ਭਾਰਤ-ਪਾਕਿ ਤਣਾਅ ਵਿਚਕਾਰ ਸਿਹਤ ਵਿਭਾਗ ਵਲੋਂ ਐਮਰਜੈਂਸੀ ਨਾਲ ਨਜਿੱਠਣ ਲਈ ਤਿਆਰੀਆਂ ਸ਼ੁਰੂ 

ਪਾਕਿਸਤਾਨ  8 ਮਈ (ਖਬਰ ਖਾਸ ਬਿਊਰੋ)

ਪਾਕਿਸਤਾਨ ਨਾਲ ਚੱਲ ਰਹੀ ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ, ਗੁਰੂਗ੍ਰਾਮ ਦੇ ਸਿਹਤ ਵਿਭਾਗ ਨੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਵਿਆਪਕ ਤਿਆਰੀਆਂ ਸ਼ੁਰੂ ਕਰ ਦਿਤੀਆਂ ਹਨ। ਸਿਹਤ ਵਿਭਾਗ ਨੇ ਇਕ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (SOP) ਤਿਆਰ ਕੀਤੀ ਹੈ ਜਿਸ ਦੇ ਤਹਿਤ ਜ਼ਿਲ੍ਹੇ ਦੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਨੂੰ ਅਲਰਟ ਮੋਡ ‘ਤੇ ਰੱਖਿਆ ਗਿਆ ਹੈ।

ਮੁੱਖ ਮੈਡੀਕਲ ਅਫ਼ਸਰ (ਸੀਐਮਓ) ਡਾ. ਅਲਕਾ ਸਿੰਘ ਨੇ ਪੀਐਮਓ ਅਤੇ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਦੇ ਮੈਡੀਕਲ ਅਫ਼ਸਰਾਂ ਨਾਲ ਮੀਟਿੰਗਾਂ ਵੀ ਸ਼ੁਰੂ ਕਰ ਦਿਤੀਆਂ ਹਨ। ਨਾਲ ਹੀ, ਸਾਰੇ ਹਸਪਤਾਲਾਂ ਨੂੰ ਸਪੱਸ਼ਟ ਨਿਰਦੇਸ਼ ਦਿਤੇ ਗਏ ਹਨ ਕਿ ਉਹ ਐਮਰਜੈਂਸੀ ਸਥਿਤੀਆਂ ਲਈ 20 ਤੋਂ 25 ਪ੍ਰਤੀਸ਼ਤ ਬਿਸਤਰੇ ਰਾਖਵੇਂ ਰੱਖਣ। ਇਸ ਦੇ ਨਾਲ ਹੀ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿਤੀਆਂ ਗਈਆਂ ਹਨ ਤਾਂ ਜੋ ਲੋੜ ਪੈਣ ‘ਤੇ ਤੁਰਤ ਕਾਰਵਾਈ ਕੀਤੀ ਜਾ ਸਕੇ।

ਹੋਰ ਪੜ੍ਹੋ 👉  ’ਯੁੱਧ ਨਸ਼ਿਆਂ ਵਿਰੁੱਧ’ ਪੁਲਿਸ ਵੱਲੋਂ 117 ਨਸ਼ਾ ਤਸਕਰ ਗ੍ਰਿਫ਼ਤਾਰ; 7.5 ਕਿਲੋ ਹੈਰੋਇਨ ਅਤੇ 39 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਸੀਐਮਓ ਨੇ ਕਿਹਾ ਕਿ ਇਹ ਕਦਮ ਕੋਵਿਡ-19 ਮਹਾਂਮਾਰੀ ਦੌਰਾਨ ਕੀਤੀਆਂ ਗਈਆਂ ਤਿਆਰੀਆਂ ਦੀ ਤਰਜ਼ ‘ਤੇ ਚੁੱਕਿਆ ਗਿਆ ਹੈ। ਉਸ ਸਮੇਂ ਸਿਹਤ ਵਿਭਾਗ ਨੇ ਐਮਰਜੈਂਸੀ ਸਥਿਤੀ ਵਿੱਚ ਤੇਜ਼ ਅਤੇ ਤਾਲਮੇਲ ਵਾਲੀ ਕਾਰਵਾਈ ਕੀਤੀ ਸੀ। ਸਿਹਤ ਵਿਭਾਗ ਨੇ ਹਸਪਤਾਲਾਂ ਨੂੰ ਦਵਾਈਆਂ, ਆਕਸੀਜਨ ਸਿਲੰਡਰਾਂ, ਵੈਂਟੀਲੇਟਰਾਂ ਅਤੇ ਹੋਰ ਜ਼ਰੂਰੀ ਡਾਕਟਰੀ ਉਪਕਰਣਾਂ ਦਾ ਢੁਕਵਾਂ ਸਟਾਕ ਯਕੀਨੀ ਬਣਾਉਣ ਦੇ ਨਿਰਦੇਸ਼ ਦਿਤੇ ਹਨ।

