ਦੂਜੀ ਨੈਸ਼ਨਲ ਲੋਕ ਅਦਾਲਤ 24 ਮਈ ਨੂੰ

ਰੂਪਨਗਰ, 17 ਮਈ ( ਖ਼ਬਰ ਖਾਸ ਬਿਊਰੋ)
 ਕਾਰਜਕਾਰੀ ਚੇਅਰਮੈਨ, ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਭਾਰਤ-ਪਾਕਿਸਤਾਨ ਸਰਹੱਦ ‘ਤੇ ਵਧਦੇ ਤਣਾਅ ਅਤੇ ਗੜਬੜ ਦੀ ਸੰਭਾਵਨਾ ਨੂੰ ਦੇਖਦੇ ਹੋਏ 10 ਮਈ 2025 ਨੂੰ ਹੋਣ ਰੂਪਨਗਰ ਜ਼ਿਲ੍ਹੇ ਵਿੱਚ ਹੋਣ ਵਾਲੀ ਦੂਜੀ ਰਾਸ਼ਟਰੀ ਲੋਕ ਅਦਾਲਤ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਸੀ, ਪਰ ਹੁਣ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਅਥਾਰਟੀ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ ਦੀ ਅਗਵਾਈ ਹੇਠ ਜ਼ਿਲ੍ਹਾ ਅਦਾਲਤਾਂ ਰੂਪਨਗਰ, ਨੰਗਲ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ 24 ਮਈ 2025 ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।
ਇਸ ਕੌਮੀ ਲੋਕ ਅਦਾਲਤ ਵਿੱਚ ਟ੍ਰੈਫਿਕ ਚਲਾਨ, ਬੈਂਕਾ ਨਾਲ ਸਬੰਧਤ ਕੇਸ, ਟੈਲੀਫੌਨ ਕੰਪਨੀਆਂ, ਬੀਮਾ ਕੰਪਨੀਆ, ਬਿਜਲੀ ਪਾਣੀ ਦੇ ਕੇਸ ਅਤੇ ਹਰ ਪ੍ਰਕਾਰ ਦੇ ਦੀਵਾਨੀ ਅਤੇ ਸਮਝੋਤੇਯੋਗ ਫੌਜਦਾਰੀ ਕੇਸ ਨਿਪਟਾਰੇ ਲਈ ਰੱਖੇ ਜਾਣਗੇ ਅਤੇ ਪ੍ਰੀ ਲੀਟੀਗੇਟਿਵ ਕੇਸ ਜਿਹੜੇ ਅਦਾਲਤਾਂ ਵਿੱਚ ਲੰਬਿਤ ਨਹੀਂ ਹਨ, ਵੀ ਸਮਝੌਤੇ ਲਈ ਲਗਾਏ ਜਾਣਗੇ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਅਮਨਦੀਪ ਕੌਰ ਨੇ ਦੱਸਿਆ ਕਿ ਲੋਕ ਅਦਾਲਤ ਦੇ ਫੈਂਸਲੇ ਦੀ ਕੋਈ ਵੀ ਅਪੀਲ ਜਾਂ ਦਲੀਲ ਨਹੀਂ ਹੁੰਦੀ ਲੋਕ ਅਦਾਲਤ ਦੇ ਫੈਂਸਲਾ ਸਥਾਈ ਹੁੰਦਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਲੋਕ ਅਦਾਲਤ ਵਿੱਚ ਕੇਸ ਲਗਵਾਉਣ ਨਾਲ ਜਿਥੇ ਸਮੇਂ ਦੀ ਬੱਚਤ ਹੁੰਦੀ ਹੈ, ਉਥੇ ਹੀ ਧਨ ਦੀ ਵੀ ਬੱਚਤ ਹੁੰਦੀ ਹੈ। ਉਨ੍ਹਾਂ ਨੇ ਆਮ ਜਨਤਾ ਨੂੰ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।
ਜਲੰਧਰ ਵਿਚ ਲੱਗੇਗੀ ਲੋਕ ਅਦਾਲਤ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 24 ਮਈ 2025 ਨੂੰ ਜੁਡੀਸ਼ੀਅਲ ਅਦਾਲਤਾਂ ਜਲੰਧਰ, ਨਕੋਦਰ ਅਤੇ ਫਿਲੌਰ ਵਿਖੇ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ, ਜਿਥੇ ਲੰਬਿਤ ਸਿਵਲ ਅਤੇ ਫੌਜਦਾਰੀ ਦੇ ਸਮਝੌਤਾ ਹੋ ਸਕਣ ਵਾਲੇ ਕੇਸਾਂ ਅਤੇ ਹੋਰ ਸੰਸਥਾਵਾ ਜਿਵੇਂ ਬੈਂਕਾਂ, ਬਿਜਲੀ ਵਿਭਾਗ, ਵਿੱਤੀ ਸੰਸਥਾਨਾਂ ਦੇ ਪ੍ਰੀਲਿਟੀਗੇਟਿਵ ਕੇਸਾਂ ਦਾ ਫੈਸਲਾ ਰਾਜ਼ੀਨਾਮੇ ਰਾਹੀਂ ਕਰਵਾਉਣ ਲਈ ਸੁਣਵਾਈ ਕੀਤੀ ਜਾਵੇਗੀ।

