ਪਾਕਿਸਤਾਨ ਨੂੰ ਅਖੀਰ ਚੰਗੀ ਸਮਝ ਆਈ; ਜਾਖੜ ਨੇ ਜੰਗਬੰਦੀ ਦੇ ਐਲਾਨ ਦਾ ਸਵਾਗਤ ਕੀਤਾ

ਚੰਡੀਗੜ੍ਹ, 10 ਮਈ (ਖ਼ਬਰ ਖਾਸ ਬਿਊਰੋ)

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸ਼ਨੀਵਾਰ ਨੂੰ ਆਪਰੇਸ਼ਨ ਸਿੰਦੂਰ ਰਾਹੀਂ ਭਾਰਤ ਵੱਲੋਂ ਅੱਤਵਾਦ ਵਿਰੁੱਧ ਦ੍ਰਿੜ ਕਾਰਵਾਈ ਤੋਂ ਬਾਅਦ ਪਾਕਿਸਤਾਨ ਵਿੱਚ ਅਖੀਰ ਚੰਗੀ ਸਮਝ ਆਉਣ ਦੀ ਗੱਲ ਉਜਾਗਰ ਕਰਦਿਆਂ ਜੰਗਬੰਦੀ ਦੇ ਫੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਪਾਕਿਸਤਾਨ ਨੂੰ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਅੱਤਵਾਦ ਨੂੰ ਵਧਾਵਾ ਦੇਣਾ ਅਤੇ ਉਸ ਦਾ ਸਮਰਥਨ ਕਰਨਾ ਕਿਸੇ ਵੀ ਕੀਮਤ ’ਤੇ ਸਵੀਕਾਰ ਨਹੀਂ ਕੀਤਾ ਜਾਵੇਗਾ।

ਜਾਖੜ ਨੇ ਕਿਹਾ ਕਿ ਪੀਐਮ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਵਿਸ਼ਵ ਸ਼ਾਂਤੀ ਪ੍ਰਤੀ ਆਪਣੀ ਸਮੇਂ-ਪਰਖੀ ਵਚਨਬੱਧਤਾ ’ਤੇ ਕਾਇਮ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਰੱਖਿਆ ਸੈਨਾਵਾਂ ਨੇ ਆਪਰੇਸ਼ਨ ਸਿੰਦੂਰ ਰਾਹੀਂ ਪਾਕਿਸਤਾਨ ਨੂੰ ਇਹ ਸੁਨੇਹਾ ਦਿੱਤਾ ਹੈ ਕਿ ਸਰਹੱਦ ਪਾਰੋਂ ਅੱਤਵਾਦ ਅਸਵੀਕਾਰਯੋਗ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਪਾਕਿਸਤਾਨ ਵਿੱਚ ਅੱਤਵਾਦ ਦੇ ਅੱਡਿਆਂ ਵਿਰੁੱਧ ਸਾਡੀ ਪਰਿਪੱਕ ਅਤੇ ਦ੍ਰਿੜ ਕਾਰਵਾਈ ਨੇ ਇੱਕ ਮਿਸਾਲ ਕਾਇਮ ਕੀਤੀ ਹੈ ਕਿ ਭਾਰਤ ’ਤੇ ਅੱਤਵਾਦ ਨੂੰ ਥੋਪਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਅਸੀਂ ਮਜ਼ਬੂਤੀ ਨਾਲ ਕਾਰਵਾਈ ਕਰਾਂਗੇ, ਜਾਖੜ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸੱਦੀ ਸਰਵਪਾਰਟੀ ਮੀਟਿੰਗ ਤੋਂ ਬਾਅਦ ਇੱਥੇ ਕਿਹਾ।

ਮੀਟਿੰਗ ਦੌਰਾਨ, ਜਾਖੜ ਨੇ ਪੰਜਾਬ ਦੇ ਵਪਾਰ ਅਤੇ ਕਾਰੋਬਾਰ ਨੂੰ ਇਸ ਸੰਘਰਸ਼ ਦੌਰਾਨ ਹੋਏ ਨੁਕਸਾਨ ਨੂੰ ਘਟਾਉਣ ਲਈ ਕੇਂਦਰ ਤੋਂ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ ਵੀ ਉਠਾਈ, ਜਿਸਦਾ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਸਮੇਤ ਮੀਟਿੰਗ ਵਿੱਚ ਮੌਜੂਦ ਸਾਰੇ ਆਗੂਆਂ ਨੇ ਸਵਾਗਤ ਕੀਤਾ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਜਾਖੜ ਨੇ ਕਿਹਾ, “ਪੰਜਾਬ ਦੀ ਅਗਲੀ ਸਥਿਤੀ ਨੂੰ ਵੇਖਦਿਆਂ, ਅਸੀਂ ਹਰ ਜੰਗ ਵਿੱਚ ਬਹੁਤ ਕੁਝ ਕੁਰਬਾਨ ਕੀਤਾ ਹੈ। ਪੰਜਾਬ ਨੇ ਬਹੁਤ ਕੁਝ ਸਹਿਣ ਕੀਤਾ ਹੈ ਅਤੇ ਹਰ ਅਜਿਹੇ ਸੰਘਰਸ਼ ਵਿੱਚ ਜਾਨ-ਮਾਲ ਦੇ ਨੁਕਸਾਨ ਤੋਂ ਇਲਾਵਾ ਸਾਡੇ ਵਪਾਰ ਅਤੇ ਕਾਰੋਬਾਰ ਨੂੰ ਵੀ ਨੁਕਸਾਨ ਹੁੰਦਾ ਹੈ, ਜਿਸ ਲਈ ਸਾਡੇ ਨੁਕਸਾਨ ਨੂੰ ਘਟਾਉਣ ਅਤੇ ਪੰਜਾਬ ਦੀ ਮਦਦ ਲਈ ਇੱਕ ਪੈਕੇਜ ਦੀ ਲੋੜ ਹੈ।”
ਇੱਕ ਸਵਾਲ ਦੇ ਜਵਾਬ ਵਿੱਚ, ਜਾਖੜ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਤਾਂ ਜੋ ਪਾਕਿਸਤਾਨ ਵੱਲੋਂ ਸਾਡੀ ਸਰਹੱਦ ਵਿੱਚ ਅੱਤਵਾਦੀਆਂ ਨੂੰ ਭੇਜਣ ਦੀ ਕਿਸੇ ਵੀ ਹੋਰ ਕੋਸ਼ਿਸ਼ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ, “ਸਾਨੂੰ ਸੁਚੇਤ ਰਹਿਣਾ ਚਾਹੀਦਾ ਹੈ ਤਾਂ ਜੋ ਸਰਹੱਦ ਪਾਰੋਂ ਅਜਿਹੀ ਕੋਈ ਗਤੀਵਿਧੀ ਦੁਬਾਰਾ ਨਾ ਵਾਪਰੇ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

Leave a Reply

Your email address will not be published. Required fields are marked *