ਬਾਜਵਾ ਨੇ ਭਾਰਤ-ਪਾਕਿਸਤਾਨ ਜੰਗਬੰਦੀ ਦਾ ਕੀਤਾ ਸਵਾਗਤ

ਚੰਡੀਗੜ੍ਹ, 10 ਮਈ (ਖ਼ਬਰ ਖਾਸ ਬਿਊਰੋ)

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸ੍ਰੀ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਭਾਰਤ ਅਤੇ ਪਾਕਿਸਤਾਨ ਦਰਮਿਆਨ ਜੰਗਬੰਦੀ ਦਾ ਸਵਾਗਤ ਕਰਦਿਆਂ ਇਸ ਨੂੰ ਖੇਤਰ ਵਿੱਚ ਸ਼ਾਂਤੀ ਦੀ ਦਿਸ਼ਾ ਵਿੱਚ ਇੱਕ ਸਕਾਰਾਤਮਕ ਕਦਮ ਦੱਸਿਆ।

“ਮੈਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗਬੰਦੀ ਸਮਝੌਤੇ ਦਾ ਸਵਾਗਤ ਕਰਦਾ ਹਾਂ। ਸਰਹੱਦਾਂ ‘ਤੇ ਸ਼ਾਂਤੀ ਦੋਵਾਂ ਦੇਸ਼ਾਂ ਦੇ ਹਿੱਤ ਵਿੱਚ ਹੈ, ਖਾਸ ਕਰਕੇ ਪੰਜਾਬ ਦੇ ਲੋਕਾਂ ਲਈ ਜੋ ਪਾਕਿਸਤਾਨ ਨਾਲ 553 ਕਿਲੋਮੀਟਰ ਦੀ ਸਰਹੱਦ ਸਾਂਝੀ ਕਰਦਾ ਹੈ। ਇਨ੍ਹਾਂ ਖੇਤਰਾਂ ਵਿੱਚ ਸਥਿਰਤਾ ਸਿਰਫ ਕੂਟਨੀਤੀ ਦਾ ਮਾਮਲਾ ਨਹੀਂ ਹੈ, ਬਲਕਿ ਸਾਡੇ ਸਰਹੱਦੀ ਭਾਈਚਾਰਿਆਂ ਦੀ ਖੁਸ਼ਹਾਲੀ ਅਤੇ ਸੁਰੱਖਿਆ ਲਈ ਜ਼ਰੂਰੀ ਹੈ।”

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਇਸ ਪਹਿਲ ਕਦਮੀ ਦੀ ਸ਼ਲਾਘਾ ਕਰਦਿਆਂ ਬਾਜਵਾ ਨੇ ਜ਼ੋਰ ਦੇ ਕੇ ਕਿਹਾ ਕਿ ਰਾਸ਼ਟਰੀ ਸੁਰੱਖਿਆ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਭਾਰਤ ਹਮੇਸ਼ਾ ਸ਼ਾਂਤੀਪੂਰਨ ਗੱਲਬਾਤ ਲਈ ਖੜ੍ਹਾ ਰਿਹਾ ਹੈ ਪਰ ਅੱਤਵਾਦ ਅਤੇ ਸਰਹੱਦ ਪਾਰ ਘੁਸਪੈਠ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸ਼ਾਂਤੀ ਸਾਡੀ ਰਾਸ਼ਟਰੀ ਸੁਰੱਖਿਆ ਦੀ ਕੀਮਤ ‘ਤੇ ਨਹੀਂ ਆ ਸਕਦੀ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਸ਼ਾਂਤੀ ਪ੍ਰਕਿਰਿਆ ਨੂੰ ਜਾਰੀ ਰੱਖਣਾ ਹੈ ਤਾਂ ਪਾਕਿਸਤਾਨ ਨੂੰ ਆਪਣੀ ਧਰਤੀ ‘ਤੇ ਅੱਤਵਾਦੀ ਢਾਂਚੇ ਨੂੰ ਖਤਮ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਬਾਜਵਾ ਨੇ ਕਿਹਾ ਕਿ ਮੈਂ ਸ਼ਾਂਤੀ ਲਈ ਸਾਰੇ ਯਤਨਾਂ ਦਾ ਸਮਰਥਨ ਕਰਦਾ ਹਾਂ ਪਰ ਇਹ ਵੀ ਮਹੱਤਵਪੂਰਨ ਹੈ ਕਿ ਪਾਕਿਸਤਾਨ ਇਹ ਯਕੀਨੀ ਬਣਾਏ ਕਿ ਉਸ ਦੀ ਧਰਤੀ ਤੋਂ ਕਿਸੇ ਵੀ ਅੱਤਵਾਦੀ ਢਾਂਚੇ ਨੂੰ ਕੰਮ ਕਰਨ ਦੀ ਆਗਿਆ ਨਾ ਦਿੱਤੀ ਜਾਵੇ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਸ਼ਾਂਤੀਪੂਰਨ ਸਰਹੱਦ ਦੇ ਸੰਭਾਵਿਤ ਲਾਭਾਂ ‘ਤੇ ਚਾਨਣਾ ਪਾਉਂਦਿਆਂ ਬਾਜਵਾ ਨੇ ਕਿਹਾ, “ਸਥਿਰ ਸਰਹੱਦ ਦਾ ਮਤਲਬ ਹੈ ਸਾਡੇ ਕਿਸਾਨਾਂ, ਵਪਾਰੀਆਂ ਅਤੇ ਸਰਹੱਦੀ ਖੇਤਰਾਂ ਵਿੱਚ ਰਹਿਣ ਵਾਲੇ ਪਰਿਵਾਰਾਂ ਲਈ ਬਿਹਤਰ ਜ਼ਿੰਦਗੀ।

ਬਾਜਵਾ ਨੇ ਸਾਰੇ ਹਿੱਤਧਾਰਕਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਅਤੇ ਸਰਹੱਦ ‘ਤੇ ਰਹਿਣ ਵਾਲੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਦੇ ਹੋਏ ਸ਼ਾਂਤੀ, ਗੱਲਬਾਤ ਅਤੇ ਆਪਸੀ ਸਤਿਕਾਰ ਲਈ ਵਚਨਬੱਧ ਰਹਿਣ।

Leave a Reply

Your email address will not be published. Required fields are marked *