ਵਿਦਿਆਰਥੀਆਂ ਨੂੰ ਪਲਾਸਟਿਕ ਪ੍ਰਦੂਸ਼ਣ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ’ਚ ਯੋਗਦਾਨ ਪਾਉਣ ਲਈ ਪ੍ਰੇਰਿਆ

ਜਲੰਧਰ, 17 ਮਈ (ਖ਼ਬਰ ਖਾਸ ਬਿਊਰੋ)

 ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.), ਖੇਤਰੀ ਦਫ਼ਤਰ-1, ਜਲੰਧਰ ਵੱਲੋਂ ਵਿਸ਼ਵ ਵਾਤਾਵਰਣ ਦਿਵਸ-2025 ਮੌਕੇ ਸਥਾਨਕ ਲਾਰੈਂਸ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ।ਐਕਸੀਅਨ ਸੰਦੀਪ ਕੁਮਾਰ ਨੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਮੁੱਖ ਮਹਿਮਾਨ ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਸਾਲ ਦਾ ਵਿਸ਼ਾ ਨੌਜਵਾਨ ਪੀੜ੍ਹੀ ਨੂੰ ਪਲਾਸਟਿਕ ਦੇ ਨੁਕਸਾਨਦੇਹ ਪ੍ਰਭਾਵਾਂ ਅਤੇ ਇਸਦੀ ਵਰਤੋਂ ਨੂੰ ਘਟਾਉਣ ਦੇ ਤਰੀਕਿਆਂ ਬਾਰੇ ਜਾਗਰੂਕ ਕਰਨ ‘ਤੇ ਕੇਂਦਰਿਤ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਣ-ਯੋਧੇ ਬਣਨ ਦੀ ਅਪੀਲ ਕਰਦਿਆਂ ਪਲਾਸਟਿਕ ਪ੍ਰਦੂਸ਼ਣ ਨੂੰ ਰੋਕਣ ਲਈ ਚੁੱਕੇ ਜਾ ਰਹੇ ਉਪਰਾਲਿਆਂ ਵਿੱਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਪ੍ਰੋਗਰਾਮ ਦੀ ਸ਼ੁਰੂਆਤ ਐਸ.ਡੀ.ਓ. ਮਨਪ੍ਰੀਤ ਸਿੰਘ ਜੌੜਾ ਦੇ ਭਾਸ਼ਣ ਨਾਲ ਹੋਈ। ਉਪਰੰਤ ਜੇ.ਈ. ਹਰਪ੍ਰੀਤ ਸਿੰਘ ਬੱਲ ਅਤੇ ਐਸ.ਡੀ.ਓ. ਮਨਰਾਜ ਸਿੰਘ ਰੰਧਾਵਾ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਾਂ ਅਤੇ ਵਾਤਾਵਰਣ ਦੀ ਰੱਖਿਆ ਵਿੱਚ ਇਸਦੀ ਭੂਮਿਕਾ ਬਾਰੇ ਸੰਖੇਪ ਜਾਣਕਾਰੀ ਦਿੱਤੀ। ਐਸ.ਡੀ.ਓ. ਮਨਵਿੰਦਰ ਸਿੰਘ ਹੁੰਦਲ ਨੇ ਵਿਸਥਾਰਿਤ ਪੇਸ਼ਕਾਰੀ ਦਿੰਦਿਆਂ ਵਿਦਿਆਰਥੀਆਂ ਵੱਲੋਂ ਪਲਾਸਟਿਕ ਪ੍ਰਦੂਸ਼ਣ ਨੂੰ ਰੋਕਣ ਲਈ ਚੁੱਕੇ ਜਾ ਸਕਣ ਵਾਲੇ ਵਿਹਾਰਕ ਕਦਮਾਂ ‘ਤੇ ਜ਼ੋਰ ਦਿੱਤਾ।

ਉਨ੍ਹਾਂ ਵਿਦਿਆਰਥੀਆਂ ਨੂੰ ਲਿਫਾਫੇ, ਸਟਰਾਅ ਅਤੇ ਡਿਸਪੋਜ਼ੇਬਲ ਵਰਗੇ ਇਕ ਵਾਰ ਵਰਤੋਂ ’ਚ ਆਉਣ ਵਾਲੇ ਪਲਾਸਟਿਕ ਨੂੰ ਨਾ ਵਰਤਣ ਅਤੇ ਕੱਪੜੇ ਦੇ ਥੈਲੇ, ਮੈਟਲ ਦੀਆਂ ਬੋਤਲਾਂ ਅਤੇ ਹੋਰ ਵਿਕਲਪਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਪਲਾਸਟਿਕ ਪ੍ਰਦੂਸ਼ਣ ਨੂੰ ਰੋਕਣ ਲਈ 4R ਭਾਵ ਰਿਫਊਜ਼, ਰਿਡਿਊਸ, ਰੀਯੂਜ਼ ਅਤੇ ਰੀਸਾਈਕਲ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਨੂੰ ਸਫਾਈ ਮੁਹਿੰਮਾਂ ਵਿੱਚ ਹਿੱਸਾ ਲੈਣ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਉਤਸ਼ਾਹਿਤ ਕੀਤਾ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਇਸ ਦੌਰਾਨ ਇਸ ਸਾਲ ਦੇ ਵਿਸ਼ੇ ‘ਕੌਂਬੈਟ ਪਲਾਸਟਿਕ ਪਲਿਊਸ਼ਨ’ ’ਤੇ ਡਰਾਇੰਗ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਸਿਰਜਣਾਤਮਕਤਾ ਅਤੇ ਵਾਤਾਵਰਣ ਪ੍ਰਤੀ ਚੇਤਨਾ ਦਾ ਪ੍ਰਦਰਸ਼ਨ ਕੀਤਾ। ਜੇਤੂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕਲਾਤਮਕ ਯੋਗਦਾਨ ਲਈ ਇਨਾਮ ਦਿੱਤੇ ਗਏ।

ਐਸ.ਡੀ.ਓ. ਰੋਜਰਟ ਧਮੀਜਾ ਨੇ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਨੂੰ ਉਤਸ਼ਾਹਿਤ ਕਰਨ ਵਿੱਚ ਸਕੂਲ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕੀਤੀ।

.

Leave a Reply

Your email address will not be published. Required fields are marked *