬਨਿਟ ਮੀਟਿੰਗ ਤੋਂ ਪਹਿਲਾਂ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ (CCS) ਦੇ ਇੱਕ ਸੈਸ਼ਨ ਦੀ ਪ੍ਰਧਾਨਗੀ ਕੀਤੀ। ਇਹ ਕਸ਼ਮੀਰ ਵਿੱਚ 22 ਅਪਰੈਲ ਨੂੰ ਹੋਏ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਅਜਿਹੀ ਤੀਜੀ ਮੀਟਿੰਗ ਹੈ।

ਭਾਰਤ ਵੱਲੋਂ ਅਪ੍ਰੇਸ਼ਨ ਸਿੰਦੂਰ ਸ਼ੁਰੂ ਕਰਨ ਤੋਂ ਬਾਅਦ ਇਹ ਕੇਂਦਰੀ ਕੈਬਨਿਟ ਅਤੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਪਹਿਲੀ ਮੀਟਿੰਗ ਹੈ, ਜਿਸ ਵਿੱਚ ਪਾਕਿਸਤਾਨ ਅਤੇ ਪਾਕਿਸਤਾਨ-ਕਬਜ਼ੇ ਵਾਲੇ (ਮਕਬੂਜ਼ਾ) ਕਸ਼ਮੀਰ (POK) ਵਿੱਚ ਨੌਂ ਅੱਤਵਾਦੀ ਸਿਖਲਾਈ ਕੇਂਦਰਾਂ ਨੂੰ ਨਿਸ਼ਾਨਾ ਬਣਾਇਆ ਗਿਆ।

ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਇਸ ਕਾਰਵਾਈ ਨੂੰ “ਅਨੁਪਾਤਕ, ਗੈਰ-ਫੌਜੀ ਅਤੇ ਗੈਰ-ਵਧਾਊ” ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲਗਾਮ ਵਿੱਚ ਭਾਰਤੀ ਸੈਲਾਨੀਆਂ ‘ਤੇ ਹੋਏ ਵਹਿਸ਼ੀ ਅਤੇ ਬੇਰਹਿਮ ਹਮਲੇ ਤੋਂ ਬਾਅਦ ਅਜਿਹਾ ਕਰਨਾ ਜ਼ਰੂਰੀ ਸੀ।

ਮਿਸਰੀ ਨੇ ਕਿਹਾ ਕਿ ਹਮਲਾਵਰਾਂ ਨੇ ਪੀੜਤਾਂ ਦੇ ਪਰਿਵਾਰਾਂ ਦੇ ਸਾਹਮਣੇ ਉਨ੍ਹਾਂ ਦੇ ਮੱਥਿਆਂ ‘ਚ ਗੋਲੀ ਮਾਰੀ ਸੀ ਅਤੇ ਉਨ੍ਹਾਂ ਨੂੰ ਕਿਹਾ ਕਿ “ਜਾ ਕੇ ਮੋਦੀ ਨੂੰ ਦੱਸ ਦੇਣਾ।”

ਸੀਸੀਐਸ ਨੂੰ ਅਪਰੇਸ਼ਨ ਦੇ ਵੇਰਵਿਆਂ, ਇਸਦੇ ਨਤੀਜਿਆਂ ਅਤੇ ਪਾਕਿਸਤਾਨ ਤੋਂ ਅਨੁਮਾਨਤ ਜਵਾਬ ਬਾਰੇ ਜਾਣਕਾਰੀ ਦਿੱਤੀ ਗਈ। ਭਾਰਤੀ ਫੌਜ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਸੰਕਟਕਾਲੀਨ ਯੋਜਨਾਵਾਂ ਬਾਰੇ ਵੀ ਜਾਣਕਾਰੀ ਦੇਣ ਦੀ ਉਮੀਦ ਹੈ, ਜਿਸ ਵਿੱਚ ਇਹ ਵੀ ਸ਼ਾਮਲ ਹੈ ਕਿ ਜੇ ਪਾਕਿਸਤਾਨ ਬਦਲਾ ਲੈਣ ਦਾ ਫੈਸਲਾ ਕਰਦਾ ਹੈ ਤਾਂ ਉਹ ਕਿਵੇਂ ਟਕਰਾਅ ਨੂੰ ਵਧਾ ਸਕਦਾ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਬਾਅਦ ਵਿੱਚ, ਕੌਮੀ ਤਿਆਰੀ ਦੇ। ਉਪਾਵਾਂ ਦੇ ਹਿੱਸੇ ਵਜੋਂ 244 ਜ਼ਿਲ੍ਹਿਆਂ ਵਿੱਚ ਸਿਵਲ ਡਿਫੈਂਸ ਮੌਕ ਡ੍ਰਿਲਸ ਕੀਤੇ ਜਾਣ ਦਾ ਪ੍ਰੋਗਰਾਮ ਹੈ।

ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ‘ਐਕਸ’ ਉਤੇ ਆਪਣੀ ਪੋਸਟ ਵਿਚ ਕਿਹਾ ਕਿ ਦੁਨੀਆ ਨੂੰ ਅੱਤਵਾਦ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਦਿਖਾਉਣੀ ਚਾਹੀਦੀ ਹੈ।

ਭਾਰਤ ਆਪਣੇ ਸਹਿਯੋਗੀਆਂ ਨੂੰ ਅਪ੍ਰੇਸ਼ਨ ਸਿੰਦੂਰ ਬਾਰੇ ਜਾਣੂ ਕਰਵਾਉਣ ਲਈ ਉਨ੍ਹਾਂ ਨਾਲ ਰਾਬਤਾ ਕਰ ਰਿਹਾ ਹੈ ਅਤੇ ਅਧਿਕਾਰੀਆਂ ਨੇ ਅਮਰੀਕਾ, ਯੂਕੇ, ਸਾਊਦੀ ਅਰਬ, ਯੂਏਈ ਅਤੇ ਰੂਸ ਦੇ ਆਪਣੇ ਹਮਰੁਤਬਾਵਾਂ ਨਾਲ ਗੱਲ ਕੀਤੀ ਹੈ।

Leave a Reply

Your email address will not be published. Required fields are marked *