ਡਾ.ਜੋਤੀ ਯਾਦਵ ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਤਹਿਤ ਸਕੂਲ ਆਫ ਐਮੀਨੈਂਸ ਨੰਗਲ ‘ਚ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਹੋਏ ਰੂਬਰੂ

ਨੰਗਲ 21 ਮਈ (ਖ਼ਬਰ ਖਾਸ ਬਿਊਰੋ)

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਨਿਵੇਕਲੇ ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਤਹਿਤ ਅੱਜ 2019 ਬੈਂਚ ਦੇ ਆਈ.ਪੀ.ਐਸ, ਡਾ.ਜੋਤੀ ਯਾਦਵ ਨੇ ਅੱਜ ਸਕੂਲ ਆਫ ਐਮੀਨੈਂਸ ਨੰਗਲ ਦਾ ਦੌਰਾ ਕੀਤਾ। ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਸਿੱਖਿਆ ਦੇ ਪੱਧਰ ਨੂੰ ਹੋਰ ਬਿਹਤਰ ਬਣਾਉਣ ਲਈ ਕਈ ਮਹੱਤਵਪੂਰਨ ਪਹਿਲੂਆਂ ‘ਤੇ ਚਰਚਾ ਕੀਤੀ।

ਡਾ.ਜੋਤੀ ਯਾਦਵ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਖ਼ਤ ਮਿਹਨਤ ਨੂੰ ਟਾਲਣ ਦਾ ਮਤਲਬ ਹੈ ਸਫਲਤਾ ਗੁਆਉਣਾ। ਇਸ ਲਈ ਹੁਣ ਕੀਤੀ ਗਈ ਸਖ਼ਤ ਮਿਹਨਤ ਆਉਣ ਵਾਲੇ ਦਿਨਾਂ ਵਿਚ ਚੰਗੇ ਨਤੀਜੇ ਲਿਆਏਗੀ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਕਰੀਅਰ ਦੇ ਵਿਕਲਪਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਰੁਚੀ ਅਨੁਸਾਰ ਵੱਖ-ਵੱਖ ਵਿਸ਼ਿਆਂ ਦੇ ਸਮੂਹ ਬਣਾਏ ਜਾਣਗੇ ਅਤੇ ਆਉਣ ਵਾਲੇ ਸਮੇਂ ਵਿਚ ਸਕੂਲ ਨੂੰ ਉਸ ਅਨੁਸਾਰ ਅਧਿਐਨ ਸਮੱਗਰੀ ਦਿੱਤੀ ਜਾਵੇਗੀ ਅਤੇ ਮਾਹਿਰ ਸੈਸ਼ਨ ਆਯੋਜਿਤ ਕੀਤੇ ਜਾਣਗੇ ਤਾਂ ਜੋ ਵਿਦਿਆਰਥੀਆਂ ਨੂੰ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਵਿਚ ਕੋਈ ਮੁਸ਼ਕਿਲ ਨਾ ਆਵੇ। ਉਨ੍ਹਾਂ ਕਿਹਾ ਕਿ ਸਿਰਫ਼ ਕਿਤਾਬਾਂ ਤੱਕ ਸੀਮਤ ਸਿੱਖਿਆ ਹੁਣ ਕਾਫ਼ੀ ਨਹੀਂ ਹੈ, ਵਿਦਿਆਰਥੀਆਂ ਨੂੰ ਅਸਲ ਜੀਵਨ ਦੀ ਸਮਝ, ਐਕਸਪੋਜ਼ਰ ਵਿਜ਼ਿਟ ਅਤੇ ਆਧੁਨਿਕ ਤਕਨਾਲੋਜੀ ਦੀ ਵੀ ਓਨੀ ਹੀ ਲੋੜ ਹੈ। ਉਨ੍ਹਾਂ ਅਧਿਆਪਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਨਵੀਨਤਮ ਅਧਿਆਪਨ ਤਕਨੀਕਾਂ ਅਪਣਾਉਣ ਲਈ ਉਤਸ਼ਾਹਿਤ ਕੀਤਾ। ਇਸ ਦੇ ਨਾਲ ਹੀ ਸਕੂਲ ਦੀਆਂ ਗਤੀਵਿਧੀਆਂ ਵਿਚ ਮਾਪਿਆਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ‘ਤੇ ਵੀ ਜ਼ੋਰ ਦਿੱਤਾ ਗਿਆ।