ਇਸ ਤੋਂ ਇਲਾਵਾ, ਐਮਰਜੈਂਸੀ ਸਥਿਤੀਆਂ ਵਿਚ ਮਰੀਜ਼ਾਂ ਦੇ ਇਲਾਜ ਲਈ ਵਿਸ਼ੇਸ਼ ਵਾਰਡ ਸਥਾਪਤ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਪ੍ਰਾਈਵੇਟ ਹਸਪਤਾਲਾਂ ਨੂੰ ਵੀ ਛੇਤੀ ਹੀ ਲਾਗੂ ਕੀਤੇ ਜਾਣ ਵਾਲੇ SOP ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ। ਸਿਹਤ ਵਿਭਾਗ ਨੇ ਸਾਰੇ ਹਸਪਤਾਲਾਂ ਵਿਚ ਸਿਖਲਾਈ ਪ੍ਰਾਪਤ ਮੈਡੀਕਲ ਕਰਮਚਾਰੀਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ‘ਤੇ ਜ਼ੋਰ ਦਿਤਾ ਹੈ। ਇਸ ਲਈ ਡਾਕਟਰਾਂ, ਨਰਸਾਂ ਅਤੇ ਪੈਰਾ ਮੈਡੀਕਲ ਸਟਾਫ਼ ਨੂੰ ਵਿਸ਼ੇਸ਼ ਸਿਖਲਾਈ ਵੀ ਦਿਤੀ ਜਾ ਸਕਦੀ ਹੈ।

ਹੋਰ ਪੜ੍ਹੋ 👉  ਕੈਬਨਿਟ ਦਾ ਫੈਸਲਾ, ਇੰਡਸਟਰੀ ਪਲਾਟਾਂ ਵਿਚ ਹੋਵੇਗੀ ਵੰਡ, ਜੇਲ੍ਹ ਵਿਭਾਗ ਵਿੱਚ 500 ਖ਼ਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਸੀਐਮਓ ਨੇ ਕਿਹਾ ਕਿ ਸਾਡੀ ਤਰਜੀਹ ਇਹ ਹੈ ਕਿ ਮਰੀਜ਼ਾਂ ਨੂੰ ਕਿਸੇ ਵੀ ਸਥਿਤੀ ਵਿਚ ਸਮੇਂ ਸਿਰ ਅਤੇ ਸਹੀ ਇਲਾਜ ਮਿਲੇ। ਸੀਐਮਓ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ‘ਤੇ ਧਿਆਨ ਨਾ ਦੇਣ ਅਤੇ ਸਿਹਤ ਸਬੰਧੀ ਜਾਣਕਾਰੀ ਲਈ ਸਿਰਫ਼ ਅਧਿਕਾਰਤ ਸਰੋਤਾਂ ‘ਤੇ ਭਰੋਸਾ ਕਰਨ। ਇਹ ਅਭਿਆਸ ਸਿਹਤ ਵਿਭਾਗ ਵਲੋਂ ਸਾਵਧਾਨੀ ਵਜੋਂ ਕੀਤਾ ਜਾ ਰਿਹਾ ਹੈ ਅਤੇ ਹੁਣ ਸਥਿਤੀ ਪੂਰੀ ਤਰ੍ਹਾਂ ਆਮ ਹੈ। ਕਿਸੇ ਵੀ ਤਰ੍ਹਾਂ ਘਬਰਾਉ ਨਾ। 

 

Leave a Reply

Your email address will not be published. Required fields are marked *