ਯੁੱਧ ਨਸ਼ਿਆਂ ਵਿਰੁਧ’ ਦਾ 81ਵਾਂ ਦਿਨ: 150 ਨਸ਼ਾ ਤਸਕਰ 7.2 ਕਿਲੋਗ੍ਰਾਮ ਹੈਰੋਇਨ, 2.41 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਚੰਡੀਗੜ੍ਹ, 21 ਮਈ (ਖ਼ਬਰ ਖਾਸ ਬਿਊਰੋ)

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਖਾਤਮੇ ਲਈ ਵਿੱਢੀ ਨਸ਼ਿਆ ਵਿਰੋਧੀ ਮੁਹਿੰਮ ‘‘ਯੁੱਧ ਨਸ਼ਿਆਂ ਵਿਰੁਧ’’ ਦੇ 81ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 150 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.2 ਕਿਲੋਗ੍ਰਾਮ ਹੈਰੋਇਨ, 297 ਕਿਲੋਗ੍ਰਾਮ ਭੁੱਕੀ ਅਤੇ 2.41 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 81 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 12,496 ਹੋ ਗਈ ਹੈ।

ਹੋਰ ਪੜ੍ਹੋ 👉  ਜੇਕਰ ਮੋਦੀ ਸਰਕਾਰ ਨੇ ਚੰਗਾ ਕੰਮ ਕੀਤਾ ਹੁੰਦਾ ਤਾਂ ਮੇਲਾਨੀਆ ਟਰੰਪ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਦੇਖਣ ਨਹੀਂ ਜਾਂਦੀ - ਚੀਮਾ

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਅਮਲ ਵਿੱਚ ਲਿਆਂਦੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 89 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 471 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਨਾਲ ਰਾਜ ਭਰ ਵਿੱਚ 104 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 504 ਸ਼ੱਕੀ ਵਿਅਕਤੀਆਂ ਦੀ ਵੀ ਚੈਕਿੰਗ ਕੀਤੀ ।

ਹੋਰ ਪੜ੍ਹੋ 👉  ਏਅਰ ਇੰਡੀਆ ਦਾ ਜਹਾਜ਼ ਹਾਦਸਾਗ੍ਰਸ਼ਤ, ਗੁਜ਼ਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੁਪਾਣੀ ਸਮੇਤ 200 ਤੋਂ ਵੱਧ ਲੋਕਾਂ ਦੀ ਮੌਤ

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ, ਜਿਸਦੇ ਤਹਿਤ ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 90 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *