ਮੁੱਖ ਕਾਰਜਕਾਰੀ ਅਫਸਰ ਸੀਵਰੇਜ ਬੋਰਡ ਖਿਲਾਫ ਚੰਡੀਗੜ੍ਹ ਵਿਖੇ ਰੋਸ ਧਰਨਾਂ 27 ਮਈ ਨੂੰ :ਵਾਹਿਦਪੁਰੀ

ਚੰਡੀਗੜ੍ਹ 14 ਮਈ (ਖਬਰ ਖਾਸ ਬਿਊਰੋ)

ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਮੀਟਿੰਗ ਵਿੱਚ ਜਰਨਲ ਸਕੱਤਰ ਫੁੰਮਣ ਸਿੰਘ ਕਾਠਗੜ੍ਹ,ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਮੌੜ, ਜਸਬੀਰ ਖੋਖਰ,ਦਰਸ਼ਨ ਚੀਮਾ, ਸੁਖਦੇਵ ਸਿੰਘ ਜਾਜਾ,ਰਾਜਪਾਲ ਲਸੋਈ, ਸੁਖਦੇਵ ਚੰਗਾਲੀ ਵਾਲਾ,ਦਰਸ਼ਨ ਸਿੰਘ ਨੰਗਲ ਸੱਤਮ ਮੋਗਾ ਅਤੇ ਹੋਰ ਸੁਬਾਈ ਆਗੂਆਂ ਨੇ ਕਿਹਾ ਕਿ ਮੀਟਿੰਗ ਵਿੱਚ ਪੰਚਾਇਤੀ ਕਰਨ ਦੇ ਨਾਂ ਤੇ ਸਰਕਾਰ ਵੱਲੋਂ ਪੇਂਡੂ ਜਲ ਸਪਲਾਈਆਂ ਨੂੰ ਪੰਚਾਇਤਾਂ ਦੇ ਹਵਾਲੇ ਕਰਨ ਕਰਨ ਦੇ ਵਿਰੁੱਧ 12 ਮਈ ਤੋਂ 30 ਮਈ ਤੱਕ ਸਰਕਲ ਪੱਧਰਾਂ ਤੇ ਰੋਸ ਧਰਨੇ ਦੇ ਕੇ ਮੰਗ ਪੱਤਰ ਦਿੱਤੇ ਜਾਣਗੇ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਇਸੇ ਤਰਾਂ 9 ਜੂਨ ਨੂੰ ਮੁੱਖ ਇੰਜੀਨੀਅਰ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਪਟਿਆਲਾ ਦਫਤਰ ਵਿਖੇ ਫੀਲਡ ਮੁਲਾਜ਼ਮ ਪੰਜਾਬ ਪੱਧਰੀ ਰੋਸ ਧਰਨਾ ਦੇਣਗੇ ਮੀਟਿੰਗ ਵਿੱਚ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੇ ਮਸਲੇ ਹੱਲ ਨਾਂ ਕਰਨ ਕਰਕੇ ਜਥੇਬੰਦੀ 27-05-2025 ਮੁੱਖ ਕਾਰਜਕਾਰੀ ਅਫਸਰ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਚੰਡੀਗੜ ਦੇ ਖਿਲਾਫ ਮੁੱਖ ਦਫਤਰ ਸੈਕਟਰ 27 ਏ ਪਲਾਟ ਨੰਬਰ 1ਬੀ ਚੰਡੀਗੜ੍ਹ ਵਿਖੇ ਰੋਸ ਧਰਨਾ ਦਿਤਾ ਜਾਵੇਗਾ।

