ਨੰਗਲ 17 ਮਈ (ਖ਼ਬਰ ਖਾਸ ਬਿਊਰੋ)
ਪੰਜਾਬ ਦੇ ਲੋਕਾਂ ਨੇ ਦੇਸ਼ ਦੀ ਅਜ਼ਾਦੀ ਵਿੱਚ ਕੁਰਬਾਨੀਆਂ ਦੀਆਂ ਮਿਸਾਲਾਂ ਕਾਇਮ ਕੀਤੀਆਂ ਹਨ, ਸਾਡੇ ਇਲਾਕੇ ਦੇ ਦੂਜੇ ਤੀਜੇ ਪਿੰਡ ਵਿਚ ਸ਼ਹੀਦੀ ਗੇਟ ਬਣੇ ਹੋਏ ਹਨ ਜੋ ਇਸ ਗੱਲ ਦੀ ਗਵਾਹ ਹਨ ਕਿ ਇਹ ਇਸ ਇਲਾਕੇ ਦੇ ਨੌਜਵਾਨਾਂ ਵਿੱਚ ਬੇਤਹਾਸ਼ਾ ਸੇਵਾਂ ਦੀ ਭਾਵਨਾ ਹੈ, ਪ੍ਰੰਤੂ ਸਰਕਾਰਾਂ ਦੀਆਂ ਨਲਾਇਕੀਆਂ ਤੇ ਨਾਕਾਮੀਆਂ ਕਾਰਨ ਨੋਜਵਾਨ ਨਸ਼ਿਆਂ ਦੀ ਦਲਦਲ ਵੱਲ ਵੱਧ ਗਏ ਸਨ ਜ਼ਿਨ੍ਹਾਂ ਨੂੰ ਨਸ਼ਿਆ ਤੋ ਬਾਹਰ ਕੱਢ ਕੇ ਖੇਡ ਮੈਦਾਨਾਂ ਵੱਲ ਲਿਆਉਣ ਲਈ ਪੰਜਾਬ ਸਰਕਾਰ ਉਪਰਾਲੇ ਕਰ ਰਹੀ ਹੈ। ਪੰਜਾਬ ਵਿੱਚੋਂ ਨਸ਼ੇ ਨੂੰ ਜੜ੍ਹ ਤੋ ਪੁੱਟਿਆ ਜਾਵੇਗਾ ਅਤੇ ਇਸ ਮੁਹਿੰਮ ਨੂੰ ਲੋਕ ਲਹਿਰ ਬਣਾ ਲਿਆ ਹੈ। ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾਂ ਦੌਰਾਨ ਨੌਜਵਾਨਾਂ ਤੇ ਮਹਿਲਾਵਾਂ ਦਾ ਉਤਸ਼ਾਹ ਵੇਖ ਕੇ ਇਹ ਪ੍ਰਤੀਤ ਹੋ ਰਿਹਾ ਹੈ ਕਿ ਪੰਜਾਬ ਵਿੱਚ ਹੁਣ ਨਸ਼ਿਆ ਦੇ ਸੋਦਾਗਰ ਹੋਰ ਵਧੇਰੇ ਦਿਨ ਟਿਕ ਨਹੀ ਸਕਣਗੇ। ਮਾਨ ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ 11 ਹਜ਼ਾਰ ਤੋ ਵੱਧ ਨਸ਼ਾ ਤਸਕਰਾਂ ਦੇ ਕਾਰਵਾਈ ਕੀਤੀ ਹੈ, ਜਦੋਕਿ 85 ਨਸ਼ਾ ਤਸਕਰਾਂ ਦੀਆਂ ਜਾਇਦਾਦਾ ਤੇ ਬੁਲਡੋਜਰ ਚੱਲਿਆ ਹੈ। ਜਿਲ੍ਹਾ ਰੂਪਨਗਰ ਵਿਚ ਤਕਰੀਬਨ 100 ਨਸ਼ਾ ਤਸਕਰਾਂ ਤੇ ਕਾਰਵਾਈ ਹੋਈ ਹੈ।
ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡਾਂ ਭਲਾਣ ਤੇ ਭਨਾਮ ਵਿੱਚ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਭਾਸ਼ਾ ਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਆਯੋਜਿਤ ਸਮਾਗਮਾਂ ਨੂੰ ਸੰਬੋਧਨ ਕੀਤਾ।
ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਭਲਾਣ, ਭਨਾਮ ਵਿਖੇ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਯਾਤਰਾ ਲੋਕ ਲਹਿਰ ਵਜੋਂ ਉਭਰ ਕੇ ਆਈ ਹੈ। ਪੰਜਾਬ ਸਰਕਾਰ ਦਾ ਇਕੋ-ਇਕ ਉਦੇਸ਼ ਹੈ ਹਰ ਪਿੰਡ, ਹਰ ਘਰ ਨੂੰ ਨਸ਼ਾ ਮੁਕਤ ਕਰਨਾ। ਉਨ੍ਹਾਂ ਇਹ ਵੀ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਬਹੁਤ ਸਾਰਥਿਕ ਨਤੀਜ਼ੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਨਾਲ ਮਿਲ ਕੇ ਪੰਜਾਬ ਨੂੰ ਬਰਬਾਦ ਕਰਨ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਪ੍ਰੰਤੂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਦੂਰ ਅੰਦੇਸ਼ੀ ਸੋਚ ਅਤੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਪੱਖੀ ਤੇ ਲੋਕ ਹਿੱਤ ਦੇ ਫੈਸਲੈ ਲੈ ਕੇ ਸੂਬੇ ਵਿੱਚ ਕ੍ਰਾਂਤੀ ਦੀ ਲਹਿਰ ਚਲਾਈ ਹੋਈ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮੰਤਵ ਰਾਜ ਨੂੰ ਨਸ਼ਾ ਮੁਕਤ ਕਰਨਾ ਹੈ। ਉਨ੍ਹਾਂ ਆਮ ਲੋਕਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡ ਵਿੱਚ ਨਸ਼ਾ ਮੁਕਤੀ ਯਾਤਰਾ ਵਿੱਚ ਸ਼ਾਮਲ ਹੋ ਕੇ ਆਪਣਾ ਫਰਜ਼ ਜ਼ਰੂਰ ਨਿਭਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿੱਚ ਆਪਣਾ ਯੋਗਦਾਨ ਪਾਉਣ। ਸ.ਬੈਂਸ ਨੇ ਕਿਹਾ ਕਿ ‘ਨਸ਼ਾ ਮੁਕਤੀ ਯਾਤਰਾ’ ‘ਚ ਸ਼ਾਮਲ ਹੋਣ ਉਪਰੰਤ ਨੋਜਵਾਨਾਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਜੇਕਰ ਨਸ਼ਾ ਕਰਨਾ ਹੈ ਤਾਂ ਸਿੱਖਿਆ, ਮਿਹਨਤ ਦਾ ਕਰੋ, ਜਿਸ ਦੀ ਰੰਗਤ ਪੁਸ਼ਤਾ ਤੱਕ ਰਹੇਗੀ। ਉਨ੍ਹਾਂ ਇਹ ਵੀ ਕਿਹਾ ਨਸ਼ਾ ਇਕ ਐਸੀ ਅਲਾਮਤ ਹੈ ਜਿਸ ਦਾ ਧੱਬਾ ਸਾਰੀ ਜਿੰਦਗੀ ਨਹੀਂ ਉਤਰਦਾ ਅਤੇ ਜਿੰਦਗੀ ਦੀ ਰੌਸ਼ਨੀ ਨੂੰ ਸਲਾਖਾ ਪਿੱਛੇ ਲੈ ਜਾਂਦਾ ਹੈ।
ਕੈਬਨਿਟ ਮੰਤਰੀ ਨੇ ਮੁਹਿੰਮ ਦਾ ਆਗਾਜ਼ ਕਰਦਿਆਂ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਦੀ ਦਲਦਲ ਵਿੱਚ ਫਸੇ ਨੋਜਵਾਨਾ ਨੂੰ ਇਸ ਦੀ ਚੁੰਗਲ ‘ਚੋਂ ਬਾਹਰ ਕੱਢਣ ਲਈ ਸਰਕਾਰ ਤਤਪਰ ਹੈ। ਉਨ੍ਹਾਂ ਆਮ ਲੋਕਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਇਸ ‘ਨਸ਼ਾ ਮੁਕਤੀ ਯਾਤਰਾ’ ਵਿੱਚ ਹਿੱਸੇਦਾਰ ਬਣਨ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੁੜ ਤੋਂ ਰੰਗਲਾ ਪੰਜਾਬ ਬਣਾ ਸਕੀਏ।
ਇਸ ਮੌਕੇ ਸਚਿਨ ਪਾਠਕ ਐਸਡੀ.ਐਮ, ਕੁਲਵੀਰ ਸਿੰਘ ਡੀਐਸਪੀ, ਇਸ਼ਾਨ ਚੋਧਰੀ ਬੀਡੀਪੀਓ, ਇੰਸਪੈਕਟਰ ਰੋਹਿਤ ਸ਼ਰਮਾ, ਹਿਤੇਸ਼ ਸ਼ਰਮਾ ਹਲਕਾ ਕੋਆਰਡੀਨੇਟਰ ਯੁੱਧ ਨਸ਼ਿਆ ਵਿਰੁੱਧ, ਚਮਨ ਲਾ ਸਰਪੰਚ, ਨਤਿਨ ਪੁਰੀ, ਵਿੱਕੀ ਪੁਰੀ, ਰਾਕੇਸ਼ ਸੈਣੀ, ਰਾਜੀਵ ਸ਼ਰਮਾ, ਰੋਹਿਤ ਸਹਿਜਪਾਲ, ਰਾਮ ਰਾਣਾ, ਰਾਕੇਸ ਕੁਮਾਰ, ਸੁਰਿੰਦਰਪਾਲ, ਬਲਵੰਤ ਸਿੰਘ, ਦੇਵ ਰਾਜ ਸਰਪੰਚ, ਪਿੰਕੀ ਸ਼ਰਮਾ, ਲਖਵਿੰਦਰ ਬਿੱਲਾ, ਅਮਿਤ ਸੈਣੀ, ਹਰੀ ਸਿੰਘ, ਮੋਹਿੰਦਰ ਸਿੰਘ, ਵਿੱਕਰ ਸਿੰਘ, ਮਿੰਟੂ ਸੈਣੀ, ਜਗਤਾਰ ਸੈਣੀ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।