ਚੀਮਾ ਅਤੇ ਅਰੋੜਾ ਨੇ ਪਾਕਿਸਤਾਨ ਵੱਲੋਂ ਕੀਤੇ ਗਏ ਨਿੰਦਣਯੋਗ ਹਮਲੇ ਦੇ ਪੀੜਤਾਂ ਨਾਲ ਕੀਤੀ ਮੁਲਾਕਾਤ

ਲੁਧਿਆਣਾ, 10 ਮਈ (ਖ਼ਬਰ ਖਾਸ ਬਿਊਰੋ)

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨਾਲ ਅੱਜ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਪਾਕਿਸਤਾਨ ਵੱਲੋਂ ਕੀਤੇ ਗਏ ਨਿੰਦਣਯੋਗ ਹਮਲੇ ਵਿੱਚ ਜ਼ਖਮੀ ਹੋਏ ਨਾਗਰਿਕਾਂ ਦੀ ਸਿਹਤ ਬਾਰੇ ਜਾਨਣ ਲਈ ਦਯਾਨੰਦ ਮੈਡੀਕਲ ਕਾਲਜ (ਡੀਐਮਸੀ) ਦਾ ਦੌਰਾ ਕੀਤਾ। ਇਹਨਾਂ ਆਗੂਆਂ ਨੇ ਪ੍ਰਭਾਵਿਤ ਪਰਿਵਾਰਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਹਮਲੇ ਦੀ ਨਿੰਦਾ ਕੀਤੀ।ਜ਼ਖਮੀਆਂ ਨੂੰ ਹਮਲੇ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਇਸ ਸਮੇਂ ਡੀ.ਐਮ.ਸੀ. ਵਿੱਚ ਵਿਆਪਕ ਡਾਕਟਰੀ ਦੇਖਭਾਲ ਦਿੱਤੀ ਜਾ ਰਹੀ ਹੈ।

ਹੋਰ ਪੜ੍ਹੋ 👉  ਪੇਂਡੂ ਆਬਾਦੀ ਨੂੰ ਮਿਲੇਗਾ ਪੀਣ ਵਾਲਾ ਸਾਫ ਪਾਣੀ,ਸਰਕਾਰ 315 ਕਰੋੜ ਰੁਪਏ ਦੀਆਂ ਦੋ ਅਹਿਮ ਯੋਜਨਾਵਾਂ ਕਰੇਗੀ ਸ਼ੁਰੂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਖਮੀ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਡੂੰਘੀ ਚਿੰਤਾ ਪ੍ਰਗਟਾਈ ਅਤੇ ਉਨ੍ਹਾਂ ਨੂੰ ਇਸ ਚੁਣੌਤੀਪੂਰਨ ਸਮੇਂ ਦੌਰਾਨ ਪੰਜਾਬ ਸਰਕਾਰ ਦੇ ਅਟੁੱਟ ਸਮਰਥਨ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਹਮਲੇ ਦੀ ਸਖ਼ਤ ਨਿੰਦਾ ਕਰਦੇ ਹੋਏ ਕਿਹਾ ਕਿ ਬੇਕਸੂਰ ਨਾਗਰਿਕਾਂ ਵਿਰੁੱਧ ਅਜਿਹੀਆਂ ਕਾਇਰਤਾਪੂਰਨ ਕਾਰਵਾਈਆਂ ਪੂਰੀ ਤਰ੍ਹਾਂ ਅਸਵੀਕਾਰਨਯੋਗ ਹਨ ਅਤੇ ਇਸ ਲਈ ਸਖ਼ਤ ਜਵਾਬੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਪਾਕਿਸਤਾਨ ਦੀਆਂ ਕਾਰਵਾਈਆਂ ਨਿੰਦਣਯੋਗ ਕਰਾਰਦਿਆਂ ਸਖ਼ਤ ਸ਼ਬਦਾਂ ਵਿੱਚ ਇਸਦੀ ਨਿੰਦਾ ਕੀਤੀ।

ਸੰਸਦ ਮੈਂਬਰ ਸੰਜੀਵ ਅਰੋੜਾ ਨੇ ਵੀ ਇਸੇ ਭਾਵਨਾ ਨੂੰ ਦੁਹਰਾਇਆ ਅਤੇ ਕਿਹਾ ਕਿ ਪੰਜਾਬ ਸਰਕਾਰ ਪੀੜਤਾਂ ਦੀ ਸਹਾਇਤਾ ਲਈ ਸਾਰੇ ਜ਼ਰੂਰੀ ਕਦਮ ਚੁੱਕ ਰਹੀ ਹੈ। ਦੋਵਾਂ ਆਗੂਆਂ ਨੇ ਹਸਪਤਾਲ ਅਧਿਕਾਰੀਆਂ ਨਾਲ ਵੀ ਮੁਲਾਕਾਤ ਕਰਕੇ ਪੀੜਤਾਂ ਨੂੰ ਦਿੱਤੀ ਜਾ ਰਹੀ ਡਾਕਟਰੀ ਦੇਖਭਾਲ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੂੰ ਡੀ.ਐਮ.ਸੀ. ਲੁਧਿਆਣਾ ਵਿਖੇ ਜ਼ਖਮੀਆਂ ਨੂੰ ਦਿੱਤੇ ਜਾ ਰਹੇ ਡਾਕਟਰੀ ਇਲਾਜ ਬਾਰੇ ਜਾਣੂ ਕਰਵਾਇਆ ਗਿਆ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਜੰਗ ਦੇ ਸਿਪਾਹੀ ਬਣਨ ਦਾ ਸੱਦਾ 

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ ਅਤੇ ਸਰਕਾਰ ਪੰਜਾਬ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਉਪਾਅ ਕਰ ਰਹੀ ਹੈ । ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਹਾਲਾਤ ਦਾ ਨਾਲੋਂ ਨਾਲ ਜਾਇਜ਼ਾ ਲਈ ਰਹੇ ਹਨ ਅਤੇ ਸੂਬਾ ਸਰਕਾਰ ਪ੍ਰਭਾਵਿਤ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਵਿੱਤ ਮੰਤਰੀ ਚੀਮਾ ਨੇ ਇਸ ਚੁਣੌਤੀਪੂਰਨ ਸਥਿਤੀ ਦਾ ਸਾਹਮਣਾ ਕਰਨ ਲਈ ਲੋਕਾਂ ਨੂੰ ਸ਼ਾਂਤੀ ਅਤੇ ਏਕਤਾ ਦੀ ਅਪੀਲ ਵੀ ਕੀਤੀ। ਸ. ਚੀਮਾ ਨੇ ਅੱਗੇ ਕਿਹਾ ਕਿ ਸਾਨੂੰ ਸੂਬੇ ਅਤੇ ਇਸਦੇ ਲੋਕਾਂ ਦੀ ਸੁਰੱਖਿਆ ਲਈ ਇੱਕਜੁੱਟ ਅਤੇ ਚੌਕਸ ਰਹਿਣਾ ਚਾਹੀਦਾ ਹੈ।

ਹੋਰ ਪੜ੍ਹੋ 👉  ਸਪਸ਼ਟ ਹਦਾਇਤਾਂ ਨਾ ਹੋਣ  ਕਾਰਨ ਸਕੂਲ ਮੁਖੀ ਪਰੇਸ਼ਾਨ, ਡੀ ਟੀ ਐੱਫ ਆਗੂਆਂ ਨੇ ਮੰਗੇ ਸ਼ਪਸ਼ਟ ਆਦੇਸ਼

Leave a Reply

Your email address will not be published. Required fields are marked *