ਜਥੇਬੰਦੀ ਆਗੂ ਕਿਸ਼ੋਰ ਚੰਦ ਗਾਜ਼ ਨੇ ਪੇੈ੍ਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਫੀਲਡ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਜਥੇਬੰਦੀ ਦੀ ਮੀਟਿੰਗ ਮੁੱਖ ਕਾਰਜਕਾਰੀ ਅਫਸਰ ਸੀਵਰੇਜ ਬੋਰਡ ਚੰਡੀਗੜ੍ਹ ਨਾਲ 12 ਦਸੰਬਰ 2024 ਨੂੰ ਅਤੇ 13 ਮਾਰਚ 2025 ਨੂੰ ਮੁੱਖ ਇੰਜਨੀਅਰ ਨਾਲ ਮੀਟਿੰਗ ਹੋਈ ਸੀ ਮੀਟਿੰਗ ਵਿੱਚ ਹੋਏ ਫੈਸਲੇ ਸਬੰਧੀ ਮੁਲਾਜ਼ਮਾਂ ਦੇ ਮਸਲੇ ਹੱਲ ਨਹੀਂ ਹੋਏ ਨਾਂ ਹੀ ਮੀਟਿੰਗਾਂ ਦੀ ਕੋਈ ਪ੍ਰੋਸੀਡਿੰਗ ਜਾਰੀ ਕੀਤੀ ਗਈ ਹੈ ਤਾਂ ਜੋ ਮੁੱਖ ਦਫਤਰ ਦੀਆਂ ਜਾਰੀ ਹਦਾਇਤਾਂ ਨੂੰ ਦੇਖਦੇ ਹੋਏ ਸਰਕਲ ਪੱਧਰਾਂ ਦੇ ਉੱਤੇ ਫੀਲਡ ਮੁਲਾਜ਼ਮਾਂ ਦੇ ਕੰਮ ਹੋ ਸਕਣ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਆਗੂਆਂ ਨੇ ਕਿਹਾ ਕਿ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾਂ ,ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾਂ,ਮਹਿਕਮਾ ਸੀਵਰੇਜ ਬੋਰਡ ਦੇ ਸਰਵਿਸ ਰੂਲ ਬਣਾਏ ਜਾਣ,ਦਰਜਾ ਚਾਰ ਫੀਲਡ ਕਰਮਚਾਰੀਆਂ ਤੇ ਪ੍ਰਮੋਸ਼ਨ ਚੈਨਲ ਲਾਗੂ ਕੀਤਾ ਜਾਵੇ, ਕੰਨਟੈਕਟ ਕਰਮਚਾਰੀਆਂ ਦੀਆਂ ਉਜਰਤਾਂ ਵਿੱਚ ਵਾਧਾ ਕੀਤਾ ਜਾਵੇ ਅਤੇ ਫੀਲਡ ਵਿੱਚ ਕੰਟਰੈਕਟ, ਰੈਗੂਲਰ ਕਰਮਚਾਰੀਆਂ ਨੂੰ ਤਨਖਾਹਾਂ ਪਹਿਲ ਦੇ ਅਧਾਰ ਤੇ ਦੇਣ ਦਾ ਪ੍ਰਬੰਧ ਕਰਨਾਂ, ਰਿਟਾਇਰਡ ਕਰਮਚਾਰੀਆਂ ਦੇ ਬਕਾਏ ਦੇਣਾ,ਖਾਲੀ ਪੋਸਟਾਂ ਭਰੀਆਂ ਜਾਣ, ਠੇਕੇਦਾਰੀ ਸਿਸਟਮ ਬੰਦ ਕਰਕੇ ਰੈਗੂਲਰ ਭਰਤੀ ਕਰਨਾਂ ਆਦਿ ਮੰਗ ਪੱਤਰ ਵਿੱਚ ਦਰਜ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ ਇਸ ਲਈ 27-07-2025 ਨੂੰ ਮੁੱਖ ਦਫਤਰ ਚੰਡੀਗੜ੍ਹ ਵਿਖੇ ਰੋਸ ਧਰਨਾ ਦਿੱਤਾ ਜਾਵੇਗਾ ਜਿਸ ਵਿੱਚ ਪੰਜਾਬ ਤੋਂ ਫੀਲਡ ਮੁਲਾਜ਼ਮ ਵੱਡੀ ਗਿਣਤੀ ਵਿੱਚ ਇਸ ਰੋਸ ਧਰਨੇ ਵਿੱਚ ਸ਼ਾਮਿਲ ਹੋਣਗੇ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

Leave a Reply

Your email address will not be published. Required fields are marked *