ਹੋਰ ਪੜ੍ਹੋ 👉  ਚੰਨੀ ਦਲਿਤਾਂ ਦੇ ਨਾਂ 'ਤੇ ਵਹਾ ਰਹੇ  ਮਗਰਮੱਛ ਦੇ ਹੰਝੂ- ਬਰਸਟ

‘ਸਕੂਲ ਮੈਂਟਰਸ਼ਿਪ’ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਲਈ ਲਗਾਏ ਖ਼ਾਸ ਸੈਸ਼ਨ ਵਿੱਚ ਗੱਲਬਾਤ ਕਰਦਿਆਂ ਡਾ.ਜੋਤੀ ਯਾਦਵ ਨੇ ਵਿਦਿਆਰਥੀ ਨੂੰ ਆਪਣੇ ਵਿੱਦਿਅਕ ਉਦੇਸ਼ ਨੂੰ ਲੈ ਕੇ ਫੈਸਲਾਕੁਨ ਹੋਣਾ ਚਾਹੀਦਾ ਹੈ ਕਿ ਉਹ ਭਵਿੱਖ ਵਿਚ ਕਿਹੜੇ ਖੇਤਰ ਵਿਚ ਜਾਣਾ ਚਾਹੁੰਦੇ ਹਨ ਅਤੇ ਉਸ ਵਿਸ਼ੇ ਉੱਤੇ ਵਿਸ਼ੇਸ਼ ਧਿਆਨ ਦਿੰਦੇ ਹੋਏ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ।

ਡਾ.ਜੋਤੀ ਯਾਦਵ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚੇ ਵੀ ਵੱਡੇ ਸੁਪਨੇ ਦੇਖ ਸਕਦੇ ਹਨ ਅਤੇ ਉਨ੍ਹਾਂ ਨੂੰ ਪੂਰਾ ਕਰ ਸਕਦੇ ਹਨ। ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ‘ ਇਕ ਨਵਾਂ ਵਿਚਾਰ ਹੈ ਜਿਸ ਵਿਚ ਸਰਕਾਰੀ ਸਿੱਖਿਆ ਪ੍ਰਣਾਲੀ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ ਦੀ ਸਮਰੱਥਾ ਹੈ। ਇਸ ਦੌਰਾਨ ਵਿਦਿਆਰਥੀਆਂ ਨੂੰ ਪੜ੍ਹਾਈ ਵਿਚ ਰੁਚੀ ਲਿਆਉਣ ਅਤੇ ਜ਼ਿਆਦਾ ਸਮੇਂ ਤੱਕ ਪੜ੍ਹਾਈ ਕਰਨ ਸਬੰਧੀ ਟਿਪਸ ਵੀ ਦਿੱਤੇ।

ਹੋਰ ਪੜ੍ਹੋ 👉  ਡਾ. ਬਲਵਿੰਦਰ ਕੌਰ ਨੇ ਬਤੌਰ ਸਿਵਲ ਸਰਜਨ ਰੂਪਨਗਰ ਅਹੁਦਾ ਸੰਭਾਲਿਆ  

ਸਕੂਲ ਆਫ਼ ਐਮੀਨੈਂਸ, ਨੰਗਲ ਦੇ ਪ੍ਰਿੰਸੀਪਲ ਕਿਰਨ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਆਈ.ਪੀ.ਐਸ ਡਾ.ਜੋਤੀ ਯਾਦਵ ਨੂੰ ਉਨ੍ਹਾਂ ਦੇ ਵਿਦਿਆਰਥੀਆਂ ਦੇ ਮਾਰਗ ਦਰਸ਼ਨ ਲਈ ਤਾਇਨਾਤ ਕੀਤਾ ਹੈ। ਇਸ ਮੌਕੇ ਦਇਆ ਸਿੰਘ ਸਿੱਖਿਆ ਕੋਆਰਡੀਨੇਟਰ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ, ਅਧਿਆਪਕ ਤੇ ਵਿਦਿਆਰਥੀ ਵੱਡੀ ਗਿਣਤੀ ‘ਚ ਮੌਜੂਦ ਸਨ।

Leave a Reply

Your email address will not be published. Required fields are marked *