ਸਪਸ਼ਟ ਹਦਾਇਤਾਂ ਨਾ ਹੋਣ  ਕਾਰਨ ਸਕੂਲ ਮੁਖੀ ਪਰੇਸ਼ਾਨ, ਡੀ ਟੀ ਐੱਫ ਆਗੂਆਂ ਨੇ ਮੰਗੇ ਸ਼ਪਸ਼ਟ ਆਦੇਸ਼

ਚੰਡੀਗੜ੍ਹ 19 ਮਈ (ਖ਼ਬਰ ਖਾਸ ਬਿਊਰੋ)

ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਸਿੱਖਿਆ ਵਿਭਾਗ ਵੱਲੋਂ ਸਕੂਲ ਮੁਖੀਆਂ ਨੂੰ ਈ ਪੰਜਾਬ ਪੋਰਟਲ ‘ਤੇ ਸਕੂਲ ਵਿਚਲੀਆਂ ਮਨਜ਼ੂਰਸ਼ੁਦਾ ਅਸਾਮੀਆਂ ਅਤੇ ਸਰਪਲੱਸ ਅਸਾਮੀਆਂ ਬਾਰੇ ਜਾਣਕਾਰੀ ਅਪਡੇਟ ਕਰਨ ਦੇ ਦਿੱਤੇ ਆਦੇਸ਼ਾਂ ਨੂੰ ਅਧੂਰੇ ਆਦੇਸ਼ ਦੱਸਦਿਆਂ ਮੰਗ ਕੀਤੀ ਕਿ ਇੰਨ੍ਹਾਂ ਹੁਕਮਾਂ ਦੇ ਨਾਲ ਨਾਲ ਸਿੱਖਿਆ ਵਿਭਾਗ ਸਪਸ਼ਟ ਹਦਾਇਤਾਂ ਜਾਰੀ ਕਰੇ ਕਿ ਪੋਸਟਾਂ ਦੀ ਗਿਣਤੀ ਕਿਸ ਅਧਾਰ ‘ਤੇ ਕੀਤੀ ਜਾਣੀ ਹੈ।

ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਸਕੂਲ ਮੁਖੀਆਂ ਵੱਲੋਂ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰਾਂ ਨਾਲ ਗੱਲਬਾਤ ਕਰਕੇ ਜਾਣਕਾਰੀ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਵਿਭਾਗ ਵੱਲੋਂ ਸਪਸ਼ਟ ਹਦਾਇਤਾਂ ਨਾ ਹੋਣ ਕਾਰਣ ਉਨ੍ਹਾਂ ਵੱਲੋਂ ਵੀ ਸਕੂਲ ਮੁਖੀਆਂ ਨੂੰ ਸਪਸ਼ਟ ਜਵਾਬ ਨਹੀਂ ਦਿੱਤਾ ਜਾ ਰਿਹਾ। ਈ ਪੰਜਾਬ ਪੋਰਟਲ ‘ਤੇ ਮਨਜ਼ੂਰਸ਼ੁਦਾ ਅਸਾਮੀਆਂ ਅਤੇ ਸਰਪਲੱਸ ਅਸਾਮੀਆਂ ਨੂੰ ਅਪਡੇਟ ਕਰਨ ਦੀ ਆਖਰੀ ਮਿਤੀ 20 ਮਈ ਹੋਣ ਕਾਰਣ ਸੂਬੇ ਭਰ ਦੇ ਸਕੂਲ ਮੁਖੀਆਂ ਵੱਲੋਂ ਆਪਣੇ ਵੱਖ ਵੱਖ ਗਰੁੱਪਾਂ ਰਾਹੀਂ ਇੱਕ ਦੂਜੇ ਤੋਂ ਇਸ ਬਾਰੇ ਜਾਣਕਾਰੀ ਲੈਣ ਲਈ ਸੰਪਰਕ ਕੀਤੇ ਜਾ ਰਹੇ ਹਨ ਪਰ ਵਿਭਾਗ ਦੀ ਸਪਸ਼ਟ ਹਦਾਇਤਾਂ ਦੀ ਘਾਟ ਕਾਰਨ ਸਮੱਸਿਆ ਜਿਉਂ ਦੀ ਤਿਉਂ ਹੀ ਬਣੀ ਹੋਈ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਡੀ ਟੀ ਐੱਫ ਦੇ ਆਗੂਆਂ ਨੇ ਸਿੱਖਿਆ ਵਿਭਾਗ ਪੰਜਾਬ ਪਾਸੋਂ ਮੰਗ ਕੀਤੀ ਕਿ ਇਸ ਸਬੰਧੀ ਵਿਭਾਗ ਵੱਲੋ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਜਾਣ, ਜਿੰਨ੍ਹਾਂ ਵਿੱਚ ਪ੍ਰਾਇਮਰੀ ਪੱਧਰ ‘ਤੇ ਜਮਾਤ ਵਾਇਜ਼ ਅਧਿਆਪਕ, ਮਿਡਲ ਪੱਧਰ ‘ਤੇ ਅਤੇ ਸੈਕੰਡਰੀ ਪੱਧਰ ‘ਤੇ ਸੈਕਸ਼ਨ ਅਤੇ ਵਿਸ਼ਾ ਵਾਇਜ਼ ਅਧਿਆਪਕ ਦਿੰਦਿਆਂ ਅਸਾਮੀਆਂ ਦੀ ਗਿਣਤੀ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸਕੂਲਾਂ ਵਿੱਚ ਨੌਂ ਪੀਰੀਅਡਾਂ ਵਾਲਾ ਟਾਇਮ ਟੇਬਲ ਬਹਾਲ ਕਰਨ ਦੇ ਨਾਲ ਨਾਲ ਹਰ ਸਕੂਲ ਵਿੱਚ ਹਰੇਕ ਪੜ੍ਹਾਏ ਜਾ ਰਹੇ ਹਰੇਕ ਵਿਸ਼ੇ ਦੀ ਘੱਟੋ ਘੱਟ ਇੱਕ ਅਸਾਮੀ ਲਾਜ਼ਮੀ ਤੌਰ ‘ਤੇ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

Leave a Reply

Your email address will not be published. Required fields are marked *