ਜ਼ਹਿਰੀਲੀ ਸ਼ਰਾਬ ਦੀ ਤ੍ਰਾਸਦੀ ਨੇ ‘ਆਪ’ ਦੀ ਨਸ਼ਾ ਮੁਕਤੀ ਯਾਤਰਾ ਦੀ ਪੋਲ ਖੋਲ੍ਹੀ – ਬਾਜਵਾ

ਚੰਡੀਗੜ੍ਹ, 16 ਮਈ (ਖ਼ਬਰ ਖਾਸ ਬਿਊਰੋ)

ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਯਾਤਰਾ ‘ਤੇ ਨਿਸ਼ਾਨਾ ਸਾਧਦੇ ਹੋਏ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ‘ਆਪ’ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪਹਿਲਾਂ ਹੀ ਤਮਾਸ਼ਾ ਸਾਬਤ ਹੋ ਚੁੱਕੀ ਹੈ ਅਤੇ ਇਕ ਨਵਾਂ ਨਾਟਕ ਲੈ ਕੇ ਆਈ ਹੈ।

ਉਨ੍ਹਾਂ ਕਿਹਾ ਕਿ ਮਜੀਠਾ ਜ਼ਹਿਰੀਲੀ ਸ਼ਰਾਬ ਦੀ ਤ੍ਰਾਸਦੀ, ਜਿਸ ਨੇ ਹੁਣ ਤੱਕ 27 ਲੋਕਾਂ ਦੀ ਜਾਨ ਲੈ ਲਈ ਹੈ, ਨੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ‘ਆਪ’ ਸਰਕਾਰ ਦੇ ਖੋਖਲੇ ਵਾਅਦੇ ਨੂੰ ਨੰਗਾ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਵਾਂਸ਼ਹਿਰ ਤੋਂ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕਰ ਰਹੇ ਹਨ। ਹਾਲਾਂਕਿ, ‘ਆਪ’ ਦੇ ਦੋਵੇਂ ਆਗੂ ਤੈਅ ਕੀਤੀ ਸਮਾਂ ਸੀਮਾ ਦੇ ਅੰਦਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੇ ਹਨ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਉਨ੍ਹਾਂ ‘ਤੇ ਭਰੋਸਾ ਕਿਉਂ ਕਰਨ।

ਹੋਰ ਪੜ੍ਹੋ 👉  ਗੱਤਕਾ ਪੀਥੀਅਨ ਖੇਡਾਂ ਚ ਸ਼ਾਮਲ - ਕੌਮਾਂਤਰੀ ਮੁਕਾਬਲੇ ਹੋਣਗੇ ਅਗਲੇ ਸਾਲ : ਬਿਜੇਂਦਰ ਗੋਇਲ

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਕੇਜਰੀਵਾਲ ਨੇ ਸਰਕਾਰ ਬਣਨ ਦੇ ਤਿੰਨ ਤੋਂ ਚਾਰ ਮਹੀਨਿਆਂ ਦੇ ਅੰਦਰ ਪੰਜਾਬ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ 2024 ਦੇ ਆਜ਼ਾਦੀ ਦਿਵਸ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਵਾਅਦਾ ਕੀਤਾ। ਕੀ ਉਨ੍ਹਾਂ ਨੇ ਪੰਜਾਬ ਵਿਚੋਂ ਨਸ਼ਿਆਂ ਦਾ ਖ਼ਾਤਮਾ ਕਰ ਦਿੱਤਾ ਹੈ? ਇਸ ਦਾ ਜਵਾਬ ਹਰ ਪੰਜਾਬੀ ਜਾਣਦਾ ਹੈ। ਇਸ ਦੌਰਾਨ ਪੰਜਾਬ ਦੇ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਇੱਕ ਹੋਰ ਸਮਾਂ ਸੀਮਾ ਤੈਅ ਕੀਤੀ ਹੈ।

ਹੋਰ ਪੜ੍ਹੋ 👉  ਹੱਥ ਦੀ ਬਜਾਏ ਹੁਣ ਮਸ਼ੀਨਾਂ ਨਾਲ ਹੋਵੇਗੀ ਸੀਵਰੇਜ ਦੀ ਸਫ਼ਾਈ, ਉੱਨਤ ਉਪਕਰਨ ਅਪਣਾਉਣ ਵਾਲਾ ਪੰਜਾਬ ਮੋਹਰੀ ਸੂਬਾ ਬਣਿਆ

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਉੱਚ ਲੀਡਰਸ਼ਿਪ ਨੇ ਅਜੇ ਤੱਕ ਅੰਮ੍ਰਿਤਸਰ ਉੱਤਰੀ ਤੋਂ ਪਾਰਟੀ ਦੇ ਆਪਣੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਲਾਏ ਗਏ ਦੋਸ਼ਾਂ ਦਾ ਖੰਡਨ ਨਹੀਂ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਸਰਕਾਰ ਦੇ ਰਾਜ ਵਿੱਚ ਮਾਫ਼ੀਆ-ਪੁਲਿਸ ਗੱਠਜੋੜ ਖੁੱਲ ਕੇ ਚੱਲ ਰਿਹਾ ਹੈ। ਸ਼ਰਾਬ ਮਾਫ਼ੀਆ ਨੂੰ ਸਰਕਾਰ ਦਾ ਹਿੱਸਾ ਬਣਾ ਦਿੱਤਾ ਗਿਆ ਹੈ ਅਤੇ ਹੁਣ ਉਹ ਸ਼ੋਅ ਚਲਾ ਰਹੇ ਹਨ।

ਬਾਜਵਾ ਨੇ ਕਿਹਾ ਕਿ ਜ਼ਮੀਨੀ ਪੱਧਰ ‘ਤੇ ਕੰਮ ਕਰਨ ਦੀ ਬਜਾਏ ‘ਆਪ’ ਸਰਕਾਰ ਫੈਂਸੀ ਨਾਵਾਂ ਨਾਲ ਮੁਹਿੰਮ ਚਲਾ ਕੇ ਪੀਆਰ ਖੱਟਣ ‘ਚ ਵਿਸ਼ਵਾਸ ਰੱਖਦੀ ਹੈ। ਨਸ਼ਾ ਮੁਕਤੀ ਯਾਤਰਾ ਸਪਸ਼ਟ ਤੌਰ ‘ਤੇ ਮੀਡੀਆ ਦੀ ਸੁਰਖ਼ੀਆਂ ਖੱਟਣ ਲਈ ਪੇਸ਼ ਕੀਤੀ ਗਈ ਹੈ।

ਹੋਰ ਪੜ੍ਹੋ 👉  ਸਿਹਤ ਮੰਤਰੀ ਨੇ 46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਨੂੰ ਦਿਖਾਈ ਝੰਡੀ

Leave a Reply

Your email address will not be published. Required fields are marked *