ਚੰਡੀਗੜ੍ਹ, 19 ਮਈ (ਖਬਰ ਖਾਸ ਬਿਊਰੋ)
ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਗਠਤ ਕੀਤੀ ਪੰਜ ਮੈਂਬਰੀ ਕਮੇਟੀ ਨੇ ਵਿਦੇਸ਼ ਵਿੱਚ ਵਸੇ ਪੰਜਾਬੀਆਂ ਲਈ ਸੋਮਵਾਰ ਤੋਂ ਆਨਲਾਈਨ ਭਰਤੀ ਸ਼ੁਰੂ ਕਰ ਦਿੱਤੀ ਹੈ।
ਭਾਰਤੀ ਕਮੇਟੀ ਦੇ ਮੈਂਬਰ ਮਨਪ੍ਰੀਤ ਇਆਲੀ ਇਕਬਾਲ ਸਿੰਘ ਝੂੰਦਾ, ਸੰਤਾ ਸਿੰਘ ਉਮੈਦਪੁਰੀ, ਬੀਬੀ ਸਤਵੰਤ ਕੌਰ ਅਤੇ ਗੁਰ ਪ੍ਰਤਾਪ ਸਿੰਘ ਵਡਾਲਾ ਨੇ ਸਪਸ਼ਟ ਰੂਪ ਵਿੱਚ ਕਿਹਾ ਕਿ ਸੁਖਬੀਰ ਸਿੰਘ ਬਾਦਲ ਤੇ ਉਹਨਾਂ ਦੀ ਟੀਮ ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਨੂੰ ਨਹੀਂ ਮੰਨ ਰਹੀ ਜਦ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਮੁਤਾਬਿਕ ਭਰਤੀ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਭਰਤੀ ਉਪਰੰਤ ਸਿੱਖ ਪੰਥ , ਡੈਲੀਗੇਟ ਜੋ ਵੀ ਫੈਸਲਾ ਲੈਣਗੇ ਉਹ ਸਿੱਖ ਪੰਥ ਨੂੰ ਪ੍ਰਵਾਨ ਹੋਵੇਗਾ ਇਆਲੀ ਨੇ ਕਿਹਾ ਕਿ ਸਮੁੱਚੇ ਪੰਥ ਨੂੰ ਇੱਕ ਥਾਂ ਤੇ ਇਕੱਠਾ ਕਰਣ ਲਈ ਹੋਰ ਪੰਥਕ ਧਿਰਾਂ ਨਾਲ ਗੱਲਬਾਤ ਜਾਰੀ ਹੈ। ਉਹਨਾਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਅਤੇ ਸਿਮਰਨਜੀਤ ਸਿੰਘ ਮਾਨ ਸਮੇਤ ਹੋਰਨਾ ਆਗੂਆਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ।