ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋ ਖਤਮ ਕਰਨ ਲਈ ਆਮ ਲੋਕ ਸਹਿਯੋਗ ਦੇਣ- ਹਰਜੋਤ ਬੈਂਸ

ਸ੍ਰੀ ਅਨੰਦਪੁਰ ਸਾਹਿਬ 21 ਮਈ (ਖ਼ਬਰ ਖਾਸ ਬਿਊਰੋ)

ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਭਾਸ਼ਾ ਤੇ ਉਚੇਰੀ ਸਿੱਖਿਆ, ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਸ਼ਿਆ ਵਿਰੁੱਧ ਇੱਕ ਯੁੱਧ ਦਾ ਐਲਾਨ ਕੀਤਾ ਹੈ। ਇਸ ਨੂੰ ਅਪਾਰ ਸਫਲਤਾ ਮਿਲ ਰਹੀ ਹੈ, ਪ੍ਰੰਤੂ ਇਹ ਮੁਹਿੰਮ ਲਗਾਤਾਰ ਜਾਰੀ ਰੱਖਣ ਲਈ ਸਾਨੂੰ ਸਾਰਿਆ ਨੂੰ ਸਾਝੇ ਤੌਰ ਤੇ ਆਪਣਾ ਯੋਗਦਾਨ ਪਾਉਣਾ ਪਵੇਗਾ। ਭੋਲੇ ਭਾਲੇ ਨੌਜਵਾਨਾਂ ਨੂੰ ਨਸ਼ੇ ਦੀ ਗ੍ਰਿਫਤ ਵਿੱਚ ਜਕੜਨ ਵਾਲੇ ਨਸ਼ਿਆ ਦੇ ਸੋਦਾਗਰ ਜੇਲਾ ਵਿਚ ਡੱਕਣੇ ਬਹੁਤ ਜਰੂਰੀ ਹਨ, ਇਸ ਦੇ ਲਈ ਪੰਜਾਬ ਸਰਕਾਰ ਨੇ ਇੱਕ ਵਿਆਪਕ ਅਭਿਆਨ ਸੁਰੂ ਕਰ ਦਿੱਤਾ ਹੈ, ਜਿਸ ਸਾਰਥਕ ਨਤੀਜੇ  ਸਾਹਮਣੇ  ਆ  ਰਹੇ  ਹਨ।

    ਸ.ਬੈਸ ਨੇ ਕਿਹਾ ਕਿ ਅਸੀ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਦੇ ਪਿੰਡ ਢੇਰ, ਮਹੈਣ ਤੇ ਖਮੇੜਾ,ਤੋ ਇਸ ਮੁਹਿੰਮ ਨੂੰ ਹੋਰ ਤੇਜੀ ਨਾਲ ਸੁਰੂ ਕਰ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਹਰ ਪਿੰਡ, ਸ਼ਹਿਰ ਗਲੀ ਮੁਹੱਲੇ ਦੇ  ਲੋਕਾਂ ਨੂੰ ਲਾਮਬੰਦ  ਕੀਤਾ ਜਾ  ਰਿਹਾ ਹੈ ਕਿ ਉਹ ਨਸ਼ਾ  ਵਿਕਰੇਤਾਵਾਂ ਦੀ ਸੂਚਨਾ ਬੇਖੋਫ ਹੋ ਕੇ ਦੇਣ ਤੇ ਇਹ ਵੀ ਭਰੋਸਾ ਦੇ ਰਹੇ ਹਾਂ ਕਿ ਉਨ੍ਹਾਂ ਵੱਲੋਂ ਦਿੱਤੀ ਜਾਣਕਾਰੀ ਗੁਪਤ ਰੱਖੀ ਜਾਵੇਗੀ। ਨਸ਼ਿਆ ਦੀ ਜਕੜਨ ਵਿਚ ਆਏ ਭੋਲੇ ਭਾਲੇ ਲੋਕਾਂ ਨਾਲ ਹਮਦਰਦੀ ਨਾਲ ਨਜਿੱਠਿਆ ਜਾਵੇਗਾ, ਉਨ੍ਹਾਂ ਦੇ ਇਲਾਜ ਉਤੇ ਭਾਵੇ ਜਿਸ ਤਰਾਂ ਪ੍ਰਬੰਧ ਕਰਨੇ ਪੈਣ ਸਰਕਾਰ ਸੰਜੀਦਗੀ ਨਾਲ ਕੰਮ ਕਰੇਗੀ, ਪ੍ਰੰਤੂ ਇਹ ਮਿਸ਼ਨ ਸਰਕਾਰ ਅਤੇ ਪੁਲਿਸ ਵਿਭਾਗ ਵੱਲੋ ਸਫਲ ਨਹੀ ਬਣਾਇਆ ਜਾ ਸਕਦਾ। ਇਸ ਵਿੱਚ ਹਰ ਨਾਗਰਿਕ ਦਾ ਸਹਿਯੋਗ ਬਹੁਤ ਜਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਵਿਆਪਕ ਕੰਮ ਸੁਰੂ ਕਰ ਦਿੱਤਾ ਹੈ।  ਉਨ੍ਹਾਂ ਨੇ ਹੋਰ ਦੱਸਿਆ ਕਿ ਨਸ਼ਿਆ ਦੇ ਕਾਰੋਬਾਰ ਨਾਲ ਹੋਈ ਆਮਦਨ ਤੋ ਜਾਇਦਾਦਾਂ ਖੜੀਆਂ ਕਰਨ ਵਾਲਿਆਂ ਵਿਰੁੱਧ ਕਾਰਵਾਈ ਚੱਲ ਰਹੀ ਹੈ। ਕਈ ਥਾਵਾਂ ਤੋ ਨਸ਼ਾ ਤਸਕਰ ਘਰਾਂ ਨੂੰ ਤਾਲੇ ਲਗਾ ਕੇ ਫਰਾਰ ਹੋ ਗਏ ਹਨ, ਪ੍ਰੰਤੂ ਅਸੀ ਅਜਿਹੇ ਦੋਸ਼ੀਆਂ ਨੂੰ ਹੁਣ ਬਖਸ਼ਣ ਦੀ ਥਾਂ ਜੇਲ੍ਹਾ ਦੇ ਅੰਦਰ ਡੱਕ ਰਹੇ ਹਾਂ।

    ਇਸ ਮੌਕੇ ਇਸ਼ਾਨ ਚੋਧਰੀ ਬੀਡੀਪੀਓ, ਡਾ.ਸੰਜੀਵ ਗੌਤਮ ਚੇਅਰਮੈਨ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ, ਰਾਮ ਕੁਮਾਰ ਮੁਕਾਰੀ ਡਾਇਰੈਕਟਰ, ਦੀਪਕ ਸੋਨੀ ਮੀਡੀਆ ਕੋਆਰਡੀਨੇਟਰ, ਇੰਸਪੈਕਟਰ ਦਾਨਿਸ਼ਵੀਰ ਸਿੰਘ, ਹਿਤੇਸ਼ ਸ਼ਰਮਾ, ਜਸਵੀਰ ਸਿੰਘ ਢੇਰ, ਹਰਵੇਲ ਸਿੰਘ, ਇੰਦਰਜੀਤ ਸਿੰਘ, ਚਰਨ ਸਿੰਘ, ਸੁਰਿੰਰਦਪਾਲ ਸਿੰਘ, ਅਮਰੀਕ ਸਿੰਘ, ਗੁਰਮੀਤ ਸਿੰਘ, ਅਵਤਾਰ ਸਿੰਘ, ਪਵਨ ਕੁਮਾਰ, ਗੁਰਦੇਵ ਸਿੰਘ ਤੇ ਪਤਵੰਤੇ ਹਾਜ਼ਰ ਸਨ।

 

ਹੋਰ ਪੜ੍ਹੋ 👉  4.5 ਕਿਲੋਗ੍ਰਾਮ ਹੈਰੋਇਨ, 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ, ਦੋ ਗ੍ਰਿਫ਼ਤਾਰ

Leave a Reply

Your email address will not be published. Required fields are marked *