ਹੋਰ ਪੜ੍ਹੋ 👉  ਗੱਤਕਾ ਪੀਥੀਅਨ ਖੇਡਾਂ ਚ ਸ਼ਾਮਲ - ਕੌਮਾਂਤਰੀ ਮੁਕਾਬਲੇ ਹੋਣਗੇ ਅਗਲੇ ਸਾਲ : ਬਿਜੇਂਦਰ ਗੋਇਲ

ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਨਿਰਭਉ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੌਮੀ ਲੋਕ ਅਦਾਲਤ ਪਹਿਲਾਂ 10 ਮਈ 2025 ਨੂੰ ਲਗਾਈ ਜਾਣੀ ਸੀ, ਜਿਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ ਅਤੇ ਹੁਣ ਇਹ 24 ਮਈ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਦੇ ਖਿਲਾਫ਼ ਕਿਤੇ ਵੀ ਅਪੀਲ ਨਹੀਂ ਕੀਤੀ ਜਾ ਸਕਦੀ।

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਰਾਹੁਲ ਕੁਮਾਰ ਆਜ਼ਾਦ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਬੈਂਕ ਅਧਿਕਾਰੀਆਂ, ਬੀਮਾ ਕੰਪਨੀਆਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਵੱਖ-ਵੱਖ ਕੋਰਟਾਂ ਵਿੱਚ ਚਲਦੇ ਕੇਸਾਂ ਅਤੇ ਅਜਿਹੇ ਪ੍ਰੀ-ਲਿਟਿਗੇਟਿਵ ਕੇਸ ਜਿਹੜੇ ਅਜੇ ਅਦਾਲਤਾਂ ਵਿੱਚ ਦਾਇਰ ਨਹੀਂ ਹੋਏ ਹਨ, ਦਾ ਰਾਜ਼ੀਨਾਮੇ ਰਾਹੀਂ ਨਿਪਟਾਰਾ ਕਰਵਾਉਣ ਲਈ ਕੇਸ ਉਨ੍ਹਾਂ ਨੂੰ ਭੇਜਣ ਲਈ ਪ੍ਰੇਰਿਤ ਕੀਤਾ ਗਿਆ ਹੈ ਤਾਂ ਜੋ ਅਜਿਹੇ ਕੇਸਾਂ ਦਾ ਨਿਪਟਾਰਾ ਵੀ 24 ਮਈ ਦੀ ਲੋਕ ਅਦਾਲਤ ਵਿੱਚ ਕੀਤਾ ਜਾ ਸਕੇ।

ਹੋਰ ਪੜ੍ਹੋ 👉  ਘਟੀਆ ਦਰਜੇ ਦੀ ਨਾਰਮਲ ਸਲਾਈਨ ਸਪਲਾਈ ਕਰਨ ਦੇ ਦੋਸ਼ ਹੇਠ ਕੈਪਟੈਬ ਬਾਇਓਟੈਕ ਕੰਪਨੀ ‘ਤੇ 3 ਸਾਲਾਂ ਲਈ ਲਗਾਈ ਰੋਕ

ਸੀ.ਜੇ.ਐੱਮ. ਨੇ ਜਿਨ੍ਹਾਂ ਧਿਰਾਂ ਨੂੰ 10.05.2025 ਨੂੰ ਮੁਲਤਵੀ ਹੋਈ ਲੋਕ ਅਦਾਲਤ ਤੋਂ ਬਾਅਦ ਆਪਣੇ ਕੇਸ ਦਾ ਨਿਪਟਾਰਾ ਕਰਾਉਣ ਲਈ 17.05.2025 ਦੀ ਤਾਰੀਕ ਦੇ ਸੰਮਨ ਜਾਰੀ ਹੋਏ ਹਨ, ਉਨ੍ਹਾਂ ਨੂੰ ਵੀ ਆਪਣੇ ਕੇਸ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਾਉਣ ਲਈ 24 ਮਈ ਨੂੰ ਹਾਜ਼ਰ ਹੋਣ ਦੀ ਅਪੀਲ ਕੀਤੀ। ਰਾਸ਼ਟਰੀ ਲੋਕ ਅਦਾਲਤ ਲਈ ਸਥਾਨ ਅਤੇ ਸਮਾਂ ਪਹਿਲਾਂ ਵਾਲਾ ਹੀ ਰਹੇਗਾ।

Leave a Reply

Your email address will not be published. Required fields are marked *